ਪੇਂਡੂ ਵਿਕਾਸ ਮੰਤਰਾਲਾ
ਕੇਂਦਰੀ ਗ੍ਰਾਮੀਣ ਵਿਕਾਸ ਮੰਤਰੀ; ਅਤੇ ਪੰਚਾਇਤੀ ਰਾਜ ਮੰਤਰੀ, ਸ਼੍ਰੀ ਗਿਰੀਰਾਜ ਸਿੰਘ 21 ਜੂਨ ਨੂੰ ਉਤਰਾਖੰਡ ਦੇ ਹਰਿਦੁਆਰ ਸਥਿਤ ਹਰਿ ਕੀ ਪੌੜੀ, ਅੱਠਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ
Posted On:
19 JUN 2022 5:24PM by PIB Chandigarh
ਰਾਜ ਮੰਤਰੀ ਸ਼੍ਰੀ ਫੱਗਣ ਸਿੰਘ ਕੁਲਸਤੇ ਅਰੁਣਾਚਲ ਪ੍ਰਦੇਸ਼ ਦੇ ਗੋਲਡਨ ਪੈਗੋਡਾ (ਨਾਮਸਾਈ) ਵਿਖੇ 8ਵੇਂ ਆਈਡੀਵਾਈ-2022 ਸਮਾਰੋਹ ਦੀ ਅਗਵਾਈ ਕਰਨਗੇ, ਜਦੋਂ ਕਿ ਸਾਧਵੀ ਨਿਰੰਜਨ ਜਯੋਤੀ ਲਖਨਊ ਸਥਿਤ ਰੈਜ਼ੀਡੈਂਸੀ ਵਿੱਚ ਸਮੂਹਿਕ ਯੋਗਾ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ
ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ "ਆਜ਼ਾਦੀ ਕਾ ਅੰਮ੍ਰਿਤ ਮਹੋਤਸਵ" ਸਾਲ ਵਿੱਚ ਹੋ ਰਿਹਾ ਹੈ, ਇਸ ਮੌਕੇ 'ਤੇ ਭਾਰਤ ਸਰਕਾਰ ਨੇ ਵੱਕਾਰੀ ਸਥਾਨਾਂ ਨੂੰ ਪ੍ਰਦਰਸ਼ਿਤ ਕਰਨ ਦੇ ਲਈ "ਵਿਸ਼ਵ ਪੱਧਰ 'ਤੇ ਬ੍ਰਾਂਡ ਇੰਡੀਆ" 'ਤੇ ਧਿਆਨ ਕੇਂਦ੍ਰਤ ਕਰਦੇ ਹੋਏ ਦੇਸ਼ ਭਰ ਵਿੱਚ 75 ਰਾਸ਼ਟਰੀ ਪੱਧਰ ਦੇ ਵੱਕਾਰੀ ਸਥਾਨਾਂ 'ਤੇ ਅੰਤਰਰਾਸ਼ਟਰੀ ਯੋਗਾ। ਦਿਵਸ (ਆਈਡੀਵਾਈ) ਮਨਾਉਣ ਦੀ ਯੋਜਨਾ ਬਣਾਈ ਹੈ। ਇਸ ਅਨੁਸਾਰ, ਗ੍ਰਾਮੀਣ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ, ਸ਼੍ਰੀ ਗਿਰੀਰਾਜ ਸਿੰਘ 21 ਜੂਨ, 2022 ਨੂੰ ਉੱਤਰਾਖੰਡ ਦੇ ਪਵਿੱਤਰ ਸ਼ਹਿਰ ਹਰਿਦੁਆਰ ਸਥਿਤ ਹਰਿ ਕੀ ਪੌੜੀ ਵਿਖੇ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ ।
ਇਸ ਤੋਂ ਇਲਾਵਾ ਕੇਂਦਰੀ ਗ੍ਰਾਮੀਣ ਵਿਕਾਸ ਅਤੇ ਸਟੀਲ ਰਾਜ ਮੰਤਰੀ ਸ਼੍ਰੀ ਫੱਗਣ ਸਿੰਘ ਕੁਲਸਤੇ, ਅਰੁਣਾਚਲ ਪ੍ਰਦੇਸ਼ ਦੇ ਗੋਲਡਨ ਪੈਗੋਡਾ (ਨਾਮਸਾਈ) ਅਤੇ ਕੇਂਦਰੀ ਗ੍ਰਾਮੀਣ ਵਿਕਾਸ ਰਾਜ ਮੰਤਰੀ ਸਾਧਵੀ ਨਿਰੰਜਨ ਜਯੋਤੀ ਲਖਨਊ ਸਥਿਤ ਰੈਜ਼ੀਡੈਂਸੀ ਵਿਖੇ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕਰਨਾਟਕ ਦੇ ਮੈਸੂਰ ਪੈਲੇਸ ਗਰਾਊਂਡ ਤੋਂ ਰਾਸ਼ਟਰ ਦੀ ਅਗਵਾਈ ਕਰਨਗੇ। ਇੱਥੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਦੀ ਅਗਵਾਈ 'ਚ ਆਯੋਜਿਤ ਸਮੂਹਿਕ ਯੋਗ ਪ੍ਰਦਰਸ਼ਨ ਦੇ ਮੁੱਖ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ।
******
ਏਡੀ/ਪੀਕੇ
(Release ID: 1835490)
Visitor Counter : 95