ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਰਾਜ ਮੰਤਰੀ, ਸ਼੍ਰੀ ਅਜੈ ਕੁਮਾਰ ਮਿਸ਼ਰਾ ਨੇ ਕਾਰਗਿਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2022 ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
प्रविष्टि तिथि:
21 JUN 2022 4:06PM by PIB Chandigarh
ਅੰਤਰਰਾਸ਼ਟਰੀ ਯੋਗ ਦਿਵਸ 2022 ਦੇ ਮੌਕੇ 'ਤੇ, ਕੇਂਦਰੀ ਗ੍ਰਹਿ ਰਾਜ ਮੰਤਰੀ, ਸ਼੍ਰੀ ਅਜੈ ਕੁਮਾਰ ਮਿਸ਼ਰਾ ਨੇ ਅੱਜ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਅਧਿਕਾਰੀਆਂ, ਹੋਰ ਪਤਵੰਤਿਆਂ ਅਤੇ ਵਿਦਿਆਰੀਆਂ ਦੇ ਨਾਲ,ਲੱਦਾਖ ਦੇ ਕਾਰਗਿਲ ਵਿੱਚ ਯੋਗਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

ਸ਼੍ਰੀ ਅਜੈ ਕੁਮਾਰ ਮਿਸ਼ਰਾ ਨੇ ਇਸ ਮੌਕੇ 'ਤੇ ਬੋਲਦਿਆਂ ਕਿਹਾ ਕਿ ਕਾਰਗਿਲ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਾ ਉਨ੍ਹਾਂ ਲਈ ਸਨਮਾਨ ਦੀ ਗੱਲ ਹੈ ਅਤੇ ਦੇਸ਼ ਦੇ ਵਿਕਾਸ ਵਿੱਚ ਲੱਦਾਖ ਦੇ ਲੋਕਾਂ ਦੀ ਭੂਮਿਕਾ ਅਤੇ ਯੋਗਦਾਨ ਦੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਯੋਗ ਨੂੰ ਅਪਨਾਉਣਾ ਚਾਹੀਦਾ ਹੈ।

ਸ਼੍ਰੀ ਅਜੈ ਕੁਮਾਰ ਮਿਸ਼ਰਾ ਨੇ ਕਿਹਾ ਕਿ ਯੋਗ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਯਤਨਾਂ ਸਦਕਾ ਦੁਨੀਆ ਭਰ ਦੇ ਕਰੋੜਾਂ ਲੋਕਾਂ ਦੁਆਰਾ ਮਾਨਤਾ ਦਿੱਤੀ ਗਈ ਹੈ ਅਤੇ ਅਪਣਾਇਆ ਗਿਆ ਹੈ। ਇਨ੍ਹਾਂ ਯਤਨਾਂ ਸਦਕਾ ਅੱਜ ਵਿਸ਼ਵ ਭਰ ਵਿੱਚ ਕਰੋੜਾਂ ਲੋਕ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਹਿੱਸਾ ਲੈ ਰਹੇ ਹਨ।
********
ਐੱਨਡਬਲਿਯੂ/ਆਰਕੇ/ਏਵਾਈ/ਆਰਆਰ
(रिलीज़ आईडी: 1836086)
आगंतुक पटल : 193