ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਰਮਨੀ ਦੇ ਮਿਊਨਿਖ ਵਿੱਚ ਭਾਰਤੀ ਭਾਈਚਾਰੇ ਨਾਲ ਸੰਵਾਦ ਕੀਤਾ
प्रविष्टि तिथि:
26 JUN 2022 7:58PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਊਨਿਖ ਸਥਿਤ ਔਡੀ ਡੋਮ ਵਿੱਚ ਜਰਮਨੀ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ। ਜਰਮਨੀ ਦੇ ਅਤਿਅੰਤ ਸਰਗਰਮ ਅਤੇ ਉਤਸ਼ਾਹਿਤ ਭਾਰਤੀ ਭਾਈਚਾਰੇ ਦੇ ਹਜ਼ਾਰਾਂ ਮੈਂਬਰਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ।
ਪ੍ਰਧਾਨ ਮੰਤਰੀ ਨੇ ਭਾਰਤ ਦੀ ਵਿਕਾਸ ਗਾਥਾ ’ਤੇ ਚਾਨਣਾ ਪਾਇਆ ਅਤੇ ਦੇਸ਼ ਦੇ ਵਿਕਾਸ ਏਜੰਡਾ ਨੂੰ ਸਫਲਤਾਪੂਰਵਕ ਹੋਰ ਅੱਗੇ ਵਧਾਉਣ ਦੇ ਲਈ ਸਰਕਾਰ ਦੁਆਰਾ ਕੀਤੀਆਂ ਗਈਆਂ ਵਿਭਿੰਨ ਪਹਿਲਾਂ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤ ਦੀ ਸਫਲਤਾ ਦੀ ਗਾਥਾ ਨੂੰ ਹੁਲਾਰਾ ਦੇਣ ਅਤੇ ਭਾਰਤ ਦੀ ਸਫਲਤਾ ਦੇ ਬ੍ਰਾਂਡ ਅੰਬੈਸਡਰ ਦੇ ਰੂਪ ਵਿੱਚ ਕਾਰਜ ਕਰਨ ਵਿੱਚ ਪ੍ਰਵਾਸੀ ਭਾਰਤੀਆਂ ਦੇ ਯੋਗਦਾਨ ਦੀ ਵੀ ਸਰਾਹਨਾ ਕੀਤੀ।
***
ਡੀਐੱਸ/ਏਕੇ
(रिलीज़ आईडी: 1837306)
आगंतुक पटल : 162
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam