ਪ੍ਰਧਾਨ ਮੰਤਰੀ ਦਫਤਰ
ਜੀ-7ਸਿਖਰ ਸੰਮੇਲਨ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ
Posted On:
28 JUN 2022 7:59AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ, ਸ਼੍ਰੀ ਜਸਟਿਨ ਟਰੂਡੋ ਦੇ ਨਾਲ ਜੀ-7 ਸਿਖਰ ਸੰਮੇਲਨ ਦੇ ਦੌਰਾਨ 27 ਜੂਨ 2022 ਨੂੰ ਜਰਮਨੀ ਦੇ ਸ਼ਲੌਸ ਐਲਮੌ ਵਿੱਚ ਇੱਕ ਦੁਵੱਲੀ ਬੈਠਕ ਕੀਤੀ।
ਸਾਝੀਆਂ ਕਦਰਾਂ-ਕੀਮਤਾਂ ਵਾਲੇ ਮਜ਼ਬੂਤ ਲੋਕਤੰਤਰਾਂ ਦੇ ਨੇਤਾਵਾਂ ਦੇ ਤੌਰ ’ਤੇ, ਦੋਹਾਂ ਨੇਤਾਵਾਂ ਦੇ ਦਰਮਿਆਨ ਇੱਕ ਸਕਾਰਾਤਮਕ ਬੈਠਕ ਹੋਈ। ਬੈਠਕ ਦੇ ਦੌਰਾਨ, ਦੋਹਾਂ ਨੇਤਾਵਾਂ ਨੇ ਭਾਰਤ-ਕੈਨੇਡਾ ਦੁਵੱਲੇ ਸਬੰਧਾਂ ’ਤੇ ਵਿਚਾਰ-ਵਟਾਂਦਰਾ ਕਰਦੇ ਹੋਏ ਵਪਾਰ ਅਤੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ, ਸੁਰੱਖਿਆ ਅਤੇ ਆਤੰਕਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਲੋਕਾਂ ਨਾਲ ਲੋਕਾਂ ਦੇ ਸਬੰਧਾਂ ਨੂੰ ਹੋਰ ਪਰਿਪੱਕ ਬਣਾਉਣ ’ਤੇ ਸਹਿਮਤੀ ਵਿਅਕਤ ਕੀਤੀ।
ਉਨ੍ਹਾਂ ਨੇ ਆਪਸੀ ਹਿਤ ਦੇ ਆਲਮੀ ਅਤੇ ਖੇਤਰੀ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਧਾਨ ਕੀਤਾ।
***
ਡੀਐੱਸ/ਏਕੇ
(Release ID: 1837629)
Visitor Counter : 156
Read this release in:
Gujarati
,
English
,
Urdu
,
Marathi
,
Hindi
,
Manipuri
,
Bengali
,
Assamese
,
Odia
,
Tamil
,
Telugu
,
Kannada
,
Malayalam