ਪ੍ਰਧਾਨ ਮੰਤਰੀ ਦਫਤਰ
ਧਾਨ ਮੰਤਰੀ ਨੇ ਮੁੰਬਈ ਵਿੱਚ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ–ਗ੍ਰੇਸ਼ੀਆ) ਦਾ ਐਲਾਨ
Posted On:
28 JUN 2022 9:26PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇਮਾਰਤ ਡਿੱਗਣ ਦੇ ਪੀੜਿਤਾਂ ਦੇ ਪ੍ਰਤੀ ਸੰਵੇਦਨਾਵਾਂ ਵਿਅਕਤ ਕੀਤੀਆਂ ਹਨ। ਉਨ੍ਹਾਂ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ–ਗ੍ਰੇਸ਼ੀਆ) ਦਾ ਵੀ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਦੇ ਇੱਕ ਟਵੀਟ ਵਿੱਚ ਕਿਹਾ ਗਿਆ:
“ਮੁੰਬਈ ਵਿੱਚ ਇਮਾਰਤ ਡਿੱਗਣ ਤੋਂ ਦੁਖੀ ਹਾਂ। ਇਸ ਦੁਖਦ ਘੜੀ ਵਿੱਚ, ਦੁਖੀ ਪਰਿਵਾਰਾਂ ਦੇ ਨਾਲ ਮੇਰੀਆਂ ਸੰਵੇਦਨਾਵਾਂ ਅਤੇ ਘਾਇਲਾਂ ਦੇ ਨਾਲ ਪ੍ਰਾਰਥਨਾਵਾਂ ਹਨ। ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ–ਗ੍ਰੇਸ਼ੀਆ) ਦਿੱਤੀ ਜਾਵੇਗੀ। ਘਾਇਲਾਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਮੋਦੀ।”
***
ਡੀਐੱਸ/ਐੱਸਐੱਚ
(Release ID: 1837993)
ਵਿਜ਼ੀਟਰ ਕਾਊਂਟਰ : 163
Read this release in:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam