ਵਿਗਿਆਨ ਤੇ ਤਕਨਾਲੋਜੀ ਮੰਤਰਾਲਾ
azadi ka amrit mahotsav

ਮੰਤਰੀ ਮੰਡਲ ਨੇ ਵਿਗਿਆਨ, ਟੈਕਨੋਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਲਈ ਵਿਗਿਆਨ ਅਤੇ ਟੈਕਨੋਲੋਜੀ ਵਿਭਾਗ, ਭਾਰਤ ਅਤੇ ਵਪਾਰ ਅਤੇ ਉਦਯੋਗ ਮੰਤਰਾਲਾ, ਸਿੰਗਾਪੁਰ ਦਰਮਿਆਨ ਸਹਿਮਤੀ ਪੱਤਰ (ਐੱਮਓਯੂ) ਨੂੰ ਪ੍ਰਵਾਨਗੀ ਦਿੱਤੀ

Posted On: 29 JUN 2022 3:51PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੂੰ ਭਾਰਤ ਗਣਰਾਜ ਦੇ ਵਿਗਿਆਨ ਅਤੇ ਟੈਕਨੋਲੋਜੀ ਵਿਭਾਗ ਅਤੇ ਸਿੰਗਾਪੁਰ ਗਣਰਾਜ ਸਰਕਾਰ ਦੇ ਵਪਾਰ ਅਤੇ ਉਦਯੋਗ ਮੰਤਰਾਲੇ ਦਰਮਿਆਨ ਵਿਗਿਆਨਟੈਕਨੋਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਲਈ ਹਸਤਾਖਰ ਕੀਤੇ ਗਏ ਇੱਕ ਸਹਿਮਤੀ ਪੱਤਰ (ਐੱਮਓਯੂ) ਤੋਂ ਜਾਣੂ ਕਰਵਾਇਆ ਗਿਆ। ਇਸ ਸਮਝੌਤੇ 'ਤੇ ਫਰਵਰੀ 2022 ਵਿੱਚ ਹਸਤਾਖਰ ਕੀਤੇ ਗਏ ਸਨ।

ਇਹ ਸਮਝੌਤਾ ਇੱਕ ਵਿਧੀ ਪ੍ਰਦਾਨ ਕਰੇਗਾ ਅਤੇ ਈਕੋਸਿਸਟਮ ਬਣਾਉਣ ਵਿੱਚ ਮਦਦ ਕਰੇਗਾ ਜੋ ਦੋਵਾਂ ਦੇਸ਼ਾਂ ਵਿੱਚ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰੇਗਾ ਜਿਸ ਨਾਲ ਸਹਿਯੋਗ ਦੁਆਰਾ ਨਵੀਂ ਟੈਕਨੋਲੋਜੀ ਦੀ ਸਿਰਜਣਾਮਨੁੱਖੀ ਸ਼ਕਤੀ ਸਿਖਲਾਈਆਈਪੀ ਉਤਪਾਦਨ ਹੋਵੇਗਾ।

ਇਸ ਸਹਿਯੋਗ ਤਹਿਤ ਲਾਗੂ ਕੀਤੀਆਂ ਗਈਆਂ ਗਤੀਵਿਧੀਆਂ ਜ਼ਰੀਏ ਨਵਾਂ ਗਿਆਨ ਅਤੇ ਟੈਕਨੋਲੋਜੀ ਵਿਕਾਸ ਆਤਮਨਿਰਭਰ ਭਾਰਤ ਨੂੰ ਗਤੀ ਪ੍ਰਦਾਨ ਕਰੇਗਾ। ਇਹ ਸਮਝੌਤਾ ਇੱਕ ਪ੍ਰਣਾਲੀ ਪ੍ਰਦਾਨ ਕਰੇਗਾ ਅਤੇ ਇੱਕ ਈਕੋਸਿਸਟਮ ਬਣਾਉਣ ਵਿੱਚ ਮਦਦ ਕਰੇਗਾ ਜੋ ਦੋਵਾਂ ਦੇਸ਼ਾਂ ਵਿੱਚ ਨਵੀਨਤਾ ਅਤੇ ਉੱਦਮਤਾ ਨੂੰ ਉਤਸ਼ਾਹਿਤ ਕਰੇਗਾ ਜਿਸ ਨਾਲ ਸਹਿਯੋਗ ਦੁਆਰਾ ਨਵੀਂ ਟੈਕਨੋਲੋਜੀ ਦੀ ਸਿਰਜਣਾਮੈਨਪਾਵਰ ਟ੍ਰੇਨਿੰਗਆਈਪੀ ਉਤਪਾਦਨ ਹੋਵੇਗਾ। ਸਮਝੌਤੇ ਵਿੱਚ ਕਲਪਿਤ ਗਤੀਵਿਧੀਆਂ ਵਿੱਚ ਉਤਪਾਦ ਵਿਕਾਸ ਅਤੇ ਟੈਕਨੋਲੋਜੀ ਦਾ ਆਦਾਨ-ਪ੍ਰਦਾਨ ਸ਼ਾਮਲ ਹੋਵੇਗਾ ਜਿਸ ਨਾਲ ਨਵੇਂ ਉੱਦਮ ਅਤੇ ਰੋਜ਼ਗਾਰ ਪੈਦਾ ਹੋ ਸਕਦੇ ਹਨ।

ਇਸ ਸਮਝੌਤੇ ਦਾ ਉਦੇਸ਼ ਵਿਗਿਆਨਟੈਕਨੋਲੋਜੀ ਅਤੇ ਨਵੀਨਤਾ ਵਿੱਚ ਸਾਂਝੇ ਹਿੱਤ ਦੇ ਖੇਤਰਾਂ ਵਿੱਚ ਭਾਰਤ ਅਤੇ ਸਿੰਗਾਪੁਰ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨਾਵਿਕਾਸ ਕਰਨਾ ਅਤੇ ਸੁਵਿਧਾਜਨਕ ਬਣਾਉਣਾ ਹੈ। ਆਪਸੀ ਹਿੱਤ ਦੇ ਕਿਸੇ ਵੀ ਖੇਤਰ ਵਿੱਚ ਸਹਿਯੋਗ ਨੂੰ ਤਰਜੀਹ ਦਿੱਤੀ ਜਾਵੇਗੀ ਜੋ ਖੋਜਨਵੀਨਤਾ ਅਤੇ ਤਕਨੀਕੀ ਵਿਕਾਸ ਨੂੰ ਅੱਗੇ ਵਧਾ ਸਕੇਜਿਸ ਵਿੱਚ ਸ਼ਾਮਲ ਹਨ:

 

i. ਖੇਤੀਬਾੜੀ ਅਤੇ ਭੋਜਨ ਵਿਗਿਆਨ ਅਤੇ ਟੈਕਨੋਲੋਜੀ;

ii. ਉੱਨਤ ਨਿਰਮਾਣ ਅਤੇ ਇੰਜੀਨੀਅਰਿੰਗ;

iii. ਗ੍ਰੀਨ ਇਕੌਨਮੀਊਰਜਾਪਾਣੀਜਲਵਾਯੂ ਅਤੇ ਕੁਦਰਤੀ ਸਰੋਤ;

iv. ਡਾਟਾ ਵਿਗਿਆਨਉਭਰਦੀਆਂ ਟੈਕਨੋਲੋਜੀਆਂ;

v. ਉੱਨਤ ਸਮੱਗਰੀਅਤੇ

vi. ਸਿਹਤ ਅਤੇ ਜੈਵਿਕ ਟੈਕਨੋਲੋਜੀ।

ਸਾਂਝੇ ਹਿੱਤ ਦੇ ਹੋਰ ਖੇਤਰਾਂ ਨੂੰ ਆਪਸੀ ਸਹਿਮਤੀ ਰਾਹੀਂ ਸ਼ਾਮਲ ਕੀਤਾ ਜਾਵੇਗਾ।

 

************

 

ਡੀਐੱਸ


(Release ID: 1838205) Visitor Counter : 175