ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਣੀਪੁਰ ਵਿੱਚ ਜ਼ਮੀਨ ਖਿਸਕਣ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ
ਉਨ੍ਹਾਂ ਨੇ ਕੇਂਦਰ ਦੀ ਤਰਫ਼ੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ
Posted On:
30 JUN 2022 3:53PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਮੁੱਖ ਮੰਤਰੀ, ਸ਼੍ਰੀ ਐੱਨ. ਬੀਰੇਨ ਸਿੰਘ ਨਾਲ ਗੱਲ ਕੀਤੀ ਅਤੇ ਰਾਜ ਵਿੱਚ ਜ਼ਮੀਨ ਖਿਸਕਣ ਦੀ ਦੁਖਦ ਘਟਨਾ ਤੋਂ ਬਾਅਦ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
"ਮਣੀਪੁਰ ਦੇ ਮੁੱਖ ਮੰਤਰੀ ਸ਼੍ਰੀ ਐੱਨ. ਬੀਰੇਨ ਸਿੰਘ (@NBiren Singh) ਜੀ ਨਾਲ ਗੱਲ ਕੀਤੀ ਅਤੇ ਜ਼ਮੀਨ ਖਿਸਕਣ ਦੀ ਦੁਖਦ ਘਟਨਾ ਤੋਂ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ। ਕੇਂਦਰ ਦੀ ਤਰਫ਼ੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮੈਂ ਸਾਰੇ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਦੇ ਲਈ ਪ੍ਰਾਰਥਨਾ ਕਰਦਾ ਹਾਂ।
ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।"
*******
ਡੀਐੱਸ
(Release ID: 1838372)
ਵਿਜ਼ੀਟਰ ਕਾਊਂਟਰ : 141
Read this release in:
Bengali
,
English
,
Urdu
,
Marathi
,
हिन्दी
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam