ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਹੋਈ ਬੱਸ ਦੁਰਘਟਨਾ ’ਤੇ ਦੁਖ ਵਿਅਕਤ ਕੀਤਾ


ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

प्रविष्टि तिथि: 04 JUL 2022 11:31AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਹੋਈ ਇੱਕ ਦੁਖਦ ਬੱਸ ਦੁਰਘਟਨਾ ਵਿੱਚ ਲੋਕਾਂ ਦੀ ਮੌਤ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਬੱਸ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ 2 ਲੱਖ ਰੁਪਏ ਅਤੇ ਘਾਇਲ ਹੋਏ ਲੋਕਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ਼ –ਗ੍ਰੇਸ਼ੀਆ) ਦਾ ਵੀ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਹੋਈ ਬੱਸ ਦੁਰਘਟਨਾ ਹਿਰਦੇ ਦਿਵਾਰਕਾ ਵਾਲੀ ਹੈ। ਇਸ ਦੁਖਦ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਸੋਗ ਸੰਤਪਤ (ਦੁਖੀ) ਪਰਿਵਾਰਾਂ ਦੇ ਨਾਲ ਹਨ। ਮੈਂ ਆਸ਼ਾ ਕਰਦਾ ਹਾਂ ਕਿ ਘਾਇਲ ਜਲਦੀ ਤੋਂ ਜਲਦੀ ਠੀਕ ਹੋਣ ਜਾਣਗੇ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ  ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ: ਪ੍ਰਧਾਨ ਮੰਤਰੀ @narendramodi

“ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਈ ਦੁਖਦ ਬਸ ਦੁਰਘਟਨਾ ਦੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੀ ਮਨਜ਼ੂਰੀ ਦਿੱਤੀ ਹੈ। ਹਰੇਕ ਘਾਇਲ ਨੂੰ 50,000 ਰੁਪਏ ਦਿੱਤੇ ਜਾਣਗੇ।”

****

ਡੀਐੱਸ/ਐੱਸਟੀ


(रिलीज़ आईडी: 1839137) आगंतुक पटल : 147
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam