ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਦਿੱਤੀਆਂ

Posted On: 06 JUL 2022 10:02AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਯੋਗਦਾਨ ਨੂੰ ਯਾਦ ਕੀਤਾ ਹੈ ਅਤੇ ਉਨ੍ਹਾਂ ਦੀ ਜਯੰਤੀ ’ਤੇ ਉਨ੍ਹਾਂ ਨੂੰ ਭਾਵਪੂਰਨ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ। ਭਾਰਤ ਦੇ ਵਿਕਾਸ, ਵਿਸ਼ੇਸ਼ ਤੌਰ ’ਤੇ ਵਣਜ ਅਤੇ ਉਦਯੋਗ ਜਿਹੇ ਖੇਤਰਾਂ ਵਿੱਚ ਯੋਗਦਾਨ ਦੇ ਲਈ ਉਨ੍ਹਾਂ ਨੂੰ ਵਿਆਪਕ ਤੌਰ ’ਤੇ ਸਨਮਾਨ ਦਿੱਤਾ ਜਾਂਦਾ ਹੈ। ਉਹ ਆਪਣੇ ਵਿਦਵਤਾਪੂਰਨ ਸੁਭਾਅ ਅਤੇ ਬੌਧਿਕ ਕੌਸ਼ਲ ਦੇ ਲਈ ਵੀ ਜਾਣੇ ਜਾਂਦੇ ਸਨ।”

***

ਡੀਐੱਸ/ਐੱਸਐੱਚ



(Release ID: 1839584) Visitor Counter : 95