ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
ਉੱਤਰ ਪ੍ਰਦੇਸ਼ ਵਿੱਚ ਨੈਸ਼ਨਲ ਹਾਈਵੇਅ ਪ੍ਰੋਜੈਕਟਸ
Posted On:
07 JUL 2022 12:33PM by PIB Chandigarh
ਕੇਂਦਰੀ ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਵਿੱਚ ਭਗਵਾਨ ਬੁੱਧ ਦੇ ਪਰਿਨਿਰਵਾਣ ਸਥਲ- ਕੁਸ਼ੀਨਗਰ ਵਿੱਚ 2.5 ਕਿਲੋਮੀਟਰ ਲੰਬਾਈ ਵਾਲੇ 2 ਫਲਾਈਓਵਰ ਦੇ ਨਿਰਮਾਣ ਦੇ ਲਈ 42.67 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਉਨ੍ਹਾਂ ਨੇ ਸਿਲਸਿਲੇਵਾਰ ਕਈ ਟਵੀਟ ਕਰਕੇ ਦੱਸਿਆ ਕਿ ਇਨ੍ਹਾਂ ਫਲਾਈਓਵਰ ਦਾ ਨਿਰਮਾਣ 18 ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ। ਸ਼੍ਰੀ ਗਡਕਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਦੇ ਨਿਰਮਾਣ ਨਾਲ ਦੇਸ਼ੀ-ਵਿਦੇਸ਼ੀ ਟੂਰਿਸਟਾਂ ਦੇ ਆਗਮਨ ਵਿੱਚ ਸੁਵਿਧਾ ਹੋਵੇਗੀ ਅਤੇ ਸਥਾਨਕ ਲੋਕਾਂ ਦੇ ਲਈ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਸਮਾਧਾਨ ਹੋਵੇਗਾ।
ਸ਼੍ਰੀ ਗਡਕਰੀ ਨੇ ਅੱਗੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ 2,414.67 ਕਰੋੜ ਰੁਪਏ ਦੇ ਬਜਟ ਨਾਲ ਗੌਤਮਬੁੱਧ ਨਗਰ ਜ਼ਿਲ੍ਹਾ ਸਥਿਤ ਡੀਐੱਨਡੀ ਫਰੀਦਾਬਾਦ-ਬੱਲਾਭਾਗ ਬਾਈਪਾਸ ਕੇਐੱਮਪੀ ਲਿੰਕ ਤੋਂ ਜੇਵਰ ਅੰਤਰਰਾਸ਼ਟਰੀ ਹਵਾਈ ਅੱਡੇ (ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਦਰਮਿਆਨ ਸੰਪਰਕ) ਦੇ ਲਈ ਗ੍ਰੀਨਫੀਲਡ ਕਨੈਕਟੀਵਿਟੀ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ 31.425 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀ ਇਸ ਸੜਕ ਦਾ ਨਿਰਮਾਣ ਹਾਈਬ੍ਰਿਡ ਏਨਿਉਟੀ ਮੋਡ ‘ਤੇ ਕੀਤਾ ਜਾਵੇਗਾ। ਸ਼੍ਰੀ ਗਡਕਰੀ ਨੇ ਕਿਹਾ ਕਿ ਇਸ ਦੇ ਨਿਰਮਾਣ ਦੀ ਮਿਆਦ 2 ਸਾਲ ਦੀ ਹੋਵੇਗੀ ਅਤੇ ਇਹ ਪ੍ਰੋਜੈਕਟ ਆਗਰਾ, ਮਥੁਰਾ ਅਤੇ ਪੱਛਮ ਉੱਤਰ ਪ੍ਰਦੇਸ਼ ਨੂੰ ਵੀ ਜੋੜੇਗੀ।
***********
ਐੱਮਜੇਪੀਐੱਮ
(Release ID: 1840112)
Visitor Counter : 138