ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ-19 ਟੀਕੇ ਦੀ ਉਪਲਬਧਤਾ


ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 193.53 ਕਰੋੜ ਤੋਂ ਵੱਧ ਟੀਕੇ ਪ੍ਰਦਾਨ ਕੀਤੇ ਗਏ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਹੁਣ ਵੀ ਲਗਭਗ 10 ਕਰੋੜ ਤੋਂ ਵੱਧ ਅਤਿਰਿਕਤ ਅਤੇ ਅਣਵਰਤੀਆਂ ਖੁਰਾਕਾਂ ਮੌਜੂਦ ਹਨ

प्रविष्टि तिथि: 13 JUL 2022 9:15AM by PIB Chandigarh

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਧਾਉਣ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।          

 

 

ਵੈਕਸੀਨ ਖੁਰਾਕਾਂ

 

 (13 ਜੁਲਾਈ, 2022 ਤੱਕ)

  

ਹੁਣ ਤੱਕ ਹੋਈ ਸਪਲਾਈ

 

1,93,53,58,865

 ਬਕਾਇਆ ਟੀਕੇ

 

 

9,99,18,330

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਸ਼੍ਰੇਣੀ ਦੇ ਜ਼ਰੀਏ ਵੈਕਸੀਨ ਦੀਆਂ 193.53 ਕਰੋੜ ਤੋਂ ਵੱਧ  (1,93,53,58,865) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

 

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ  ਕੋਵਿਡ ਵੈਕਸੀਨ ਲਗਭਗ 10  ਕਰੋੜ ਤੋਂ ਵੱਧ (9,99,18,330) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

 

 

****

ਐੱਮਵੀ/ਏਐੱਲ


(रिलीज़ आईडी: 1841208) आगंतुक पटल : 174
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Gujarati , Tamil , Telugu , Malayalam