ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਆਪਣੇ ਕਾਰਜਕਾਲ ਦੇ ਸਮਾਪਨ ਦੀ ਪੂਰਵ ਸੰਧਿਆ 'ਤੇ ਕੱਲ੍ਹ ਰਾਸ਼ਟਰ ਨੂੰ ਸੰਬੋਧਨ ਕਰਨਗੇ

प्रविष्टि तिथि: 23 JUL 2022 8:13PM by PIB Chandigarh

ਭਾਰਤ ਦੇ ਰਾਸ਼ਟਰਪਤੀਸ਼੍ਰੀ ਰਾਮ ਨਾਥ ਕੋਵਿੰਦ ਕੱਲ੍ਹ (24 ਜੁਲਾਈ, 2022) ਆਪਣੇ ਕਾਰਜਕਾਲ ਦੇ ਸਮਾਪਨ ਦੀ ਪੂਰਵ ਸੰਧਿਆ 'ਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ।

ਰਾਸ਼ਟਰਪਤੀ ਦਾ ਭਾਸ਼ਣ 1900 ਵਜੇ ਤੋਂ ਪ੍ਰਸਾਰਿਤ ਕੀਤਾ ਜਾਵੇਗਾ। ਆਕਾਸ਼ਵਾਣੀ (ਆਲ ਇੰਡੀਆ ਰੇਡੀਓ) ਦੇ ਸਮੁੱਚੇ ਰਾਸ਼ਟਰੀ ਨੈੱਟਵਰਕ ਅਤੇ ਦੂਰਦਰਸ਼ਨ ਦੇ ਸਾਰੇ ਚੈਨਲਾਂ 'ਤੇ ਹਿੰਦੀ ਵਿੱਚ ਪ੍ਰਸਾਰਿਤ ਕੀਤਾ ਜਾਵੇਗਾਜਿਸ ਤੋਂ ਬਾਅਦ ਅੰਗ੍ਰੇਜ਼ੀ ਸੰਸਕਰਣ ਦਾ ਪ੍ਰਸਾਰਣ ਹੋਵੇਗਾ। ਦੂਰਦਰਸ਼ਨ 'ਤੇ ਹਿੰਦੀ ਅਤੇ ਅੰਗ੍ਰੇਜ਼ੀ ਵਿੱਚ ਸੰਬੋਧਨ ਦੇ ਪ੍ਰਸਾਰਣ ਤੋਂ ਬਾਅਦ ਦੂਰਦਰਸ਼ਨ ਦੇ ਖੇਤਰੀ ਚੈਨਲਾਂ ਦੁਆਰਾ ਖੇਤਰੀ ਭਾਸ਼ਾਵਾਂ ਵਿੱਚ ਪ੍ਰਸਾਰਣ ਕੀਤਾ ਜਾਵੇਗਾ। ਆਕਾਸ਼ਵਾਣੀ 2130 ਵਜੇ ਤੋਂ ਬਾਅਦ ਖੇਤਰੀ ਭਾਸ਼ਾ ਦੇ ਸੰਸਕਰਣ ਨੂੰ ਆਪਣੇ ਸਬੰਧਿਤ ਖੇਤਰੀ ਨੈੱਟਵਰਕਾਂ 'ਤੇ ਪ੍ਰਸਾਰਿਤ ਕਰੇਗਾ।

 

 

   *****  *****

ਡੀਐੱਸ/ਬੀਐੱਮ


(रिलीज़ आईडी: 1844449) आगंतुक पटल : 247
इस विज्ञप्ति को इन भाषाओं में पढ़ें: English , Urdu , Marathi , हिन्दी , Bengali