ਉਪ ਰਾਸ਼ਟਰਪਤੀ ਸਕੱਤਰੇਤ
ਉਪ ਰਾਸ਼ਟਰਪਤੀ ਨੇ ਅੱਜ ਦੁਪਹਿਰ ਦੇ ਖਾਣੇ 'ਤੇ ਰਾਸ਼ਟਰਪਤੀ ਕੋਵਿੰਦ ਦੀ ਮੇਜ਼ਬਾਨੀ ਕੀਤੀ
ਉਪ ਰਾਸ਼ਟਰਪਤੀ ਨੇ ਕਿਹਾ, ਰਾਸ਼ਟਰਪਤੀ ਨੇ ਆਪਣੀ ਵਿਆਪਕ ਦ੍ਰਿਸ਼ਟੀ ਅਤੇ ਪਿਆਰੀ ਸਾਦਗੀ ਰਾਹੀਂ ਇਸ ਅਹੁਦੇ ਦੇ ਕੱਦ ਨੂੰ ਬਹੁਤ ਉੱਚਾ ਕੀਤਾ ਹੈ
Posted On:
23 JUL 2022 6:26PM by PIB Chandigarh
ਉਪ ਰਾਸ਼ਟਰਪਤੀ, ਸ਼੍ਰੀ ਐੱਮ. ਵੈਂਕਈਆ ਨਾਇਡੂ ਨੇ ਅੱਜ ਨਵੀਂ ਦਿੱਲੀ ਦੇ ਉਪ-ਰਾਸ਼ਟਰਪਤੀ ਨਿਵਾਸ ਵਿਖੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਦੁਪਹਿਰ ਦੇ ਖਾਣੇ ਲਈ ਮੇਜ਼ਬਾਨੀ ਕੀਤੀ।
ਸ਼੍ਰੀ ਕੋਵਿੰਦ ਲਈ ਖੁਸ਼ਹਾਲ ਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਿਆਂ ਸ਼੍ਰੀ ਨਾਇਡੂ ਨੇ ਮਹਿਸੂਸ ਕੀਤਾ ਕਿ ਰਾਸ਼ਟਰਪਤੀ ਨੇ ਆਪਣੀ ਵਿਸ਼ਾਲ ਦ੍ਰਿਸ਼ਟੀ ਅਤੇ ਪਿਆਰੀ ਸਾਦਗੀ ਰਾਹੀਂ ਇਸ ਅਹੁਦੇ ਦੇ ਕੱਦ ਨੂੰ ਬਹੁਤ ਉੱਚਾ ਕੀਤਾ ਹੈ। ਪਿਛਲੇ ਪੰਜ ਸਾਲਾਂ ਦੀਆਂ ਕਈ ਸੁਹਾਵਣੀਆਂ ਯਾਦਾਂ ਨੂੰ ਸਾਂਝੀਆਂ ਕਰਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਰਾਸ਼ਟਰ ਦੇ ਵਿਕਾਸ ਲਈ ਰਾਸ਼ਟਰਪਤੀ ਕੋਵਿੰਦ ਨਾਲ ਕੰਮ ਕਰਨਾ ਉਨ੍ਹਾਂ ਲਈ ਸ਼ਾਨਦਾਰ ਅਨੁਭਵ ਰਿਹਾ ਹੈ।
*****
ਐੱਮਐੱਸ/ਆਰਕੇ/ਡੀਪੀ
(Release ID: 1844542)
Visitor Counter : 120