ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕੈਬਨਿਟ ਦੁਆਰਾ ਅੱਜ ਲਏ ਗਏ ਮਹੱਤਵਪੂਰਨ ਫੈਸਲਿਆਂ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦਾ ਆਭਾਰ ਵਿਅਕਤ ਕੀਤਾ


ਸਭ ਦੇ ਲਈ ਕਨੈਕਟੀਵਿਟੀ ਮੋਦੀ ਸਰਕਾਰ ਦੀ ਪ੍ਰਾਥਮਿਕਤਾ ਹੈ, ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਪ੍ਰਧਾਨਗੀ ਵਿੱਚ ਕੈਬਨਿਟ ਨੇ ਦੂਰ-ਦਰਾਜ ਅਤੇ ਦੁਰਗਮ ਖੇਤਰਾਂ ਦੇ 24680 ਅਨਕਵਰਡ ਪਿੰਡਾਂ ਵਿੱਚ 26316 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 4ਜੀ ਮੋਬਾਈਲ ਸੇਵਾਵਾਂ ਪ੍ਰਦਾਨ ਕਰਨ ਦੇ ਇੱਕ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ

ਇੱਕ ਹੋਰ ਅਹਿਮ ਫੈਸਲੇ ਵਿੱਚ ਕੇਂਦਰੀ ਕੈਬਨਿਟ ਨੇ 1.64 ਲੱਖ ਕਰੋੜ ਰੁਪਏ ਦੇ ਬੀਐੱਸਐੱਨਐੱਲ ਦੇ ਬਹਾਲੀ ਪੈਕੇਜ ਨੂੰ ਪ੍ਰਵਾਨਗੀ ਦਿੱਤੀ

ਇਸ ਨਾਲ ਬੀਐੱਸਐੱਨਐੱਲ ਨੂੰ ਆਪਣੀ ਮੌਜੂਦਾ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਨ, 4ਜੀ ਸੇਵਾਵਾਂ ਸ਼ੁਰੂ ਕਰਨ ਅਤੇ ਵਿੱਤੀ ਤੌਰ ‘ਤੇ ਵਿਵਹਾਰ ਵਿੱਚ ਮਦਦ ਮਿਲੇਗੀ

ਅਕਤੂਬਰ 2022 ਵਿੱਚ ਭਾਰਤ ਪਹਿਲੀ ਵਾਰ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ ਦੀ ਮੇਜਬਾਨੀ ਕਰੇਗਾ, ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਫੀਫਾ ਵਿਸ਼ਵ ਕੱਪ ਦੀ ਮੇਜਬਾਨੀ ਦੇ ਲਈ ਗਰੰਟੀ ‘ਤੇ ਦਸਤਖਤ ਨੂੰ ਪ੍ਰਵਾਨਗੀ ਦੇ ਦਿੱਤੀ

ਇਹ ਨਿਸ਼ਚਿਤ ਤੌਰ ‘ਤੇ ਹੋਰ ਵੱਧ ਲੜਕੀਆਂ ਨੂੰ ਫੁਟਬੋਲ ਅਤੇ ਉਨ੍ਹਾਂ ਨੂੰ ਖੇਡ ਨੇਤ੍ਰਿਤਵ ਵਿੱਚ ਆਪਣਾ ਪ੍ਰਤੀਨਿਧੀਤਵ ਵਧਾਉਣ ਦੇ ਲਈ ਪ੍ਰੇਰਿਤ ਕਰੇਗਾ

Posted On: 27 JUL 2022 8:19PM by PIB Chandigarh

ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕੈਬਨਿਟ ਦੁਆਰਾ ਅੱਜ ਲਏ ਗਏ ਮਹੱਤਵਪੂਰਨ ਫੈਸਲਿਆਂ ਦੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦਾ ਆਭਾਰ ਵਿਅਕਤ ਕੀਤਾ ਹੈ। ਆਪਣੇ ਟਵੀਟਸ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਭ ਦੇ ਲਈ ਕਨੈਕਟੀਵਿਟੀ ਮੋਦੀ ਸਰਕਾਰ ਦੀ ਪ੍ਰਾਥਮਿਕਤਾ ਹੈ। ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਪ੍ਰਧਾਨਗੀ ਵਿੱਚ ਕੈਬਨਿਟ ਦੇ ਦੂਰ-ਦਰਾਜ ਅਤੇ ਦੁਰਗਮ ਖੇਤਰਾਂ ਦੇ 24680 ਅਨਕਵਰਡ ਪਿੰਡਾਂ ਵਿੱਚ 26316 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 4ਜੀ ਮੋਬਾਇਲ ਸੇਵਾਵਾਂ ਪ੍ਰਦਾਨ ਕਰਨ ਦੇ ਇੱਕ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ ਹੈ।

 

ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਨੇ ਇਹ ਵੀ ਕਿਹਾ ਕਿ ਇੱਕ ਹੋਰ ਅਹਿਮ ਫੈਸਲੇ ਵਿੱਚ ਕੇਂਦਰੀ ਮੰਤਰੀ ਮੰਡਲ ਨੇ 1.64 ਲੱਖ ਕਰੋੜ ਰੁਪਏ ਦੇ ਬੀਐੱਸਐੱਨਐੱਲ ਦੇ ਬਹਾਲੀ ਪੈਕਜ ਨੂੰ ਪ੍ਰਵਾਨਗੀ ਦਿੱਤੀ। ਇਸ ਨਾਲ ਬੀਐੱਸਐੱਨਐੱਲ ਨੂੰ ਆਪਣੀ ਮੌਜੂਦਾ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਨ, 4ਜੀ ਸੇਵਾਵਾਂ ਸ਼ੁਰੂ ਕਰਨ ਅਤੇ ਵਿੱਤੀ ਤੌਰ ‘ਤੇ ਸੰਭਵ ਬਣਨ ਵਿੱਚ ਮਦਦ ਮਿਲੇਗੀ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅਕਤੂਬਰ 2022 ਵਿੱਚ ਭਾਰਤ ਪਹਿਲੀ ਵਾਰ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ ਦੀ ਮੇਜਬਾਨੀ ਕਰੇਗਾ। ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਫੀਫਾ ਵਿਸ਼ਵ ਕੱਪ ਦੀ ਮੇਜਬਾਨੀ ਦੇ ਲਈ ਗਰੰਟੀ ‘ਤੇ ਦਸਤਖਤ ਨੂੰ ਪ੍ਰਵਾਨਗੀ ਦਿੱਤੀ। ਇਹ ਨਿਸ਼ਚਿਤ ਤੌਰ ‘ਤੇ ਹੋਰ ਅਧਿਕ ਲੜਕੀਆਂ ਨੂੰ ਫੁਟਬੋਲ ਖੇਡਣ ਅਤੇ ਉਨ੍ਹਾਂ ਨੂੰ ਖੇਡ ਨੇਤ੍ਰਿਤਵ ਵਿੱਚ ਆਪਣਾ ਪ੍ਰਤੀਨਿਧੀਤਵ ਵਧਾਉਣ ਦੇ ਲਈ ਪ੍ਰੇਰਿਤ ਕਰੇਗਾ।

*****


ਐੱਨਡਬਲਿਊ/ਆਰਕੇ/ਏਵਾਈ/ਆਰਆਰ



(Release ID: 1846031) Visitor Counter : 136