ਸਿੱਖਿਆ ਮੰਤਰਾਲਾ
ਸ਼੍ਰੀ ਅਮਿਤ ਸ਼ਾਹ ਰਾਸ਼ਟਰੀ ਸਿੱਖਿਆ ਨੀਤੀ ਦੀ ਸ਼ੁਰੂਆਤ ਦੇ ਦੋ ਸਾਲ ਪੂਰੇ ਹੋਣ ਦੇ ਉਦੇਸ਼ ਵਿੱਚ ਸਿੱਖਿਆ ਖੇਤਰ ਨਾਲ ਸੰਬੰਧਿਤ ਪਹਿਲਾਂ ਦਾ ਸ਼ੁਭਾਰੰਭ ਕਰਨਗੇ
Posted On:
28 JUL 2022 5:16PM by PIB Chandigarh
ਰਾਸ਼ਟਰੀ ਸਿੱਖਿਆ ਨੀਤੀ 2020 ਦੀ ਸ਼ੁਰੂਆਤ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ 29 ਜੁਲਾਈ, 2022 ਨੂੰ ਕੇਂਦਰੀ ਸਿੱਖਿਆ ਅਤੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੀ ਮੌਜੂਦਗੀ ਹੇਠ ਸਿੱਖਿਆ ਅਤੇ ਕੌਸ਼ਲ ਵਿਕਾਸ ਨਾਲ ਸੰਬੰਧਿਤ ਕਈ ਨਵੀਆਂ ਪਹਿਲਾਂ ਦਾ ਸ਼ੁਭਾਰੰਭ ਕਰਨਗੇ।
ਸਿੱਖਿਆ ਰਾਜ ਮੰਤਰੀ ਸ਼੍ਰੀ ਸੁਭਾਸ਼ ਸਰਕਾਰ, ਸ਼੍ਰੀਮਤੀ ਅੰਨਪੂਰਣਾ ਦੇਵੀ,ਸ਼੍ਰੀ ਰਾਜ ਕੁਮਾਰ ਰੰਜਨ ਸਿੰਘ ਅਤੇ ਕੌਸ਼ਲ ਵਿਕਾਸ ਰਾਜ ਮੰਤਰੀ ਸ਼੍ਰੀ ਰਾਜੀਵ ਚੰਦਰਸ਼ੇਖਰ ਵੀ ਇਸ ਅਵਸਰ ਤੇ ਮੌਜੂਦ ਰਹਿਣਗੇ। ਇਸ ਪ੍ਰੋਗਰਾਮ ਦਾ ਆਯੋਜਨ ਨਵੀਂ ਦਿੱਲੀ ਸਥਿਤ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿੱਚ ਕੀਤਾ ਜਾਵੇਗਾ ਅਤੇ ਇਸ ਨੂੰ ਯੂਟਿਊਬ ਅਤੇ ਸਿੱਖਿਆ ਮੰਤਰਾਲੇ ਦੇ ਹੋਰ ਸੋਸ਼ਲ ਮੀਡੀਆ ਹੈਂਡਲ ਤੇ ਵੀ ਦੇਖਿਆ ਜਾ ਸਕਦਾ ਹੈ।
ਸ਼ੁਭਾਰੰਭ ਕੀਤੀਆਂ ਜਾਣ ਵਾਲੀਆਂ ਪਹਿਲਾਂ ਵਿੱਚ ਡਿਜੀਟਲ ਸਿੱਖਿਆ, ਇਨੋਵੇਸ਼ਨ, ਸਿੱਖਿਆ ਅਤੇ ਕੌਸ਼ਲ ਵਿਕਾਸ ਵਿੱਚ ਤਾਲਮੇਲ, ਅਧਿਆਪਕ ਟ੍ਰੇਨਿੰਗ ਅਤੇ ਮੁਲਾਂਕਣ ਜਿਹੇ ਖੇਤਰਾਂ ਸਹਿਤ ਸਿੱਖਿਆ ਅਤੇ ਕੌਸ਼ਲ ਵਿਕਾਸ ਕਾਰਜ ਖੇਤਰਾਂ ਦੇ ਪੂਰੇ ਦਾਇਰੇ ਨੂੰ ਸਾਮਿਲ ਕੀਤਾ ਜਾਵੇਗਾ। ਵੱਖ-ਵੱਖ ਪਹਿਲਾਂ ਦੇ ਸ਼ੁਭਾਰੰਭ ਦੇ ਇਲਾਵਾ ਇਸ ਆਯੋਜਨ ਦੇ ਦੌਰਾਨ ਵਿਦਿਆਰਥੀਆਂ ਦੁਆਰਾ ਸੱਭਿਆਚਾਰਕ ਪ੍ਰਸਤੁਤੀ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਪਤਵੰਤਿਆ ਦੁਆਰਾ ਮੌਜੂਦ ਲੋਕਾਂ ਨੂੰ ਸੰਬੋਧਿਤ ਕੀਤਾ ਜਾਵੇਗਾ। ਇਸ ਦੌਰਾਨ ਵਿਚਾਰ-ਵਟਾਂਦਰਾ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਲਾਗੂ ਕਰਨ ਦੇ ਵੱਖ-ਵੱਖ ਚਰਣਾਂ ਤੇ ਵੀ ਕੇਂਦ੍ਰਿਤ ਹੋਵੇਗਾ।
*****
(Release ID: 1846176)
Visitor Counter : 128