ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਸੀਤਲਕੁਚੀ ਵਿੱਚ ਵੈਨ ‘ਚ ਕਰੰਟ ਫੈਲਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ
प्रविष्टि तिथि:
02 AUG 2022 5:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਸੀਤਲਕੁਚੀ ਵਿੱਚ ਇੱਕ ਵੈਨ ਦੇ ਕਰੰਟ ਦੀ ਚਪੇਟ ਵਿੱਚ ਆਉਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦੇਣ ਦਾ ਵੀ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਪੱਛਮ ਬੰਗਾਲ ਦੇ ਸੀਤਲਕੁਚੀ ਵਿੱਚ ਇੱਕ ਵੈਨ ‘ਚ ਕਰੰਟ ਫੈਲਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ"
"ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ"
***
ਡੀਐੱਸ/ਐੱਸਐੱਚ
(रिलीज़ आईडी: 1847571)
आगंतुक पटल : 125
इस विज्ञप्ति को इन भाषाओं में पढ़ें:
Malayalam
,
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada