ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 76 ਕਿਲੋਗ੍ਰਾਮ ਭਾਰ ਵਰਗ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਪਹਿਲਵਾਨ ਪੂਜਾ ਸਿਹਾਗ ਨੂੰ ਵਧਾਈਆਂ ਦਿੱਤੀਆਂ
Posted On:
07 AUG 2022 8:21AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲਵਾਨ ਪੂਜਾ ਸਿਹਾਗ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾਵਾਂ ਦੀ 76 ਕਿਲੋਗ੍ਰਾਮ ਭਾਰ ਵਰਗ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਪੂਜਾ ਸਿਹਾਗ ਨੇ ਇੱਕ ਪ੍ਰਤਿਭਾਸ਼ਾਲੀ ਪਹਿਲਵਾਨ ਦੇ ਰੂਪ ਵਿੱਚ ਖੁਦ ਦੇ ਲਈ ਇੱਕ ਪਹਿਚਾਣ ਬਣਾਈ ਹੈ। ਉਨ੍ਹਾਂ ਦੀ ਕਦੇ ਨਾ ਹਾਰਨ ਵਾਲੀ ਇੱਛਾਸ਼ਕਤੀ ਸਦਕਾ ਉਨ੍ਹਾਂ ਨੇ ਕਈ ਚੁਣੌਤੀਆਂ ’ਤੇ ਵਿਜੈ ਪ੍ਰਾਪਤ ਕੀਤੀ ਹੈ। ਉਨ੍ਹਾਂ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਿਆ ਹੈ। ਉਨ੍ਹਾਂ ਨੂੰ ਸ਼ੁਭਕਾਮਨਾਵਾਂ। ਮੈਨੂੰ ਵਿਸ਼ਵਾਸ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਹ ਭਾਰਤ ਨੂੰ ਇਸੇ ਤਰ੍ਹਾਂ ਮਾਣ ਦਿਵਾਉਂਦੀ ਰਹੇਗੀ।
****
ਡੀਐੱਸ/ਐੱਸਟੀ
(Release ID: 1849812)
ਵਿਜ਼ੀਟਰ ਕਾਊਂਟਰ : 145
Read this release in:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam