ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 57 ਕਿਲੋਗ੍ਰਾਮ ਭਾਰ ਵਰਗ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਭਾਰਤੀ ਮੁੱਕੇਬਾਜ਼ ਮੁਹੰਮਦ ਹਸਾਮਉਦਦੀਨ ਨੂੰ ਵਧਾਈਆਂ ਦਿੱਤੀਆਂ

प्रविष्टि तिथि: 07 AUG 2022 8:28AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮੁੱਕੇਬਾਜ਼ ਮੁਹੰਮਦ ਹਸਾਮਉਦਦੀਨ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ਾਂ ਦੇ 57 ਕਿਲੋਗ੍ਰਾਮ  ਭਾਰ ਵਰਗ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਮੁਹੰਮਦ ਹਸਾਮਉਦਦੀਨ ਇੱਕ ਉਤਕ੍ਰਿਸ਼ਟ ਮੁੱਕੇਬਾਜ਼ ਹਨ, ਜਿਨ੍ਹਾਂ ਨੇ ਕਈ ਖੇਡ ਮੁਕਾਬਲਿਆਂ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਅਦਭੁਤ ਤਕਨੀਕਾਂ ਅਤੇ ਲਚਕੀਲੇਪਣ ਦੀ ਭਾਵਨਾ ਨਾਲ ਭਰਪੂਰ, ਸਾਡੇ ਉੱਜਵਲ ਐਥਲੀਟ ਨੇ ਬਰਮਿੰਘਮ ਵਿੱਚ ਪੁਰਸ਼ਾਂ ਦੇ 57 ਕਿਲੋਗ੍ਰਾਮ ਭਾਰ ਵਰਗ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਿਆ । ਉਨ੍ਹਾਂ ਨੂੰ ਸ਼ੁਭਕਾਮਨਾਵਾਂ। ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ। #Cheer4India"

 

*****

ਡੀਐੱਸ/ਐੱਸਟੀ


(रिलीज़ आईडी: 1849817) आगंतुक पटल : 151
इस विज्ञप्ति को इन भाषाओं में पढ़ें: English , Urdu , हिन्दी , Marathi , Bengali , Manipuri , Assamese , Gujarati , Odia , Tamil , Telugu , Kannada , Malayalam