ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੈਰਾ ਟੇਬਲ ਟੈਨਿਸ ਵਿੱਚ ਪ੍ਰਤਿਸ਼ਠਿਤ ਗੋਲਡ ਮੈਡਲ ਜਿੱਤਣ ਦੇ ਲਈ ਭਾਵਿਨਾ ਪਟੇਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 07 AUG 2022 8:32AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੈਰਾ ਟੇਬਲ ਟੈਨਿਸ ਵਿੱਚ ਪ੍ਰਤਿਸ਼ਠਿਤ ਗੋਲਡ ਮੈਡਲ ਜਿੱਤਣ ਦੇ ਲਈ ਭਾਵਿਨਾ ਪਟੇਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ;

“ਭਾਵਿਨਾ ਦੀ ਇਹ ਜ਼ਿਕਰਯੋਗ ਉਪਲਬਧੀ ਸਾਨੂੰ ਮਾਣ ਮਹਿਸੂਸ ਕਰਨ ਦਾ ਇੱਕ ਹੋਰ ਅਵਸਰ ਦਿੰਦੀ ਹੈ। ਉਨ੍ਹਾਂ ਨੇ ਪੈਰਾ ਟੇਬਲ ਟੈਨਿਸ ਵਿੱਚ ਪ੍ਰਤਿਸ਼ਠਿਤ ਗੋਲਡ ਮੈਡਲ ਜਿੱਤਿਆ ਹੈ, ਉਨ੍ਹਾਂ ਦਾ ਰਾਸ਼ਟਰਮੰਡਲ ਖੇਡਾਂ ਦਾ ਇਹ ਪਹਿਲਾ ਮੈਡਲ ਹੈ। ਮੈਨੂੰ ਆਸ਼ਾ ਹੈ ਕਿ ਉਨ੍ਹਾਂ ਦੀਆਂ ਉਪਲਬਧੀਆਂ ਭਾਰਤ ਦੇ ਨੌਜਵਾਨਾਂ ਨੂੰ ਟੇਬਲ ਟੈਨਿਸ ਨੂੰ ਅੱਗੇ ਵਧਾਉਣ ਦੇ ਲਈ ਪ੍ਰੇਰਣਾ ਪ੍ਰਦਾਨ ਕਰਨਗੀਆਂ। ਮੈਂ ਭਾਵਿਨਾ ਨੂੰ ਉਨ੍ਹਾਂ ਦੇ ਆਗਾਮੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।”

****

ਡੀਐੱਸ/ਐੱਸਟੀ


(Release ID: 1849820) Visitor Counter : 110