ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੁਆਰਾ ਕਾਂਸੀ ਦਾ ਮੈਡਲ ਜਿੱਤਣ ’ਤੇ ਮਾਣ ਪ੍ਰਗਟ ਕੀਤਾ
प्रविष्टि तिथि:
07 AUG 2022 5:23PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡ, 2022 ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੁਆਰਾ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਮੈਡਲ ਜਿੱਤਣ ’ਤੇ ਮਾਣ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਭਾਰਤ ਦਾ ਹਾਕੀ ਦੇ ਨਾਲ ਇੱਕ ਬਹੁਤ ਹੀ ਖਾਸ ਰਿਸ਼ਤਾ ਹੈ। ਇਸ ਲਈ, ਇਹ ਨਿਸ਼ਚਿਤ ਹੈ ਕਿ ਕਾਂਸੀ ਦਾ ਮੈਡਲ ਜਿੱਤਣ ਵਾਲੀ ਸਾਡੀ ਅਸਾਧਾਰਣ ਮਹਿਲਾ ਹਾਕੀ ਟੀਮ ’ਤੇ ਹਰ ਭਾਰਤੀ ਨੂੰ ਮਾਣ ਹੋਵੇਗਾ। ਕਈ ਸਾਲਾਂ ਬਾਅਦ ਇਹ ਪਹਿਲਾ ਅਵਸਰ ਹੈ ਜਦੋਂ ਮਹਿਲਾ ਟੀਮ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਮੈਡਲ ਹਾਸਲ ਕੀਤਾ ਹੈ। ਮੈਨੂੰ ਇਸ ਟੀਮ ’ਤੇ ਮਾਣ ਹੈ! #Cheer4India”
*****
ਡੀਐੱਸ/ਟੀਐੱਸ
(रिलीज़ आईडी: 1849916)
इस विज्ञप्ति को इन भाषाओं में पढ़ें:
Tamil
,
Telugu
,
Gujarati
,
English
,
Urdu
,
Hindi
,
Marathi
,
Bengali
,
Assamese
,
Manipuri
,
Odia
,
Malayalam