ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 60 ਕਿਲੋਗ੍ਰਾਮ ਭਾਰ ਵਰਗ ਵਿੱਚ ਮੁੱਕੇਬਾਜ਼ੀ ਦੇ ਮੁਕਾਬਲੇ ‘ਚ ਕਾਂਸੀ ਦਾ ਮੈਡਲ ਜਿੱਤਣ ’ਤੇ ਜੈਸਮਿਨ ਨੂੰ ਵਧਾਈਆਂ ਦਿੱਤੀਆਂ
प्रविष्टि तिथि:
06 AUG 2022 10:06PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾਵਾਂ ਦੇ 60 ਕਿਲੋਗ੍ਰਾਮ ਭਾਰ ਵਰਗ ਵਿੱਚ ਮੁੱਕੇਬਾਜ਼ੀ ਦੇ ਮੁਕਾਬਲੇ ‘ਚ ਕਾਂਸੀ ਦਾ ਮੈਡਲ ਜਿੱਤਣ ’ਤੇ ਜੈਸਮਿਨ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਐਥਲੀਟ ਵਿਭਿੰਨ ਮੁਕਾਬਲਿਆਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰ ਰਹੇ ਹਨ। ਮੈਨੂੰ ਖੁਸ਼ੀ ਹੈ ਕਿ ਜੈਸਮਿਨ ਲੰਬੋਰੀਆ ਨੇ ਮੁੱਕੇਬਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਿਆ ਹੈ। ਉਨ੍ਹਾਂ ਦੀ ਇਹ ਸਫ਼ਲਤਾ ਭਾਰਤੀ ਮੁੱਕੇਬਾਜ਼ੀ ਦੇ ਭਵਿੱਖ ਦੇ ਲਈ ਚੰਗੀ ਹੈ। ਆਉਣ ਵਾਲੇ ਵਰ੍ਹਿਆਂ ਵਿੱਚ ਉਹ ਹੋਰ ਅਧਿਕ ਪ੍ਰਸਿੱਧੀ ਪ੍ਰਾਪਤ ਕਰਦੇ ਰਹਿਣ। #Cheer4India"
*****
ਡੀਐੱਸ/ਐੱਸਟੀ
(रिलीज़ आईडी: 1850163)
आगंतुक पटल : 133
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam