ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਯਾਦ ਕੀਤਾ, ਜਿਨ੍ਹਾਂ ਨੇ ਬਾਪੂ ਦੀ ਅਗਵਾਈ ਵਿੱਚ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲਿਆ ਸੀ
Posted On:
09 AUG 2022 9:35AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਯਾਦ ਕੀਤਾ ਹੈ ਜਿਨ੍ਹਾਂ ਨੇ ਬਾਪੂ ਦੀ ਅਗਵਾਈ ਵਿੱਚ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲਿਆ ਸੀ ਅਤੇ ਸਾਡੇ ਸੁਤੰਤਰਤਾ ਸੰਗ੍ਰਾਮ ਨੂੰ ਮਜ਼ਬੂਤੀ ਦਿੱਤੀ ਸੀ।
ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਉਨ੍ਹਾਂ ਸਾਰਿਆਂ ਨੂੰ ਯਾਦ ਕਰ ਰਿਹਾ ਹਾਂ, ਜਿਨ੍ਹਾਂ ਨੇ ਬਾਪੂ ਦੀ ਅਗਵਾਈ ਵਿੱਚ ਭਾਰਤ ਛੱਡੋ ਅੰਦੋਲਨ ਵਿੱਚ ਹਿੱਸਾ ਲਿਆ ਸੀ ਅਤੇ ਸਾਡੇ ਸੁਤੰਤਰਤਾ ਸੰਗ੍ਰਾਮ ਨੂੰ ਮਜ਼ਬੂਤੀ ਦਿੱਤੀ ਸੀ।"
"ਇਹ ਮਹਾਤਮਾ ਗਾਂਧੀ ਦੀ ਤਸਵੀਰ ਹੈ, ਜੋ ਬੰਬੇ ਵਿੱਚ ਭਾਰਤ ਛੱਡੋ ਅੰਦੋਲਨ ਦੀ ਸ਼ੁਰੂਆਤ ਦੇ ਸਮੇਂ ਦੀ ਹੈ। (ਨਹਿਰੂ ਮੈਮੋਰੀਅਲ ਕਲੈਕਸ਼ਨ ਤੋਂ ਲਈ ਗਈ)"
ਲੋਕਨਾਇਕ ਜੇਪੀ ਨੇ ਕਿਹਾ, "9 ਅਗਸਤ ਸਾਡੀ ਰਾਸ਼ਟਰੀ ਕ੍ਰਾਂਤੀ ਦਾ ਜਵਲੰਤ ਪ੍ਰਤੀਕ ਬਣ ਗਿਆ ਹੈ।"
ਬਾਪੂ ਦੀ ਪ੍ਰੇਰਣਾ ਨਾਲ, ਭਾਰਤ ਛੱਡੋ ਅੰਦੋਲਨ ਵਿੱਚ ਜੇਪੀ ਅਤੇ ਡਾ. ਲੋਹੀਆ ਜਿਹੇ ਮਹਾਨ ਲੋਕਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਜ਼ਿਕਰਯੋਗ ਭਾਗੀਦਾਰੀ ਦੇਖੀ ਗਈ।"
*********
ਡੀਐੱਸ/ਐੱਚਐੱਸ
(Release ID: 1850331)
ਵਿਜ਼ੀਟਰ ਕਾਊਂਟਰ : 210
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam