ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਵਿੱਚ ਹੋਏ ਦਰਦਨਾਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ


ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

प्रविष्टि तिथि: 09 AUG 2022 10:24PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਹੋਈ ਭਿਆਨਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਵੀ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਪੱਛਮ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਦੁਰਘਟਨਾ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਘਾਇਲ ਲੋਕਾਂ ਦੇ ਜਲਦੀ ਠੀਕ ਹੋਣ ਦੇ ਲਈ ਪ੍ਰਾਰਥਨਾ ਕਰਦੇ ਹਾਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀ ਨੂੰ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ  2 ਲੱਖ ਰੁਪਏ ਅਤੇ ਘਾਇਲਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਦਾਨ ਕੀਤੀ ਜਾਵੇਗੀ।”

https://twitter.com/PMOIndia/status/1557029750442434560

 

***

ਡੀਐੱਸ/ਐੱਸਐੱਚ


(रिलीज़ आईडी: 1850524) आगंतुक पटल : 113
इस विज्ञप्ति को इन भाषाओं में पढ़ें: English , Urdu , हिन्दी , Bengali , Manipuri , Assamese , Gujarati , Odia , Tamil , Telugu , Kannada , Malayalam