ਵਣਜ ਤੇ ਉਦਯੋਗ ਮੰਤਰਾਲਾ

ਵਿਸ਼ਵ, ਭਾਰਤ ਨੂੰ ਆਰਥਿਕ ਵਿਕਾਸ ਦੇ ਇੰਜਣ ਦੇ ਰੂਪ ਵਿੱਚ ਦੇਖਦਾ ਹੈ: ਸ਼੍ਰੀ ਪੀਯੂਸ਼ ਗੋਇਲ


ਵਿਕਸਿਤ ਦੇਸ਼ ਹੁਣ ਭਾਰਤ ਦੇ ਨਾਲ ਵਪਾਰ ਸਮਝੌਤੇ ਕਰਨ ਦੇ ਲਈ ਉਤਸੁਕ ਹਨ; 2014 ਤੋਂ ਪਹਿਲਾਂ ਉਨ੍ਹਾਂ ਨੂੰ ਸ਼ੱਕ ਹੁੰਦਾ ਸੀ: ਸ਼੍ਰੀ ਗੋਇਲ

ਸਰਕਾਰ ਉਨ੍ਹਾਂ ਵਪਾਰੀਆਂ ਨੂੰ ਪੂਰਾ ਸਮਰਥਨ ਦੇਵੇਗੀ, ਜੋ ਕਿਸੇ ਅਥਾਰਟੀ ਦੇ ਸ਼ੋਸ਼ਣ ਦੇ ਖ਼ਿਲਾਫ਼ ਆਪਣੀ ਆਵਾਜ਼ ਉਠਾਉਂਦੇ ਹਨ: ਸ਼੍ਰੀ ਗੋਇਲ

ਵਪਾਰੀਆਂ ਨੂੰ ਜਨਤਾ ਅਤੇ ਕਾਰੋਬਾਰਾਂ ਦੇ ਅਨੁਪਾਲਣ ਦੇ ਬੋਝ ਨੂੰ ਘੱਟ ਕਰਨ ਦੇ ਲਈ ਸਰਕਾਰ ਦੇ ਨਾਲ ਕੰਮ ਕਰਨਾ ਚਾਹੀਦਾ, ਪਰ ਉਨ੍ਹਾਂ ਨੂੰ ਵਪਾਰ ਦੀਆਂ ਨੈਤਿਕ ਪ੍ਰਕਿਰਿਆਵਾਂ ਦਾ ਸਖ਼ਤੀ ਨਾਲ ਪਾਲਣ ਕਰਨਾ ਚਾਹੀਦਾ ਹੈ: ਸ਼੍ਰੀ ਗੋਇਲ

ਪ੍ਰਧਾਨ ਮੰਤਰੀ ਦੀਆਂ ਕਲਿਆਣਕਾਰੀ ਯੋਜਨਾਵਾਂ ਨਾਲ ਭਾਰਤੀ ਅਬਾਦੀ ਇੱਕ ਵੱਡੀ ਸੰਪਦਾ ਬਣ ਗਈ ਹੈ: ਸ਼੍ਰੀ ਗੋਇਲ

ਵਪਾਰੀਆਂ, ਐੱਮਐੱਸਐੱਮਈ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਕਲਿਆਣਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਦੁਆਰਾ ਕੀਤੀਆਂ ਜਾ ਰਹੀਆਂ ਵਸਤਾਂ ਦੀ ਮੰਗ ਨਾਲ ਲਾਭ ਹੋਣਾ ਚਾਹੀਦਾ ਹੈ: ਸ਼੍ਰੀ ਗੋਇਲ

Posted On: 09 AUG 2022 5:58PM by PIB Chandigarh

ਕੇਂਦਰੀ ਵਣਜ ਅਤੇ ਉਦਯੋਗ, ਉਪਭੋਗਤਾ ਮਾਮਲੇ, ਖੁਰਾਕ ਅਤੇ ਜਨਤਕ ਵੰਡ ਅਤੇ ਟੈਕਸਟਾਈਲ ਮੰਤਰੀ ਸ਼੍ਰੀ ਪੀਯੂਸ਼ ਗੋਇਲ ਨੇ ਅੱਜ ਕਿਹਾ ਕਿ ਵਿਸ਼ਵ ਹੁਣ ਭਾਰਤ ਨੂੰ ਆਰਥਿਕ ਵਿਕਾਸ ਦੇ ਰੂਪ ਵਿੱਚ ਦੇਖਦਾ ਹੈ। ਉਹ ਅੱਜ ਨਵੀਂ ਦਿੱਲੀ ਵਿੱਚ ਵਪਾਰੀ ਉੱਦਮੀ ਸੰਮੇਲਨ ਵਿੱਚ ਮੌਜੂਦ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਅੱਜ ਭਾਰਤ ਨੂੰ ਦੁਨੀਆਂ ਦਾ ਵਿਸ਼ਵਾਸ ਹਾਸਲ ਕਰਨ ’ਤੇ ਜ਼ੋਰ ਦਿੰਦੇ ਹੋਏ ਸ਼੍ਰੀ ਪੀਯੂਸ਼ ਗੋਇਲ ਨੇ ਕਿਹਾ ਕਿ ਵਿਕਸਿਤ ਦੇਸ਼ ਹੁਣ ਭਾਰਤ ਦੇ ਨਾਲ ਵਪਾਰਕ ਸਮਝੌਤੇ ਕਰਨ ਦੇ ਲਈ ਖਾਸੇ ਉਤਸੁਕ ਹਨ। ਉਨ੍ਹਾਂ ਨੇ ਕਿਹਾ ਕਿ 2014 ਤੋਂ ਪਹਿਲਾਂ, ਭਾਰਤੀ ਅਰਥਵਿਵਸਥਾ ਨੂੰ ਕਮਜ਼ੋਰ ਸਮਝਿਆ ਜਾਂਦਾ ਸੀ ਅਤੇ ਨਿਵੇਸ਼ਕਾਂ ਦੇ ਕਾਰੋਬਾਰ ਕਰਨ ਦੇ ਉਦੇਸ਼ ਨਾਲ ਭਾਰਤ ਆਉਣ ਨੂੰ ਲੈ ਕੇ ਸ਼ੱਕ ਰਹਿੰਦਾ ਸੀ।

ਪਾਰਦਰਸ਼ਤਾ ਅਤੇ ਕਾਰੋਬਾਰੀ ਸੌਖ ’ਤੇ ਜ਼ੋਰ ਦਿੰਦੇ ਹੋਏ ਕੇਂਦਰੀ ਮੰਤਰੀ ਨੇ ਵਪਾਰੀਆਂ ਅਤੇ ਉੱਦਮੀਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਵਪਾਰੀਆਂ ਨੂੰ ਪੂਰਾ ਸਮਰਥਨ ਦੇਵੇਗੀ, ਜਿਨ੍ਹਾਂ ਨੇ ਕਿਸੇ ਅਥਾਰਟੀ ਦੁਆਰਾ ਸ਼ੋਸ਼ਣ ਕੀਤੇ ਜਾਣ ਦੇ ਖ਼ਿਲਾਫ਼ ਆਵਾਜ਼ ਉਠਾਈ ਹੈ।

ਉਨ੍ਹਾਂ ਨੇ ਵਪਾਰੀਆਂ ਨੂੰ ਲੋਕਾਂ ਅਤੇ ਕਾਰੋਬਾਰਾਂ ਦੇ ਅਨੁਪਾਲਣ ਦੇ ਬੋਝ ਨੂੰ ਘੱਟ ਕਰਨ ਦੇ ਲਈ ਸਰਕਾਰ ਦੇ ਨਾਲ ਕੰਮ ਕਰਨ ਦੀ ਬੇਨਤੀ ਕੀਤੀ। ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਵਪਾਰ ਦੀਆਂ ਜ਼ਰੂਰੀ ਪ੍ਰਕਿਰਿਆਵਾਂ ਦਾ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕਾਰੋਬਾਰ ਸੌਖ ਵਿੱਚ ਸੁਧਾਰ ਦੇ ਲਈ  ਗ਼ੈਰ-ਜ਼ਰੂਰੀ, ਬੋਝਲ ਅਤੇ ਤੰਗ ਕਰਨ ਵਾਲੇ ਕਾਨੂੰਨਾਂ ਅਤੇ ਨਿਯਮਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਵਪਾਰੀਆਂ ਨੂੰ ਭਾਰਤ ਦੁਆਰਾ ਪੇਸ਼ਕਸ਼ ਕੀਤੀਆਂ ਜਾਣ ਵਾਲੀਆਂ ਵਸਤਾਂ ਅਤੇ ਸੇਵਾਵਾਂ ਦੀ ਗੁਣਵੱਤਾ ਨੂੰ ਪ੍ਰਾਥਮਿਕਤਾ ਦੇਣ ਦੇ ਲਈ ਕਿਹਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅੱਗੇ ਆਉਣ ਦੇ ਲਈ ਪ੍ਰੋਤਸਾਹਿਤ ਕਰਨ ਅਤੇ ਨਵੇਂ ਵਿਚਾਰਾਂ ਦੇ ਨਾਲ ਭਾਰਤ ਦੀ ਵਿਕਾਸ ਦੀ ਗਾਥਾ ਨੂੰ ਨਵੀਂ ਊਰਜਾ ਦੇਣ ਦੀ ਜ਼ਰੂਰਤ ਦਾ ਵੀ ਜ਼ਿਕਰ ਕੀਤਾ। ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਕੀਤੇ ਗਏ ‘ਵੋਕਲ ਫਾਰ ਲੋਕਲ’ ਦੇ ਸੱਦੇ ਨੂੰ ਦੇਸ਼ ਦੇ ਨੌਜਵਾਨਾਂ ਨੂੰ ਲਾਜ਼ਮੀ ਅੱਗੇ ਵਧਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਜ਼ਿਆਦਾ ਤੋਂ ਜ਼ਿਆਦਾ ਮਹਿਲਾਵਾਂ ਨੂੰ ਵਪਾਰੀ ਅਤੇ ਉੱਦਮੀ ਬਣਨ ਦੇ ਲਈ ਵੀ ਪ੍ਰੋਤਸਾਹਿਤ ਕਰਨਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਦੀਆਂ ਦੂਰਅੰਦੇਸ਼ੀ ਕਲਿਆਣਕਾਰੀ ਨੀਤੀਆਂ ਦੀ ਸ਼ਲਾਘਾ ਕਰਦੇ ਹੋਏ, ਸ਼੍ਰੀ ਗੋਇਲ ਨੇ ਕਿਹਾ ਕਿ ਇਨ੍ਹਾਂ ਨੀਤੀਆਂ ਨਾਲ ਗ਼ਰੀਬਾਂ ਨੂੰ ਗਾਹਕਾਂ ਦੇ ਰੂਪ ਵਿੱਚ ਉਭਰਨ ਵਿੱਚ ਸਹਾਇਤਾ ਮਿਲ ਰਹੀ ਹੈ ਅਤੇ ਇਸ ਨਾਲ ਭਾਰਤ ਦੀ ਜਨਸੰਖਿਆ ਸਫ਼ਲਤਾਪੂਰਵਕ ਉਸਦੀ ਇੱਕ ਵੱਡੀ ਤਾਕਤ ਦੇ ਰੂਪ ਵਿੱਚ ਪਰਿਵਰਤਿਤ ਹੋ ਰਹੀ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸਖ਼ਤ ਮਿਹਨਤ ਨਾਲ ਦੇਸ਼ ਦੇ ਹਰ ਘਰ ਵਿੱਚ ਰਸੋਈ ਗੈਸ, ਪੇਯ ਜਲ, ਬਿਜਲੀ ਅਤੇ ਪਖ਼ਾਨੇ ਜਿਹੀਆਂ ਬੁਨਿਆਦੀ ਸਹੂਲਤਾਂ ਤੱਕ ਪਹੁੰਚ ਸੁਨਿਸ਼ਚਿਤ ਹੋਈ ਹੈ ਅਤੇ ਹਰ ਪਿੰਡ ਵਿੱਚ ਇੰਟਰਨੈੱਟ ਦੀ ਪਹੁੰਚ ਹੋ ਗਈ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨੇ ਵੀ ਹਰੇਕ ਭਾਰਤੀ ਨੂੰ ਮਹੱਤਵਅਕਾਂਖੀ ਹੋਣ ਦੀ ਦਲੇਰੀ ਅਤੇ ਉੱਦਮੀ ਬਣਨ ਦੀ ਉਮੀਦ ਦਾ ਆਤਮਵਿਸ਼ਵਾਸ ਵੀ ਦਿੱਤਾ ਹੈ।

ਕੇਂਦਰੀ ਮੰਤਰੀ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਵਪਾਰੀਆਂ ਅਤੇ ਸੂਖਮ, ਲਘੂ ਅਤੇ ਮੱਧਮ ਉੱਦਮੀਆਂ (ਐੱਮਐੱਸਐੱਮਈ) ਨੂੰ ਪ੍ਰਧਾਨ ਮੰਤਰੀ ਦੀਆਂ ਕਲਿਆਣਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਦੇ ਵੱਲੋਂ ਹੋ ਰਹੀਆਂ ਵਸਤਾਂ ਦੀ ਮੰਗ ਤੋਂ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਨੇ ਵੱਡੇ ਅਤੇ ਛੋਟੇ ਸਾਰੇ ਵਪਾਰੀਆਂ, ਉੱਦਮੀਆਂ ਅਤੇ ਕਾਰੋਬਾਰੀਆਂ ਨੂੰ ਮਿਲ ਕੇ ਕੰਮ ਕਰਨ ਦਾ ਸਾਂਝਾ ਸੰਕਲਪ ਲੈਣ ਦੇ ਲਈ ਕਿਹਾ, ਤਾਕਿ ਜ਼ਿਆਦਾ ਤੋਂ ਜ਼ਿਆਦਾ ਭਾਰਤੀ ਉਤਪਾਦਾਂ ਨੂੰ ਹੁਲਾਰਾ ਦੇ ਕੇ ਆਤਮਨਿਰਭਰ ਭਾਰਤ ਦੇ ਸੁਪਨੇ ਨੂੰ ਅੱਗੇ ਵਧਾਇਆ ਜਾ ਸਕੇ।

*********

ਏਡੀ/ ਕੇਪੀ



(Release ID: 1850540) Visitor Counter : 110