ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਕੱਲ੍ਹ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ
Posted On:
13 AUG 2022 5:54PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ 76ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਕੱਲ੍ਹ (14 ਅਗਸਤ, 2022) ਰਾਸ਼ਟਰ ਨੂੰ ਸੰਬੋਧਨ ਕਰਨਗੇ।
ਇਹ ਸੰਬੋਧਨ 1900 ਵਜੇ ਤੋਂ ਬਾਅਦ ਆਕਾਸ਼ਵਾਣੀ (ਆਲ ਇੰਡੀਆ ਰੇਡੀਓ) ਦੇ ਸਮੁੱਚੇ ਰਾਸ਼ਟਰੀ ਨੈੱਟਵਰਕ ਅਤੇ ਦੂਰਦਰਸ਼ਨ ਦੇ ਸਾਰੇ ਚੈਨਲਾਂ 'ਤੇ ਹਿੰਦੀ ਵਿੱਚ ਪ੍ਰਸਾਰਿਤ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਅੰਗ੍ਰੇਜ਼ੀ ਸੰਸਕਰਣ ਦਾ ਪ੍ਰਸਾਰਣ ਕੀਤਾ ਜਾਵੇਗਾ। ਦੂਰਦਰਸ਼ਨ 'ਤੇ ਹਿੰਦੀ ਅਤੇ ਅੰਗ੍ਰੇਜ਼ੀ ਵਿੱਚ ਸੰਬੋਧਨ ਤੋਂ ਬਾਅਦ ਦੂਰਦਰਸ਼ਨ ਦੇ ਖੇਤਰੀ ਚੈਨਲਾਂ ਦੁਆਰਾ ਖੇਤਰੀ ਭਾਸ਼ਾਵਾਂ ਵਿੱਚ ਪ੍ਰਸਾਰਣ ਕੀਤਾ ਜਾਵੇਗਾ। ਆਕਾਸ਼ਵਾਣੀ ਖੇਤਰੀ ਭਾਸ਼ਾਵਾਂ ਦੇ ਸੰਸਕਰਣ ਨੂੰ 2130 ਵਜੇ ਆਪਣੇ ਸਬੰਧਤ ਖੇਤਰੀ ਨੈੱਟਵਰਕਾਂ 'ਤੇ ਪ੍ਰਸਾਰਿਤ ਕਰੇਗਾ।
**********
ਡੀਐੱਸ/ਬੀਐੱਮ
(Release ID: 1851629)
Visitor Counter : 152