ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ

ਸ਼੍ਰੀ ਨਿਤਿਨ ਗਡਕਰੀ ਨੇ ਭਾਰਤ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੇ ਅਵਸਰ 'ਤੇ ਲਗਾਈ ਗਈ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ

Posted On: 13 AUG 2022 4:49PM by PIB Chandigarh

 ਕੇਂਦਰੀ ਰੋਡ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਅੱਜ ਨਾਗਪੁਰ ਦੇ ਕੇਂਦਰੀ ਬੱਸ ਸਟੇਸ਼ਨ (ਗਣੇਸ਼ਪੇਠ) ਵਿਖੇ ਕੇਂਦਰੀ ਰੋਡ ਟਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ (ਐੱਮਓਆਰਟੀਐੱਚ) ਦੁਆਰਾ ਆਯੋਜਿਤ ਸੁਤੰਤਰਤਾ ਸੈਨਾਨੀਆਂ ਅਤੇ ਸੁਤੰਤਰਤਾ ਸੰਗਰਾਮ ਦੇ ਮਹਾਨ ਪੁਰਸ਼ਾਂ ਦੀ ਇੱਕ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।



 

 ਸ਼੍ਰੀ ਗਡਕਰੀ ਨੇ ਇਸ ਮੌਕੇ 'ਤੇ ਮੌਜੂਦ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ।


 

 ਆਜ਼ਾਦੀ ਦੇ 75 ਵਰ੍ਹਿਆਂ ਦਾ ਜਸ਼ਨ ਮਨਾਉਣ ਲਈ "ਆਜ਼ਾਦੀ ਕਾ ਅੰਮ੍ਰਿਤ ਮਹੋਤਸਵ" ਮੌਕੇ ਐੱਮਓਆਰਟੀਐੱਚ ਦੁਆਰਾ ਦੇਸ਼ ਭਰ ਦੇ 75 ਬੱਸ ਸਟੇਸ਼ਨਾਂ 'ਤੇ, ਭਾਰਤ ਦੇ ਉਨ੍ਹਾਂ ਲੋਕਾਂ ਨੂੰ ਯਾਦ ਕਰਨ ਲਈ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਆਜ਼ਾਦ ਭਾਰਤ ਦੀ ਸ਼ਾਨਦਾਰ ਯਾਤਰਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।


 

 ਇਹ ਪ੍ਰਦਰਸ਼ਨੀਆਂ ਸੁਤੰਤਰਤਾ ਸੰਗਰਾਮ ਅਤੇ ਉਨ੍ਹਾਂ ਬਹਾਦਰ ਪੁਰਸ਼ਾਂ ਅਤੇ ਮਹਿਲਾਵਾਂ ਦੇ ਜੀਵਨ ਬਾਰੇ ਜਾਣਕਾਰੀ ਦੇਣਗੀਆਂ ਜਿਨ੍ਹਾਂ ਨੇ ਭਾਰਤ ਨੂੰ ਆਜ਼ਾਦ ਕਰਵਾਉਣ ਵਿੱਚ ਆਪਣੀਆਂ ਕੁਰਬਾਨੀਆਂ ਦਿੱਤੀਆਂ ਅਤੇ ਯੋਗਦਾਨ ਪਾਇਆ।

ਇਹ ਸੰਵਿਧਾਨ ਦੇ ਨਿਰਮਾਣ ਅਤੇ ਜੀਵਨ ਦੇ ਸਾਰੇ ਖੇਤਰਾਂ ਦੇ ਸਾਡੇ ਸਾਰੇ ਲੀਡਰਾਂ, ਮਰਦਾਂ ਅਤੇ ਮਹਿਲਾਵਾਂ ਦੇ ਯੋਗਦਾਨ ਨੂੰ ਵੀ ਉਜਾਗਰ ਕਰਨਗੀਆਂ।

 

 

 ***********

 

ਐੱਮਜੇਪੀਐੱਸ 

 



(Release ID: 1851799) Visitor Counter : 112