ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਰਾਸ਼ਟਰਪਤੀ ਨੇ ਪਾਰਸੀ ਨਵੇਂ ਵਰ੍ਹੇ ਦੀ ਪੂਰਵ ਸੰਧਿਆ 'ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 15 AUG 2022 7:36PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਪਾਰਸੀ ਨਵੇਂ ਵਰ੍ਹੇ ਦੀ ਪੂਰਵ ਸੰਧਿਆ 'ਤੇ ਸਾਰੇ ਦੇਸ਼ਵਾਸੀਆਂ (ਸਾਥੀ ਨਾਗਰਿਕਾਂ) ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ ਹੈਪਾਰਸੀ ਨਵੇਂ ਵਰ੍ਹੇ ਦੇ ਪਾਵਨ ਅਵਸਰ ਤੇਮੈਂ ਸਾਰੇ ਦੇਸ਼ਵਾਸੀਆਂ (ਸਾਥੀ ਨਾਗਰਿਕਾਂ) ਵਿਸ਼ੇਸ਼ ਕਰਕੇ ਸਾਡੇ ਪਾਰਸੀ ਭਾਈਆਂ ਅਤੇ ਭੈਣਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

 

ਪਾਰਸੀ ਸਮੁਦਾਇ ਨੇ ਆਪਣੀ ਸਖ਼ਤ ਮਿਹਨਤਲਗਨ ਅਤੇ ਉੱਦਮਤਾ ਦੇ ਜ਼ਰੀਏ ਸਾਡੇ ਰਾਸ਼ਟਰ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਭਾਰਤ ਦਾ ਸਮਾਵੇਸ਼ੀ ਸੱਭਿਆਚਾਰ ਸਾਰੇ ਦੇਸ਼ਵਾਸੀਆਂ (ਨਾਗਰਿਕਾਂ) ਨੂੰ ਪਰਸਪਰ ਮਿਲ-ਜੁਲ ਕੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ।

 

ਮੇਰੀ ਕਾਮਨਾ ਹੈ ਕਿ ਪਾਰਸੀ ਨਵੇਂ ਵਰ੍ਹੇ ਦਾ ਇਹ ਵਿਸ਼ੇਸ਼ ਅਵਸਰ ਸਾਡੇ ਸਭ ਦੇ ਜੀਵਨ ਵਿੱਚ ਸਮ੍ਰਿੱਧੀਸ਼ਾਂਤੀ ਅਤੇ ਸਦਭਾਵ ਲੈ ਕੇ ਆਵੇ ਅਤੇ ਆਪਸੀ ਭਾਈਚਾਰੇ ਦੇ ਪ੍ਰਤੀ ਸਾਡੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰੇ।

 

ਰਾਸ਼ਟਰਪਤੀ ਦਾ ਸੰਦੇਸ਼ ਹਿੰਦੀ ਵਿੱਚ ਦੇਖਣ ਦੇ ਲਈ ਇੱਥੇ ਕਲਿੱਕ ਕਰੋ

 

*****

ਡੀਐੱਸ/ਬੀਐੱਮ


(रिलीज़ आईडी: 1852131) आगंतुक पटल : 184
इस विज्ञप्ति को इन भाषाओं में पढ़ें: English , Urdu , Marathi , हिन्दी