ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰਾਲਾ
ਸ਼੍ਰੀ ਪਰਸ਼ੋਤਮ ਰੁਪਾਲਾ ਨੇ ਲੰਪੀ ਸਕਿਨ ਡਿਜ਼ੀਜ਼ (ਐੱਲਐੱਸਡੀ) ਨੂੰ ਕੰਟਰੋਲ ਕਰਨ ਦੇ ਪ੍ਰਬੰਧਾਂ 'ਤੇ ਚਰਚਾ ਕੀਤੀ
ਪੰਜਾਬ ਅਤੇ ਹਰਿਆਣਾ ਨਾਲ ਸਮੀਖਿਆ ਬੈਠਕਾਂ ਵਿੱਚ ਪਸ਼ੂਆਂ ਲਈ ਵੈਕਸੀਨ ਦੀ ਉਪਲਬਧਤਾ ਬਾਰੇ ਵੀ ਚਰਚਾ ਕੀਤੀ
Posted On:
16 AUG 2022 8:45PM by PIB Chandigarh
ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਸ੍ਰੀ ਪਰਸ਼ੋਤਮ ਰੁਪਾਲਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨਾਲ ਸਮੀਖਿਆ ਬੈਠਕ ਕੀਤੀ। ਸ਼੍ਰੀ ਰੁਪਾਲਾ ਨੇ ਪਸ਼ੂਆਂ ਵਿੱਚ ਛੂਤ ਵਾਲੀ ਗੰਢੀ ਚਮੜੀ ਦੀ ਬਿਮਾਰੀ (Lumpy Skin disease), ਵੈਕਸੀਨ ਦੀ ਉਪਲਬਧਤਾ ਅਤੇ ਇਸਦੀ ਰੋਕਥਾਮ ਲਈ ਰਾਜ ਸਰਕਾਰਾਂ ਦੁਆਰਾ ਕੀਤੇ ਜਾ ਰਹੇ ਪ੍ਰਬੰਧਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼੍ਰੀ ਜੈ ਪ੍ਰਕਾਸ਼ ਦਲਾਲ, ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ, ਹਰਿਆਣਾ, ਹਰਿਆਣਾ ਗਊ ਸੇਵਾ ਆਯੋਗ ਅਤੇ ਹਰਿਆਣਾ ਪਸ਼ੂ ਧਨ ਵਿਕਾਸ ਬੋਰਡ ਦੇ ਚੇਅਰਪਰਸਨਾਂ ਨਾਲ ਵੀ ਵੱਖਰੀ ਬੈਠਕ ਕੀਤੀ।
ਸ੍ਰੀ ਰੁਪਾਲਾ ਨੇ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਪਸ਼ੂਆਂ ਨੂੰ ਲੰਪੀ ਚਮੜੀ ਦੀ ਬਿਮਾਰੀ ਹੈ, ਉਨ੍ਹਾਂ ਵਿੱਚ ਸਭ ਤੋਂ ਪਹਿਲਾਂ ਰਿੰਗ ਵੈਕਸੀਨੇਸ਼ਨ ਕਰਵਾਈ ਜਾਵੇ ਤਾਂ ਜੋ ਬਾਕੀ ਜ਼ਿਲ੍ਹਿਆਂ ਵਿੱਚ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਪੀੜਤ ਪਸ਼ੂਆਂ ਨੂੰ ਅਲੱਗ-ਥਲੱਗ ਕਰਕੇ ਜ਼ਮੀਨੀ ਪੱਧਰ 'ਤੇ ਉਪਰਾਲੇ ਕਰਨ ਦੀ ਲੋੜ ਹੈ ਤਾਂ ਹੀ ਬਾਕੀ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕਦਾ ਹੈ।
ਕੇਂਦਰੀ ਮੰਤਰੀ ਨੂੰ ਦੱਸਿਆ ਗਿਆ ਕਿ ਹੁਣ ਤੱਕ ਹਰਿਆਣਾ ਦੇ 8 ਜ਼ਿਲ੍ਹੇ ਇਸ ਬਿਮਾਰੀ ਤੋਂ ਮੁਕਤ ਹਨ ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਇੱਕ ਵੀ ਕੇਸ ਦਰਜ ਨਹੀਂ ਹੋਇਆ ਹੈ। ਉਨ੍ਹਾਂ ਰਾਜ ਸਰਕਾਰ ਨੂੰ ਬਾਇਓ ਸੁਰੱਖਿਆ, ਪਸ਼ੂਆਂ ਦੀ ਆਵਾਜਾਈ ਨੂੰ ਨਿਯਮਿਤ ਕਰਨ ਅਤੇ ਰਿੰਗ ਵੈਕਸੀਨੇਸ਼ਨ ਰਾਹੀਂ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।
ਸਾਰੇ ਰਾਜਾਂ ਵਿੱਚ ਗੌਟ ਪੋਕਸ ਵੈਕਸੀਨ ਦੀ ਕੀਮਤ ਦੀ ਇਕਸਾਰਤਾ ਬਾਰੇ ਚਰਚਾ ਕੀਤੀ ਗਈ। ਸ੍ਰੀ ਰੁਪਾਲਾ ਨੇ ਭਰੋਸਾ ਦਿੱਤਾ ਹੈ ਕਿ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਵੈਕਸੀਨ ਦੀ ਲੋੜੀਂਦੀ ਸਪਲਾਈ ਦੀ ਮੰਗ ਦੇ ਜਵਾਬ ਵਿੱਚ, ਕੇਂਦਰੀ ਮੰਤਰੀ ਨੇ ਸੰਕੇਤ ਦਿੱਤਾ ਕਿ ਵਿਭਾਗ ਦੋਵਾਂ ਰਾਜਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਉਤਪਾਦਨ ਨੂੰ ਵਧਾਉਣ ਲਈ ਵੈਕਸੀਨ ਨਿਰਮਾਤਾਵਾਂ ਨਾਲ ਸੰਪਰਕ ਵਿੱਚ ਹੈ।
ਕੇਂਦਰੀ ਮੰਤਰੀ ਨੇ ਬਿਮਾਰ ਪਸ਼ੂਆਂ ਲਈ ਆਈਸੋਲੇਸ਼ਨ ਸੁਵਿਧਾਵਾਂ ਬਣਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬਿਮਾਰ ਪਸ਼ੂਆਂ ਲਈ ਹਰਬਲ ਅਤੇ ਹੋਮਿਓਪੈਥਿਕ ਦਵਾਈ ਦੀ ਵਰਤੋਂ ਕਰਨ 'ਤੇ ਜ਼ੋਰ ਦਿੱਤਾ। ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਹੋਰ ਕਦਮਾਂ ਬਾਰੇ ਵਿਸਤਾਰ ਵਿੱਚ ਚਰਚਾ ਕੀਤੀ ਗਈ। ਮੰਤਰੀ ਨੇ ਹਰਿਆਣਾ ਵਿੱਚ ਮੱਛੀ ਪਾਲਣ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਹੋਰ ਯੋਜਨਾਵਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ।
***********
ਆਰਸੀ/ਪੀਐੱਸ/ਵੀਸੀ
(Release ID: 1852618)
Visitor Counter : 124