ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਜਨਮ ਅਸ਼ਟਮੀ ਦੀ ਪੂਰਵ ਸੰਧਿਆ 'ਤੇ ਵਧਾਈਆਂ ਦਿੱਤੀਆਂ

Posted On: 18 AUG 2022 4:28PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਜਨਮ ਅਸ਼ਟਮੀ ਦੀ ਪੂਰਵ ਸੰਧਿਆ 'ਤੇ ਸਾਰੇ ਦੇਸ਼ਵਾਸੀਆਂ (ਸਾਥੀ ਨਾਗਰਿਕਾਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਸੰਦੇਸ਼ ਵਿੱਚਰਾਸ਼ਟਰਪਤੀ ਨੇ ਕਿਹਾਜਨਮ ਅਸ਼ਟਮੀ ਦੇ ਸ਼ੁਭ ਅਵਸਰ 'ਤੇਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਸਾਰੇ ਸਾਥੀ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

 

ਭਗਵਾਨ ਕ੍ਰਿਸ਼ਨ ਦੇ ਜੀਵਨ ਅਤੇ ਸਿੱਖਿਆਵਾਂ ਵਿੱਚ ਭਲਾਈ ਅਤੇ ਨੈਤਿਕਤਾ ਦਾ ਸੰਦੇਸ਼ ਸ਼ਾਮਲ ਹੈ। ਉਨ੍ਹਾਂ ਨੇ "ਨਿਸ਼ਕਾਮ ਕਰਮ" ਦੀ ਧਾਰਨਾ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ 'ਧਰਮਦੇ ਮਾਰਗ ਦੇ ਜ਼ਰੀਏ ਪਰਮ ਸੱਚ ਦੀ ਪ੍ਰਾਪਤੀ ਬਾਰੇ ਦੱਸਿਆ।

 

ਮੇਰੀ ਪ੍ਰਮਾਤਮਾ ਨੂੰ ਪ੍ਰਾਰਥਨਾ ਹੈ ਕਿ ਜਨਮ ਅਸ਼ਟਮੀ ਦਾ ਇਹ ਪੁਰਬ ਸਾਨੂੰ ਆਪਣੇ ਮਨਬਚਨ ਅਤੇ ਕਰਮ ਵਿੱਚ ਸਦਾਚਾਰ ਦੇ ਮਾਰਗ 'ਤੇ ਚਲਣ ਦੇ ਲਈ ਪ੍ਰੇਰਿਤ ਕਰੇ

 

ਰਾਸ਼ਟਰਪਤੀ ਦਾ ਸੰਦੇਸ਼ ਹਿੰਦੀ ਵਿੱਚ ਦੇਖਣ ਲਈ ਇੱਥੇ ਕਲਿੱਕ ਕਰੋ

 

*****

 

 

ਡੀਐੱਸ/ਬੀਐੱਮ


(Release ID: 1853236) Visitor Counter : 125