ਪੰਚਾਇਤੀ ਰਾਜ ਮੰਤਰਾਲਾ
ਰਾਜ ਮੰਤਰੀ (ਪੰਚਾਇਤੀ ਰਾਜ) ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਨੇ ਮੋਹਾਲੀ, ਪੰਜਾਬ ਵਿਖੇ ਪੰਚਾਇਤਾਂ ਵਿੱਚ ਟਿਕਾਊ ਵਿਕਾਸ ਲਕਸ਼ਾਂ ਦੇ ਸਥਾਨੀਕਰਨ 'ਤੇ ਰਾਸ਼ਟਰੀ ਵਰਕਸ਼ਾਪ ਦਾ ਉਦਘਾਟਨ ਕੀਤਾ
ਆਤਮ-ਨਿਰਭਰ ਅਤੇ ਵਿਕਸਿਤ ਪਿੰਡ ਸਵੈ-ਨਿਰਭਰ ਅਤੇ ਵਿਕਸਿਤ ਭਾਰਤ ਦਾ ਅਧਾਰ ਹਨ: ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ
ਦੋ ਦਿਨਾਂ ਵਰਕਸ਼ਾਪ ਵਿੱਚ 22 ਰਾਜਾਂ ਤੋਂ ਪੰਚਾਇਤੀ ਰਾਜ ਸੰਸਥਾਵਾਂ (ਪੀਆਰਆਈ) ਦੇ ਲਗਭਗ 1300 ਨਿਰਵਾਚਿਤ ਪ੍ਰਤੀਨਿਧੀ ਭਾਗ ਲੈ ਰਹੇ ਹਨ
ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਨੇ ਐੱਸਡੀਜੀ ਦਾ ਗੀਤ ਅਤੇ ਕਿਤਾਬਚਾ ਰਿਲੀਜ਼ ਕੀਤਾ ਅਤੇ ਇੱਕ ਪ੍ਰਾਈਮ ਐਪ ਅਤੇ ਪੀਐੱਸਆਰਐੱਲਐੱਮ ਵੈੱਬਸਾਈਟ ਲਾਂਚ ਕੀਤੀ
प्रविष्टि तिथि:
22 AUG 2022 8:39PM by PIB Chandigarh
ਪੰਚਾਇਤਾਂ ਵਿੱਚ ਟਿਕਾਊ ਵਿਕਾਸ ਲਕਸ਼ਾਂ (ਐੱਲਐੱਸਡੀਜੀ’ਸ) ਦੇ ਸਥਾਨੀਕਰਨ 'ਤੇ 'ਆਤਮ-ਨਿਰਭਰ ਬੁਨਿਆਦੀ ਢਾਂਚੇ ਦੇ ਨਾਲ ਪਿੰਡ' 'ਤੇ ਥੀਮੈਟਿਕ ਪਹੁੰਚ 'ਤੇ ਰਾਸ਼ਟਰੀ ਵਰਕਸ਼ਾਪ ਦਾ ਉਦਘਾਟਨ ਪੰਚਾਇਤੀ ਰਾਜ ਬਾਰੇ ਕੇਂਦਰੀ ਰਾਜ ਮੰਤਰੀ ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਅਤੇ ਪੰਜਾਬ ਦੇ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੋਹਾਲੀ, ਪੰਜਾਬ ਵਿਖੇ ਕੀਤਾ। ਦੋ ਦਿਨਾਂ ਵਰਕਸ਼ਾਪ ਵਿੱਚ ਦੇਸ਼ ਭਰ ਵਿੱਚੋਂ ਪੰਚਾਇਤੀ ਰਾਜ ਸੰਸਥਾਵਾਂ (ਪੀਆਰਆਈ) ਦੇ ਲਗਭਗ 1,300 ਚੁਣੇ ਹੋਏ ਪ੍ਰਤੀਨਿਧੀ ਭਾਗ ਲੈ ਰਹੇ ਹਨ।

ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਦੇਸ਼ ਦਾ ਵਿਕਾਸ ਨਹੀਂ ਹੋ ਸਕਦਾ। ਇਹ ਕਾਨਫਰੰਸ ਸਥਾਨਕ ਸ਼ਾਸਨ ਅਤੇ ਪੀਆਰਆਈਜ਼ ਵਿੱਚ ਐਕਸਚੇਂਜ ਪ੍ਰੋਗਰਾਮਾਂ ਰਾਹੀਂ ਰਾਜਾਂ ਦੁਆਰਾ ਅਪਣਾਏ ਜਾਣ ਵਾਲੇ ਵਿਚਾਰਾਂ ਅਤੇ ਸਰਵੋਤਮ ਵਿਵਹਾਰਾਂ ਦੇ ਆਦਾਨ-ਪ੍ਰਦਾਨ ਦਾ ਇੱਕ ਮੌਕਾ ਪ੍ਰਦਾਨ ਕਰਦੀ ਹੈ। ਇਹ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਮਦਦਗਾਰ ਹੋਵੇਗੀ।

ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਨੇ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਉਨ੍ਹਾਂ ਸਵੈ-ਨਿਰਭਰ ਪਿੰਡਾਂ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੇਂਦਰ ਦੁਆਰਾ ਰਾਜਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਅਖੁੱਟ ਊਰਜਾ ਪ੍ਰਦੂਸ਼ਣ ਰਹਿਤ ਊਰਜਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪੰਚਾਇਤਾਂ ਡਿਜੀਟਲਾਈਜ਼ਡ ਹਨ। ਉਨ੍ਹਾਂ ਨੇ ਲੋੜੀਂਦੇ ਲਕਸ਼ਾਂ ਨੂੰ ਪ੍ਰਾਪਤ ਕਰਨ ਲਈ ਸਾਰਿਆਂ ਨੂੰ ਸ਼ਾਮਲ ਕਰਦੇ ਹੋਏ ਇੱਕ ਸੰਪੂਰਨ ਪਹੁੰਚ ਨਾਲ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਕੇਂਦਰੀ ਮੰਤਰੀ ਨੇ ਡੈਲੀਗੇਟਾਂ ਨੂੰ ਇਸ ਰਾਸ਼ਟਰੀ ਵਰਕਸ਼ਾਪ ਰਾਹੀਂ ਵੱਖੋ-ਵੱਖਰੇ ਵਿਸ਼ਿਆਂ ਵਿੱਚ ਜ਼ਮੀਨੀ ਪੱਧਰ 'ਤੇ ਸਥਿਰ ਵਿਕਾਸ ਲਕਸ਼ਾਂ (ਐੱਸਡੀਜੀ’ਸ) ਨੂੰ ਸੰਸਥਾਗਤ ਰੂਪ ਦੇਣ ਲਈ ਆਪਣੇ ਤਜ਼ਰਬੇ ਅਤੇ ਇਨੋਵੇਟਿਵ ਮਾਡਲਾਂ, ਰਣਨੀਤੀਆਂ, ਪਹੁੰਚਾਂ ਨੂੰ ਸਾਂਝਾ ਕਰਨ ਦਾ ਸੱਦਾ ਦਿੱਤਾ। ਇਸ ਮੌਕੇ 'ਤੇ, ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਨੇ ਐੱਸਡੀਜੀ ਦਾ ਗੀਤ ਅਤੇ ਕਿਤਾਬਚਾ ਰਿਲੀਜ਼ ਕੀਤਾ ਅਤੇ ਇੱਕ ਪ੍ਰਾਈਮ ਐਪ ਅਤੇ ਪੀਐੱਸਆਰਐੱਲਐੱਮ ਵੈੱਬਸਾਈਟ ਲਾਂਚ ਕੀਤੀ।

ਇਸ ਮੌਕੇ ਪੰਜਾਬ ਦੇ ਮੰਤਰੀ, - ਸ਼੍ਰੀ ਕੁਲਦੀਪ ਸਿੰਘ ਧਾਲੀਵਾਲ, ਗ੍ਰਾਮੀਣ ਵਿਕਾਸ ਅਤੇ ਪੰਚਾਇਤ ਮੰਤਰੀ; ਡਾ. ਬਲਜੀਤ ਕੌਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਅਤੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ; ਸ਼੍ਰੀ ਹਰਭਜਨ ਸਿੰਘ ਈਟੀਓ, ਬਿਜਲੀ ਮੰਤਰੀ; ਸ਼੍ਰੀ ਲਾਲ ਚੰਦ ਕਟਾਰੂਚਕ, ਖੁਰਾਕ ਅਤੇ ਸਪਲਾਈ ਵਿਭਾਗ ਦੇ ਮੰਤਰੀ; ਸ਼੍ਰੀ ਬ੍ਰਹਮ ਸ਼ੰਕਰ ਜ਼ਿੰਪਾ, ਜਲ ਅਤੇ ਆਪਦਾ ਪ੍ਰਬੰਧਨ ਮੰਤਰੀ; ਸੁਸ਼੍ਰੀ ਅਨਮੋਲ ਗਗਨ ਮਾਨ, ਟੂਰਿਜ਼ਮ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰਮੋਸ਼ਨ ਮੰਤਰੀ ਹਾਜ਼ਰ ਸਨ। ਇਸ ਮੌਕੇ ਸ਼੍ਰੀ ਸੁਨੀਲ ਕੁਮਾਰ, ਸਕੱਤਰ, ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਅਤੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੇ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਵਿਭਾਗ ਦੀ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਵੀ ਮੌਜੂਦ ਸਨ।
***********
ਐੱਸਸੀ/ਪੀਐੱਸ/ਪੀਕੇ/ਐੱਮਐੱਸ
(रिलीज़ आईडी: 1853798)
आगंतुक पटल : 135