ਪੰਚਾਇਤੀ ਰਾਜ ਮੰਤਰਾਲਾ
azadi ka amrit mahotsav

ਪੰਚਾਇਤਾਂ ਵਿੱਚ ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲੇ ਪਿੰਡਾਂ 'ਤੇ ਵਿਸ਼ਾ ਅਧਾਰਤ ਪਹੁੰਚ ਰਾਹੀਂ ਟਿਕਾਊ ਵਿਕਾਸ ਟੀਚਿਆਂ (ਐੱਲਐੱਸਡੀਜੀ) ਦੇ ਸਥਾਨੀਕਰਨ ਬਾਰੇ ਦੋ ਦਿਨਾਂ ਕੌਮੀ ਵਰਕਸ਼ਾਪ ਦਾ ਕੱਲ੍ਹ ਚੰਡੀਗੜ੍ਹ ਵਿੱਚ ਉਦਘਾਟਨ ਕੀਤਾ ਜਾਵੇਗਾ


ਉਦਘਾਟਨ ਸਮਾਰੋਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ, ਕੇਂਦਰੀ ਪੰਚਾਇਤ ਰਾਜ ਮੰਤਰੀ ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਅਤੇ ਪੰਜਾਬ ਦੇ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਿਰਕਤ ਕਰਨਗੇ

ਇਸ ਵਰਕਸ਼ਾਪ ਵਿੱਚ ਦੇਸ਼ ਭਰ ਵਿੱਚੋਂ ਪੰਚਾਇਤੀ ਰਾਜ ਸੰਸਥਾਵਾਂ ਦੇ 1300 ਚੁਣੇ ਹੋਏ ਨੁਮਾਇੰਦੇ ਭਾਗ ਲੈਣਗੇ

ਬੁਨਿਆਦੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਉੱਤਮ ਪੰਚਾਇਤਾਂ ਪਿੰਡਾਂ ਨੂੰ ਸਵੈ-ਨਿਰਭਰ ਬੁਨਿਆਦੀ ਢਾਂਚੇ ਦੇ ਨਾਲ ਸੰਸਥਾਗਤ ਬਣਾਉਣ ਲਈ ਆਪਣੇ ਤਜ਼ਰਬੇ ਅਤੇ ਨਵੀਨਤਾਕਾਰੀ ਮਾਡਲ, ਰਣਨੀਤੀਆਂ ਅਤੇ ਦ੍ਰਿਸ਼ਟੀਕੋਣਾਂ ਨੂੰ ਪ੍ਰਦਰਸ਼ਿਤ ਅਤੇ ਸਾਂਝਾ ਕਰਨਗੀਆਂ

ਰਾਸ਼ਟਰੀ ਵਰਕਸ਼ਾਪ ਜ਼ਮੀਨੀ ਪੱਧਰ 'ਤੇ ਲੈਂਸ ਥੀਮੈਟਿਕ ਦ੍ਰਿਸ਼ਟੀਕੋਣ ਰਾਹੀਂ ਐੱਲਐੱਸਡੀਜੀ ਦੀ ਪ੍ਰਕਿਰਿਆ ਨੂੰ ਸੰਸਥਾਗਤ ਬਣਾਉਣ ਲਈ ਵੱਖ-ਵੱਖ ਮਾਡਲਾਂ 'ਤੇ ਪੰਚਾਇਤਾਂ ਨੂੰ ਰਲ-ਮਿਲ ਕੇ ਸਿੱਖਣ ਲਈ ਇੱਕ ਮੰਚ ਪ੍ਰਦਾਨ ਕਰੇਗੀ

ਇਹ ਅੰਤਰਰਾਸ਼ਟਰੀ ਸੰਗਠਨ ਅਤੇ ਸਥਾਨਕ ਸ਼ਾਸਨ ਵਿੱਚ ਪ੍ਰੋਗਰਾਮਾਂ ਦੇ ਆਦਾਨ-ਪ੍ਰਦਾਨ ਰਾਹੀਂ ਸੂਚਨਾ/ਵਿਚਾਰਾਂ ਦੇ ਅਦਾਨ-ਪ੍ਰਦਾਨ ਦਾ ਮੌਕਾ ਵੀ ਪ੍ਰਦਾਨ ਕਰੇਗਾ

Posted On: 21 AUG 2022 6:39PM by PIB Chandigarh

ਪੰਚਾਇਤਾਂ ਵਿੱਚ ਵਿਸ਼ਾ ਅਧਾਰਿਤ ਦ੍ਰਿਸ਼ਟੀਕੋਣ ਰਾਹੀਂ ਟਿਕਾਊ ਵਿਕਾਸ ਟੀਚਿਆਂ (ਐੱਲਐੱਸਡੀਜੀ) ਦੇ ਸਥਾਨੀਕਰਨ ਬਾਰੇ ਦੋ ਦਿਨਾ ਕੌਮੀ ਵਰਕਸ਼ਾਪ ਦਾ ਆਯੋਜਨ 22-23 ਅਗਸਤ, 2022 ਦੌਰਾਨ ਚੰਡੀਗੜ੍ਹ, ਪੰਜਾਬ ਵਿਖੇ ਕੀਤਾ ਜਾ ਰਿਹਾ ਹੈ। ਇਸ ਵਿੱਚ ਥੀਮ 6 -ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲਾ ਪਿੰਡ 'ਤੇ ਜ਼ੋਰ ਦਿੱਤਾ ਜਾਵੇਗਾ। 22 ਅਗਸਤ, 2022 ਨੂੰ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ, ਕੇਂਦਰੀ ਪੰਚਾਇਤ ਰਾਜ ਮੰਤਰੀ ਸ਼੍ਰੀ ਕਪਿਲ ਮੋਰੇਸ਼ਵਰ ਪਾਟਿਲ ਅਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਹੋਣਗੇ। ਇਸ ਵਰਕਸ਼ਾਪ ਵਿੱਚ ਦੇਸ਼ ਭਰ ਵਿੱਚੋਂ ਪੰਚਾਇਤੀ ਰਾਜ ਸੰਸਥਾਵਾਂ ਦੇ 1300 ਦੇ ਕਰੀਬ ਚੁਣੇ ਹੋਏ ਨੁਮਾਇੰਦੇ ਭਾਗ ਲੈਣਗੇ। ਇਸ ਕੌਮੀ ਵਰਕਸ਼ਾਪ ਵਿੱਚ 34 ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਭਾਗ ਲੈ ਰਹੇ ਹਨ।

ਇਸ ਮੌਕੇ 'ਤੇ ਸ਼੍ਰੀ ਸੁਨੀਲ ਕੁਮਾਰ, ਸਕੱਤਰ, ਪੰਚਾਇਤੀ ਰਾਜ ਮੰਤਰਾਲਾ; ਸ਼੍ਰੀਮਤੀ ਵਿਨੀ ਮਹਾਜਨ, ਸਕੱਤਰ, ਪੀਣਯੋਗ ਪਾਣੀ ਅਤੇ ਸਵੱਛਤਾ ਵਿਭਾਗ, ਜਲ ਸ਼ਕਤੀ ਮੰਤਰਾਲਾ; ਸ਼੍ਰੀ ਵਿਜੇ ਕੁਮਾਰ ਜੰਜੂਆ, ਪੰਜਾਬ ਸਰਕਾਰ ਦੇ ਮੁੱਖ ਸਕੱਤਰ; ਸ਼੍ਰੀ ਕੇ ਸ਼ਿਵ ਪ੍ਰਸਾਦ, ਵਿੱਤ ਕਮਿਸ਼ਨਰ, ਗ੍ਰਾਮੀਣ ਵਿਕਾਸ ਅਤੇ ਪੰਚਾਇਤ, ਪੰਜਾਬ ਸਰਕਾਰ ਅਤੇ ਸ਼੍ਰੀਮਤੀ ਰੇਖਾ ਯਾਦਵ, ਸੰਯੁਕਤ ਸਕੱਤਰ, ਪੰਚਾਇਤੀ ਰਾਜ ਮੰਤਰਾਲਾ, ਭਾਰਤ ਸਰਕਾਰ ਵੀ ਮੌਜੂਦ ਰਹਿਣਗੇ।

ਇਹ ਵਰਕਸ਼ਾਪ ਉਨ੍ਹਾਂ ਪੰਚਾਇਤਾਂ ਨੂੰ ਜ਼ਮੀਨੀ ਪੱਧਰ 'ਤੇ ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲੇ ਪਿੰਡਾਂ ਦੇ ਵਿਸ਼ੇ ਨੂੰ ਸੰਸਥਾਗਤ ਰੂਪ ਦੇਣ ਲਈ ਆਪਣੇ ਤਜ਼ਰਬਿਆਂ ਅਤੇ ਨਵੀਨਤਾਕਾਰੀ ਮਾਡਲਾਂ, ਰਣਨੀਤੀਆਂ, ਦ੍ਰਿਸ਼ਟੀਕੋਣਾਂ ਨੂੰ ਪ੍ਰਦਰਸ਼ਿਤ ਅਤੇ ਸਾਂਝੇ ਕਰਨ ਲਈ ਇੱਕ ਮੰਚ ਪ੍ਰਦਾਨ ਕਰੇਗੀ, ਜੋ ਸੜਕ, ਪੀਣਯੋਗ ਪਾਣੀ, ਸਵੱਛਤਾ, ਸਟਰੀਟ ਲਾਈਟ, ਸਕੂਲ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਡਿਸਪੈਂਸਰੀਆਂ, ਕਾਮਨ ਸਰਵਿਸ ਸੈਂਟਰਾਂ, ਸਥਾਨਕ ਬਾਜ਼ਾਰ, ਆਂਗਣਵਾੜੀ ਕੇਂਦਰਾਂ, ਪਸ਼ੂ ਧਨ ਸਹਾਇਤਾ ਕੇਂਦਰ, ਕਮਿਊਨਿਟੀ ਸੈਂਟਰ ਦੇ ਖੇਤਰਾਂ ਵਿੱਚ ਸਵੈ-ਨਿਰਭਰਤਾ ਵਾਲੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਕੇ ਬੁਨਿਆਦੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਇਸ ਦੋ-ਰੋਜ਼ਾ ਕੌਮੀ ਵਰਕਸ਼ਾਪ ਵਿੱਚ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵੱਖ-ਵੱਖ ਵਿਸ਼ਿਆਂ ਵਿੱਚ ਜ਼ਮੀਨੀ ਪੱਧਰ 'ਤੇ ਟਿਕਾਊ ਵਿਕਾਸ ਟੀਚਿਆਂ (ਐੱਲਐੱਸਡੀਜੀ) ਨੂੰ ਸੰਸਥਾਗਤ ਬਣਾਉਣ ਲਈ ਆਪਣੇ ਤਜ਼ਰਬਿਆਂ ਅਤੇ ਨਵੀਨਤਾਕਾਰੀ ਮਾਡਲਾਂ, ਰਣਨੀਤੀਆਂ ਅਤੇ ਪਹੁੰਚਾਂ ਨੂੰ ਪ੍ਰਦਰਸ਼ਿਤ ਅਤੇ ਸਾਂਝਾ ਕਰਨਗੇ। ਪੰਚਾਇਤੀ ਰਾਜ ਮੰਤਰਾਲਾ ਸੋਧੇ ਹੋਏ ਰਾਸ਼ਟਰੀ ਪੰਚਾਇਤ ਪੁਰਸਕਾਰਾਂ 'ਤੇ ਵੀ ਵਿਸਤ੍ਰਿਤ ਪੇਸ਼ਕਾਰੀ ਦੇਵੇਗਾ।

ਕੌਮੀ ਵਰਕਸ਼ਾਪ ਦੇ ਮੁੱਖ ਉਦੇਸ਼ ਗ੍ਰਾਮ ਪੰਚਾਇਤ ਵਿਕਾਸ ਯੋਜਨਾ (ਜੀਪੀਡੀਪੀ) ਵਿੱਚ ਐੱਲਐੱਸਡੀਜੀ ਦੇ ਵਿਸ਼ਿਆਂ ਨੂੰ ਉਤਸ਼ਾਹਿਤ ਕਰਨ ਅਤੇ ਅਨੁਕੂਲ ਬਣਾਉਣ ਲਈ ਸਰਵੋਤਮ ਅਭਿਆਸਾਂ ਦੇ ਸੰਦਰਭ ਵਿੱਚ ਸਮਰੱਥਾ ਨਿਰਮਾਣ ਅਤੇ ਸਿਖਲਾਈ, ਮਿਸਾਲੀ ਰਣਨੀਤੀਆਂ, ਦ੍ਰਿਸ਼ਟੀਕੋਣ, ਇੱਕਸਾਰ ਕਾਰਵਾਈਆਂ ਅਤੇ ਨਵੀਨਤਾਕਾਰੀ ਮਾਡਲਾਂ ਦਾ ਪ੍ਰਦਰਸ਼ਨ ਕਰਨਾ ਹੈ। 

ਕੌਮੀ ਵਰਕਸ਼ਾਪ ਪੰਚਾਇਤਾਂ ਨੂੰ ਜ਼ਮੀਨੀ ਪੱਧਰ 'ਤੇ ਲੈਂਸ ਥੀਮੈਟਿਕ ਦ੍ਰਿਸ਼ਟੀਕੋਣ ਰਾਹੀਂ ਐੱਲਐੱਸਡੀਜੀ ਦੀ ਪ੍ਰਕਿਰਿਆ ਨੂੰ ਸੰਸਥਾਗਤ ਬਣਾਉਣ ਲਈ ਵੱਖ-ਵੱਖ ਮਾਡਲਾਂ 'ਤੇ ਰਲ-ਮਿਲ ਕੇ ਸਿੱਖਣ ਲਈ ਇੱਕ ਮੰਚ ਪ੍ਰਦਾਨ ਕਰੇਗੀ। ਇਸ ਤੋਂ ਇਲਾਵਾ ਇਹ ਅੰਤਰਰਾਸ਼ਟਰੀ ਸੰਗਠਨ ਅਤੇ ਸਥਾਨਕ ਸ਼ਾਸਨ ਵਿੱਚ ਪ੍ਰੋਗਰਾਮਾਂ ਦੇ ਆਦਾਨ-ਪ੍ਰਦਾਨ ਰਾਹੀਂ ਸੂਚਨਾ/ਵਿਚਾਰਾਂ ਦੇ ਅਦਾਨ-ਪ੍ਰਦਾਨ ਦਾ ਮੌਕਾ ਪ੍ਰਦਾਨ ਕਰੇਗੀ।

ਪਿਛੋਕੜ

ਪੰਚਾਇਤੀ ਰਾਜ ਮੰਤਰਾਲਾ ਪੰਚਾਇਤਾਂ/ਪੰਚਾਇਤੀ ਰਾਜ ਸੰਸਥਾਵਾਂ (ਪੀਆਰਆਈਜ਼) ਵਿੱਚ ਟਿਕਾਊ ਵਿਕਾਸ ਟੀਚਿਆਂ (ਐੱਲਐੱਸਡੀਜੀ) ਦੇ ਸਥਾਨੀਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾ ਰਿਹਾ ਹੈ। ਇਸ ਦੇ ਲਈ ਪੰਚਾਇਤੀ ਰਾਜ ਮੰਤਰਾਲੇ ਦੀ 'ਸੰਪੂਰਨ ਸਰਕਾਰ' ਅਤੇ 'ਸੰਪੂਰਨ ਸਮਾਜ' ਦੀ ਦ੍ਰਿਸ਼ਟੀ ਨਾਲ ਵੱਖ-ਵੱਖ ਹਿਤਧਾਰਕਾਂ ਨੂੰ ਇੱਕ ਮੰਚ 'ਤੇ ਲਿਆਉਣ ਦਾ ਸੁਹਿਰਦ ਯਤਨ ਕੀਤਾ ਗਿਆ ਹੈ।

ਪੰਚਾਇਤੀ ਰਾਜ ਮੰਤਰਾਲੇ ਨੇ ਗ੍ਰਾਮੀਣ ਖੇਤਰਾਂ ਵਿੱਚ ਪੰਚਾਇਤਾਂ ਅਤੇ ਹੋਰ ਸਬੰਧਤ ਹਿਤਧਾਰਕਾਂ ਨੂੰ ਸਸ਼ਕਤ ਬਣਾਉਣ ਦੇ ਮਾਧਿਅਮ ਨਾਲ ਜ਼ਮੀਨੀ ਪੱਧਰ 'ਤੇ ਟਿਕਾਊ ਵਿਕਾਸ ਟੀਚਿਆਂ (ਐੱਲਐੱਸਡੀਜੀ) ਦੇ ਸਥਾਨੀਕਰਨ ਲਈ ਇੱਕ ਥੀਮੈਟਿਕ ਦ੍ਰਿਸ਼ਟੀਕੋਣ ਅਪਣਾਇਆ ਹੈ। ਟਿਕਾਊ ਵਿਕਾਸ ਟੀਚਿਆਂ ਦੇ ਸਥਾਨੀਕਰਨ ਲਈ ਹੇਠਲਿਖਤ ਵਿਸ਼ੇ ਹਨ:

  • ਵਿਸ਼ਾ 1: ਪਿੰਡ ਵਿੱਚ ਗਰੀਬੀ ਮੁਕਤ ਅਤੇ ਉੱਨਤ ਆਜੀਵਿਕਾ 

  • ਵਿਸ਼ਾ 2: ਸਿਹਤਮੰਦ ਪਿੰਡ

  • ਵਿਸ਼ਾ 3: ਬਾਲ ਸੁਲਭ ਪਿੰਡ

  • ਵਿਸ਼ਾ 4: ਜਲ ਨਿਰਭਰ ਪਿੰਡ

  • ਵਿਸ਼ਾ 5: ਸਾਫ਼ ਅਤੇ ਹਰਾ-ਭਰਾ ਪਿੰਡ

  • ਵਿਸ਼ਾ 6: ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲਾ ਪਿੰਡ

  • ਵਿਸ਼ਾ 7: ਸਮਾਜਿਕ ਤੌਰ 'ਤੇ ਸੁਰੱਖਿਅਤ ਅਤੇ ਸਮਾਜਿਕ ਤੌਰ 'ਤੇ ਨਿਆਂਸੰਗਤ ਪਿੰਡ

  • ਵਿਸ਼ਾ 8: ਸੁਸ਼ਾਸਨ ਵਾਲਾ ਪਿੰਡ

  • ਵਿਸ਼ਾ 9: ਮਹਿਲਾ ਹਿਤੈਸ਼ੀ ਪਿੰਡ

ਸੰਸ਼ੋਧਿਤ ਰਾਸ਼ਟਰੀ ਗ੍ਰਾਮ ਸਵਰਾਜ ਅਭਿਆਨ (ਆਰਜੀਐੱਸਏ) ਦਾ ਮੁੱਖ ਫੋਕਸ ਪੀਆਰਆਈਜ਼ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਕਾਰਜਕਰਤਾਵਾਂ ਨੂੰ ਐੱਲਐੱਸਡੀਜੀ ਦੀ ਥੀਮੈਟਿਕ ਪਹੁੰਚ ਅਪਣਾ ਕੇ ਐੱਸਡੀਜੀ ਦੀ ਪ੍ਰਭਾਵੀ ਡਿਲੀਵਰੀ ਲਈ ਲੋੜੀਂਦੇ ਗਿਆਨ ਅਤੇ ਹੁਨਰ ਨਾਲ ਲੈਸ ਕਰਨਾ ਹੈ।

ਪੰਚਾਇਤ ਵੱਖ-ਵੱਖ ਵਿਕਾਸ ਚੁਣੌਤੀਆਂ ਜਿਵੇਂ ਕਿ ਗਰੀਬੀ, ਜਨ ਸਿਹਤ, ਪੋਸ਼ਣ, ਸਿੱਖਿਆ, ਲਿੰਗ, ਸਵੱਛਤਾ, ਪੀਣਯੋਗ ਪਾਣੀ, ਰੋਜ਼ੀ-ਰੋਟੀ ਪੈਦਾ ਕਰਨ ਆਦਿ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ ਜੋ ਐੱਸਡੀਜੀ ਨਾਲ ਜੁੜੀਆਂ ਹੋਈਆਂ ਹਨ। ਇਸ ਲਈ, ਪੰਚਾਇਤਾਂ ਨੂੰ ਚੰਗੇ ਸ਼ਾਸਨ ਲਈ 9 ਥੀਮੈਟਿਕ ਦ੍ਰਿਸ਼ਟੀਕੋਣ ਅਪਣਾ ਕੇ ਐੱਸਡੀਜੀ ਦੇ ਸਥਾਨੀਕਰਨ ਵਿੱਚ ਪ੍ਰਮੁੱਖ ਖਿਡਾਰੀਆਂ ਵਜੋਂ ਪਛਾਣਿਆ ਜਾਂਦਾ ਹੈ।

ਹਾਲ ਹੀ ਵਿੱਚ, 4-6 ਜੁਲਾਈ, 2022 ਨੂੰ ਨਵੀਂ ਦਿੱਲੀ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ ਪੰਚਾਇਤਾਂ ਵਿੱਚ ਟਿਕਾਊ ਵਿਕਾਸ ਟੀਚਿਆਂ ਦੇ ਸਥਾਨੀਕਰਨ ਦੀ ਪ੍ਰਕਿਰਿਆ ਨੂੰ ਅੱਗੇ ਲਿਜਾਣ ਲਈ ਰੋਡਮੈਪ ਅਤੇ ਰਾਜ ਕਾਰਜ ਯੋਜਨਾ 'ਤੇ ਦੋ ਦਿਨਾਂ ਰਾਸ਼ਟਰੀ ਲੇਖਣ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ।

ਐੱਲਐੱਸਡੀਜੀ ਨੂੰ ਅੱਗੇ ਵਧਾਉਂਦੇ ਹੋਏ 22-23 ਅਗਸਤ, 2022 ਨੂੰ ਪੰਜਾਬ ਰਾਜ ਵਿੱਚ ਥੀਮ 6 - ਸਵੈ-ਨਿਰਭਰ ਬੁਨਿਆਦੀ ਢਾਂਚੇ ਵਾਲੇ ਪਿੰਡ 'ਤੇ ਥੀਮੈਟਿਕ ਦ੍ਰਿਸ਼ਟੀਕੋਣ ਰਾਹੀਂ ਪੰਚਾਇਤਾਂ ਵਿੱਚ ਟਿਕਾਊ ਵਿਕਾਸ ਟੀਚਿਆਂ (ਐੱਲਐੱਸਡੀਜੀ) ਦੇ ਸਥਾਨੀਕਰਨ 'ਤੇ ਦੋ ਦਿਨਾ ਕੌਮੀ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਥੀਮ 6 ਦਾ ਵਿਜ਼ਨ: ਸਵੈ-ਨਿਰਭਰ ਬੁਨਿਆਦੀ ਢਾਂਚਾ ਗ੍ਰਾਮ-ਪੰਚਾਇਤ ਨੂੰ ਸਵੈ-ਨਿਰਭਰ ਬੁਨਿਆਦੀ ਢਾਂਚਾ ਪ੍ਰਾਪਤ ਕਰਨਾ ਅਤੇ ਸਾਰਿਆਂ ਲਈ ਢੁਕਵੇਂ, ਸੁਰੱਖਿਅਤ ਅਤੇ ਕਿਫਾਇਤੀ ਰਿਹਾਇਸ਼ ਅਤੇ ਬੁਨਿਆਦੀ ਸੇਵਾਵਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਵਿਕਾਸ ਲਈ ਬੁਨਿਆਦੀ ਢਾਂਚਾ ਮਹੱਤਵਪੂਰਨ ਹੈ। ਇਹ ਥੀਮ ਸੜਕ, ਸਟਰੀਟ ਲਾਈਟ, ਪੀਣਯੋਗ ਪਾਣੀ, ਸਕੂਲ, ਸਿਹਤ, ਸੈਨੀਟੇਸ਼ਨ, ਕਾਮਨ ਸਰਵਿਸ ਸੈਂਟਰ ਆਦਿ ਦੇ ਖੇਤਰਾਂ ਵਿੱਚ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਗ੍ਰਾਮ ਪੰਚਾਇਤ (ਜੀਪੀ) ਪੱਧਰ 'ਤੇ ਸਹਾਇਤਾ ਪ੍ਰਦਾਨ ਕਰਨ ਅਤੇ ਇੱਕ ਯੋਗ ਵਾਤਾਵਰਣ ਬਣਾਉਣ 'ਤੇ ਕੇਂਦ੍ਰਿਤ ਹੈ।

*****

ਪੀਕੇ/ਐੱਮਐੱਸ  


(Release ID: 1853804) Visitor Counter : 172