ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ

ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲਾ ਕੱਲ ਨੈਸ਼ਨਲ ਹੈਲਥ ਅਥਾਰਿਟੀ ਦੇ ਨਾਲ ਇੱਕ ਸਹਿਮਤੀ ਪੱਤਰ ‘ਤੇ ਦਸਤਖਤ ਕਰੇਗਾ

Posted On: 23 AUG 2022 6:18PM by PIB Chandigarh

ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲਾ ਅਤੇ ਨੈਸ਼ਨਲ ਹੈਲਥ ਅਥਾਰਿਟੀ ਦਰਮਿਆਨ ਕੱਲ ਜਨਪਥ, ਨਵੀਂ ਦਿੱਲੀ ਵਿੱਚ ਸਥਿਤ ਡਾ. ਅੰਬੇਡਕਰ ਅੰਤਰਰਾਸ਼ਟਰੀ ਕੇਂਦਰ ਦੇ ਨਾਲੰਦਾ ਸਭਾਗਾਰ ਵਿੱਚ ਟ੍ਰਾਂਸਜੈਂਡਰ ਵਿਅਕਤੀਆਂ ਨੂੰ ਇੱਕ ਵਿਆਪਕ ਮੈਡੀਕਲ ਪੈਕੇਜ ਉਪਲਬਧ ਕਰਵਾਉਣ ਦੇ ਲਈ ਇੱਕ ਸਹਿਮਤੀ ਪੱਤਰ ‘ਤੇ ਦਸਤਖਤ ਕਰੇਗਾ। ਇਸ ਸਹਿਮਤੀ ਪੱਤਰ ‘ਤੇ ਦਸਤਖਤ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ, ਡਾ. ਵੀਰੇਂਦਰ ਕੁਮਾਰ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਮਨਸੁਖ ਮਾਂਡਵੀਯਾ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ।

 

ਇਹ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਤੇ ਸਮਾਜ ਕਲਿਆਣ ਅਤੇ ਸਸ਼ਕਤੀਕਰਣ ਮੰਤਰਾਲੇ ਦੀ ਸੰਯੁਕਤ ਪਹਿਲ ਹੈ ਜੋ ਦੇਸ਼ ਵਿੱਚ ਆਪਣੇ ਪ੍ਰਕਾਰ ਦਾ ਪਹਿਲਾਂ ਹੈ ਅਤੇ ਇਹ ਸਾਡੇ ਸਮਾਜ ਨੂੰ ਨਾ ਸਿਰਫ ਇੱਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ, ਬਲਕਿ ਟ੍ਰਾਂਸਜੈਂਡਰ ਵਿਅਕਤੀਆਂ ਨੂੰ ਸਮਾਜ ਵਿੱਚ ਉੱਚਿਤ ਅਤੇ ਸਨਮਾਨਜਨਕ ਸਥਾਨ ਵੀ ਪ੍ਰਦਾਨ ਕਰੇਗਾ।

 

ਇਸ ਦੇ ਲਾਭਾਰਥੀ ਨੂੰ ਇੱਕ ਟ੍ਰਾਂਸਜੈਂਡਰ ਵਿਅਕਤੀ ਹੋਣਾ ਚਾਹੀਦਾ ਹੈ ਕਿ ਭਾਰਤ ਸਰਕਾਰ ਦੁਆਰਾ ਨੋਟਿਫਾਈਡ ਕੀਤਾ ਗਿਆ ਹੈ ਅਤੇ ਉਸ ਦੇ ਕੋਲ ‘ਟ੍ਰਾਂਸਜੈਂਡਰ ਲੋਕਾਂ ਦੇ ਲਈ ਰਾਸ਼ਟਰੀ ਪੋਰਟਲ’ ਦੁਆਰਾ ਜਾਰੀ ਟ੍ਰਾਂਸਜੈਂਡਰ ਪ੍ਰਮਾਣ ਪੱਤਰ ਅਤੇ ਪਹਿਚਾਣ ਪੱਤਰ ਹੋਣਾ ਚਾਹੀਦਾ ਹੈ। ਇਸ ਯੋਜਨਾ ਦੇ ਤਹਿਤ ਉਨ੍ਹਾਂ ਸਾਰੇ ਟ੍ਰਾਂਸਜੈਂਡਰ ਵਿਅਕਤੀਆਂ ਨੂੰ ਕਵਰ ਕੀਤਾ ਜਾਵੇਗਾ ਜੋ ਹੋਰ ਕੇਂਦਰ/ਰਾਜ ਦੁਆਰਾ ਆਯੋਜਿਤ ਇਸ ਤਰ੍ਹਾਂ ਦੀਆਂ ਯੋਜਨਾਵਾਂ ਦਾ ਲਾਭ ਪ੍ਰਾਪਤ ਨਹੀਂ ਕਰ ਰਹੇ ਹਨ।

 

ਟ੍ਰਾਂਸਜੈਂਡਰ ਵਿਅਕਤੀਆਂ ਨਾਲ ਸੰਬੰਧਿਤ ਮਾਮਲਿਆਂ ਦਾ ਨੋਡਲ ਮੰਤਰਾਲਾ ਹੋਣ ਦੇ ਕਾਰਨ, ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਦੁਆਰਾ ਟ੍ਰਾਂਸਜੈਂਡਰ ਵਿਅਕਤੀਆਂ ਦੇ ਭਲਾਈ ਦੇ ਲਈ ਕਈ ਪ੍ਰਕਾਰ ਦੇ ਕਦਮ ਉਠਾਏ ਗਏ ਹਨ। ਟ੍ਰਾਂਸਜੈਂਡਰ ਵਿਅਕਤੀਆਂ ਨੂੰ ਸਮਾਜ ਦੀ ਮੁਖਧਾਰਾ ਵਿੱਚ ਲਿਆਉਣ ਦੇ ਲਈ ਮੰਤਰਾਲਾ ਦੁਆਰਾ “ਟ੍ਰਾਂਸਜੈਂਡਰ ਵਿਅਕਤੀ (ਅਧਿਕਾਰਾਂ ਦੀ ਸੰਭਾਲ਼) ਐਕਟ, 2019” ਬਣਾਇਆ ਗਿਆ ਹੈ।

 

ਮੰਤਰਾਲੇ ਦੁਆਰਾ ਹਾਲ ਹੀ ਵਿੱਚ ਸਮਾਈਲ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਟ੍ਰਾਂਸਜੈਂਡਰ ਸਮੁਦਾਏ ਦੇ ਲਈ ਕਈ ਵਿਆਪਕ ਉਪਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਦੇ ਘਟਕਾਂ ਵਿੱਚੋਂ ਇੱਕ ਕੰਪੋਜ਼ਿਟ ਮੈਡੀਕਲ ਸਿਹਤ ਹੈ, ਜੋ ਆਯੁਸ਼ਮਾਨ ਭਾਰਤ ਯੋਜਨਾ ਦੇ ਨਾਲ ਮਿਲ ਕੇ ਟ੍ਰਾਂਸਜੈਂਡਰ ਵਿਅਕਤੀਆਂ ਨੂੰ ਇੱਕ ਵਿਆਪਕ ਮੈਡੀਕਲ ਪੈਕੇਜ ਪ੍ਰਦਾਨ ਕਰਦਾ ਹੈ। ਇਸ ਪਹਿਲ ਦੇ ਤਹਿਤ ਹਰੇਕ ਟ੍ਰਾਂਸਜੈਂਡਰ ਵਿਅਕਤੀ ਨੂੰ ਪ੍ਰਤੀ ਵਰ੍ਹੇ 5 ਲੱਖ ਰੁਪਏ ਦਾ ਮੈਡੀਕਲ ਕਵਰ ਪ੍ਰਦਾਨ ਕੀਤਾ ਜਾਵੇਗਾ ਅਤੇ “ਸਮਾਈਲ – ਆਜੀਵਿਕਾ ਅਤੇ ਉੱਦਮ ਦੇ ਲਈ ਸੀਮਾਂਤ ਵਿਅਕਤੀਆਂ ਲਈ ਸਮਰਥਨ” ਯੋਜਨਾ ਦੇ ਤਹਿਤ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਦੁਆਰਾ ਇਸ ਦੇ ਪੂਰੇ ਖਰਚ ਨੂੰ ਵਿੱਤਪੋਸ਼ਿਤ ਕੀਤਾ ਜਾਵੇਗਾ। ਇਸ ਦੇ ਲਾਭਾਰਥੀ ਦੇ ਲਈ ਪੂਰੀ ਪ੍ਰਕਿਰਿਆ ਪੂਰੇ ਤੌਰ ‘ਤੇ ਕੈਸ਼ਲੈੱਸ ਹੋਵੇਗੀ।

************

ਐੱਮਜੀ/ਆਰਐੱਨਐੱਮ



(Release ID: 1854125) Visitor Counter : 102


Read this release in: English , Urdu , Hindi , Tamil