ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕਿਰਤ ਮੰਤਰੀਆਂ ਦੇ ਰਾਸ਼ਟਰੀ ਕਿਰਤ ਸੰਮੇਲਨ ਨੂੰ ਸੰਬੋਧਨ ਕੀਤਾ


"ਅੰਮ੍ਰਿਤ ਕਾਲ ’ਚ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਭਾਰਤ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਸਾਕਾਰ ਕਰਨ ਵਿੱਚ ਭਾਰਤ ਦੀ ਕਿਰਤ ਸ਼ਕਤੀ ਦੀ ਇੱਕ ਵੱਡੀ ਭੂਮਿਕਾ ਹੈ"

"ਭਾਰਤ ਨੂੰ ਇੱਕ ਵਾਰ ਫਿਰ ਸਭ ਤੋਂ ਤੇਜ਼ੀ ਨਾਲ ਵਿਕਾਸ ਕਰ ਰਹੇ ਦੇਸ਼ਾਂ ਵਿੱਚੋਂ ਇੱਕ ਬਣਾਉਣ ਦਾ ਇੱਕ ਵੱਡਾ ਕ੍ਰੈਡਿਟ ਸਾਡੇ ਕਿਰਤੀਆਂ ਨੂੰ ਹੀ ਜਾਂਦਾ ਹੈ"

"ਪਿਛਲੇ ਅੱਠ ਵਰ੍ਹਿਆਂ ਵਿੱਚ, ਸਰਕਾਰ ਨੇ ਗ਼ੁਲਾਮੀ ਦੇ ਦੌਰ ਦੇ ਅਤੇ ਗ਼ੁਲਾਮੀ ਦੀ ਮਾਨਸਿਕਤਾ ਨੂੰ ਦਰਸਾਉਂਦੇ ਕਾਨੂੰਨ ਖ਼ਤਮ ਕਰਨ ਦੀ ਪਹਿਲ ਕੀਤੀ"

"ਕਿਰਤ ਮੰਤਰਾਲਾ ਅੰਮ੍ਰਿਤ ਕਾਲ 'ਚ ਸਾਲ 2047 ਲਈ ਆਪਣਾ ਵਿਜ਼ਨ ਤਿਆਰ ਕਰ ਰਿਹਾ ਹੈ"

"ਕੰਮ ਵਾਲੇ ਸਥਾਨਾਂ ਨੂੰ ਕੰਮ ਲਈ ਅਨੁਕੂਲ, ਵਰਕ ਫ੍ਰੌਮ ਹੋਮ ਈਕੋਸਿਸਟਮ ਤੇ ਕੰਮ ਦੇ ਲਚਕਦਾਰ ਘੰਟੇ ਭਵਿੱਖ ਦੀ ਜ਼ਰੂਰਤ ਹਨ"

"ਅਸੀਂ ਮਹਿਲਾਵਾਂ ਦੀ ਕਿਰਤ ਸ਼ਕਤੀ ਦੀ ਭਾਗੀਦਾਰੀ ਦੇ ਮੌਕਿਆਂ ਵਜੋਂ ਕੰਮ ਦੇ ਅਨੁਕੂਲ ਕਾਰਜ ਸਥਾਨਾਂ ਜਿਹੀ ਵਿਵਸਥਾ ਦਾ ਉਪਯੋਗ ਕਰ ਸਕਦੇ ਹਾਂ"

"ਇਮਾਰਤ ਅਤੇ ਨਿਰਮਾਣ ਮਜ਼ਦੂਰਾਂ ਲਈ ਸੈੱਸ ਦੀ ਪੂਰਾ ਉਪਯੋਗ ਜ਼ਰੂਰੀ, ਰਾਜਾਂ ਨੇ 38000 ਕਰੋੜ ਰੁਪਏ ਤੋਂ ਵੱਧ ਦੀ ਵਰਤੋਂ ਨਹੀਂ ਕੀਤੀ"

Posted On: 25 AUG 2022 5:43PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕਿਰਤ ਮੰਤਰੀਆਂ ਦੇ ਰਾਸ਼ਟਰੀ ਕਿਰਤ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਅਤੇ ਸ਼੍ਰੀ ਰਾਮੇਸ਼ਵਰ ਤੇਲੀ ਅਤੇ ਰਾਜਾਂ ਦੇ ਕਿਰਤ ਮੰਤਰੀ ਮੌਜੂਦ ਸਨ।

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਭਗਵਾਨ ਤਿਰੂਪਤੀ ਬਾਲਾਜੀ ਨੂੰ ਸ਼ਰਧਾਂਜਲੀ ਅਰਪਿਤ ਕਰਕੇ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੇ ਸੁਪਨਿਆਂ ਅਤੇ ਆਕਾਂਖਿਆਵਾਂ ਨੂੰ ਸਾਕਾਰ ਕਰਨ ਲਈ ਭਾਰਤ ਦੀ ਕਿਰਤ ਸ਼ਕਤੀ ਦੀ ਬਹੁਤ ਵੱਡੀ ਭੂਮਿਕਾ ਹੈ ਅਤੇ ਇਸ ਸੋਚ ਨਾਲ ਦੇਸ਼ ਨੂੰ ਸੰਗਠਿਤ ਅਤੇ ਅਸੰਗਠਿਤ ਖੇਤਰ ਦੇ ਕਰੋੜਾਂ ਮਜ਼ਦੂਰਾਂ ਲਈ ਨਿਰੰਤਰ ਕੰਮ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੀਆਂ ਵੱਖ-ਵੱਖ ਪਹਿਲਾਂ ਜਿਵੇਂ ਕਿ ਪ੍ਰਧਾਨ ਮੰਤਰੀ ਸ਼੍ਰਮ-ਯੋਗੀ ਮਾਨਧਨ ਯੋਜਨਾਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਨੂੰ ਦੁਹਰਾਇਆਜਿਨ੍ਹਾਂ ਨੇ ਮਜ਼ਦੂਰਾਂ ਨੂੰ ਇੱਕ ਤਰ੍ਹਾਂ ਦਾ ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਨ੍ਹਾਂ ਯੋਜਨਾਵਾਂ ਨੇ ਮਜ਼ਦੂਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਯੋਗਦਾਨ ਨੂੰ ਮਾਨਤਾ ਦੇਣ ਦਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾਇੱਕ ਅਧਿਐਨ ਅਨੁਸਾਰ, "ਐਮਰਜੈਂਸੀ ਲੋਨ ਗਰੰਟੀ ਯੋਜਨਾ ਨੇ ਮਹਾਮਾਰੀ ਦੌਰਾਨ 1.5 ਕਰੋੜ ਨੌਕਰੀਆਂ ਬਚਾਈਆਂ।" ਉਨ੍ਹਾਂ ਅੱਗੇ ਕਿਹਾ, “ਅਸੀਂ ਦੇਖ ਰਹੇ ਹਾਂ ਕਿ ਜਿਸ ਤਰ੍ਹਾਂ ਦੇਸ਼ ਨੇ ਜ਼ਰੂਰਤ ਦੇ ਸਮੇਂ ਆਪਣੇ ਮਜ਼ਦੂਰਾਂ ਦੀ ਮਦਦ ਕੀਤੀਉਸੇ ਤਰ੍ਹਾਂ ਮਜ਼ਦੂਰਾਂ ਨੇ ਇਸ ਮਹਾਮਾਰੀ ਨੂੰ ਦੂਰ ਕਰਨ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਾਰਤ ਇੱਕ ਵਾਰ ਫਿਰ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣ ਗਿਆ ਹੈਇਸ ਲਈ ਬਹੁਤ ਸਾਰਾ ਸਿਹਰਾ ਸਾਡੇ ਕਰਮਚਾਰੀਆਂ ਨੂੰ ਜਾਂਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਈ-ਸ਼੍ਰਮ ਪੋਰਟਲ ਕਿਰਤ ਸ਼ਕਤੀ ਨੂੰ ਸਮਾਜਿਕ ਸੁਰੱਖਿਆ ਦੇ ਘੇਰੇ ਵਿੱਚ ਲਿਆਉਣ ਲਈ ਅਹਿਮ ਪਹਿਲਾਂ ਵਿੱਚੋਂ ਇੱਕ ਹੈ। ਸਿਰਫ਼ ਇੱਕ ਸਾਲ ਵਿੱਚਪੋਰਟਲ 'ਤੇ 400 ਸੈਕਟਰਾਂ ਦੇ ਲਗਭਗ 28 ਕਰੋੜ ਕਾਮਿਆਂ ਨੂੰ ਰਜਿਸਟਰ ਕੀਤਾ ਗਿਆ ਹੈ। ਇਸ ਨਾਲ ਉਸਾਰੀ ਮਜ਼ਦੂਰਾਂਪ੍ਰਵਾਸੀ ਮਜ਼ਦੂਰਾਂ ਅਤੇ ਘਰੇਲੂ ਮਜ਼ਦੂਰਾਂ ਨੂੰ ਵਿਸ਼ੇਸ਼ ਤੌਰ 'ਤੇ ਲਾਭ ਹੋਇਆ ਹੈ। ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਰਾਜ ਦੇ ਪੋਰਟਲ ਨੂੰ ਈ-ਸ਼੍ਰਮ ਪੋਰਟਲ ਨਾਲ ਜੋੜਨ ਦੀ ਅਪੀਲ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਅੱਠ ਸਾਲਾਂ ਵਿੱਚ ਸਰਕਾਰ ਨੇ ਗ਼ੁਲਾਮੀ ਦੀ ਮਾਨਸਿਕਤਾ ਦੇ ਦੌਰ ਵਾਲੇ ਕਾਨੂੰਨਾਂ ਅਤੇ ਉਸ ਨੂੰ ਦਰਸਾਉਣ ਵਾਲੇ ਉਸ ਸਮੇਂ ਦੇ ਕਾਨੂੰਨਾਂ ਨੂੰ ਖ਼ਤਮ ਕਰਨ ਦੀ ਪਹਿਲ ਕੀਤੀ ਹੈ। "ਦੇਸ਼ ਹੁਣ ਬਦਲ ਰਿਹਾ ਹੈਇਸ ਵਿੱਚ ਸੁਧਾਰ ਹੋ ਰਿਹਾ ਹੈਅਜਿਹੇ ਕਿਰਤ ਕਾਨੂੰਨਾਂ ਨੂੰ ਸਰਲ ਬਣਾਇਆ ਜਾ ਰਿਹਾ ਹੈ।" ਪ੍ਰਧਾਨ ਮੰਤਰੀ ਨੇ ਕਿਹਾ,"ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, 29 ਕਿਰਤ ਕਾਨੂੰਨਾਂ ਨੂੰ 4 ਸਰਲ ਕਿਰਤ ਕੋਡਾਂ ਵਿੱਚ ਬਦਲ ਦਿੱਤਾ ਗਿਆ ਹੈ।" ਇਹ ਘੱਟੋ-ਘੱਟ ਉਜਰਤਾਂਨੌਕਰੀ ਦੀ ਸੁਰੱਖਿਆਸਮਾਜਿਕ ਸੁਰੱਖਿਆ ਅਤੇ ਸਿਹਤ ਸੁਰੱਖਿਆ ਰਾਹੀਂ ਕਾਮਿਆਂ ਦਾ ਸਸ਼ਕਤੀਕਰਣ ਸੁਨਿਸ਼ਚਿਤ ਕਰੇਗਾ।

ਪ੍ਰਧਾਨ ਮੰਤਰੀ ਨੇ ਬਦਲਦੇ ਦ੍ਰਿਸ਼ ਦੇ ਮੁਤਾਬਕ ਬਦਲਣ ਦੀ ਜ਼ਰੂਰਤ ਨੂੰ ਦੁਹਰਾਇਆ। ਉਨ੍ਹਾਂ ਨੇ ਚੌਥੀ ਉਦਯੋਗਿਕ ਕ੍ਰਾਂਤੀ ਦਾ ਪੂਰਾ ਲਾਭ ਉਠਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਅਤੇ ਤੇਜ਼ੀ ਨਾਲ ਫ਼ੈਸਲੇ ਲੈ ਕੇ ਉਨ੍ਹਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਪਲੈਟਫਾਰਮ ਅਤੇ ਗਿਗ ਅਰਥਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਨੇ ਕੰਮ ਦੇ ਉਭਰ ਰਹੇ ਪਹਿਲੂਆਂ ਤੋਂ ਜਾਣੂ ਹੋਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਇਸ ਖੇਤਰ ਵਿੱਚ ਸਹੀ ਨੀਤੀਆਂ ਅਤੇ ਯਤਨ ਭਾਰਤ ਨੂੰ ਇੱਕ ਗਲੋਬਲ ਲੀਡਰ ਬਣਨ ਵਿੱਚ ਮਦਦ ਕਰਨਗੇ।"

ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਦੇਸ਼ ਦਾ ਕਿਰਤ ਮੰਤਰਾਲਾ ਅੰਮ੍ਰਿਤ ਕਾਲ ਵਿੱਚ ਸਾਲ 2047 ਲਈ ਆਪਣਾ ਵਿਜ਼ਨ ਤਿਆਰ ਕਰ ਰਿਹਾ ਹੈ। ਇਹ ਦੁਹਰਾਉਂਦਿਆਂ ਕਿ ਭਵਿੱਖ ਵਿੱਚ ਕੰਮ-ਅਨੁਕੂਲ ਕਾਰਜ ਸਥਾਨਾਂਘਰ ਤੋਂ ਵਰਕ ਫ੍ਰੌਮ ਹੋਮ ਈਕੋਸਿਸਟਮ ਅਤੇ ਕੰਮ ਦੇ ਲਚਕਦਾਰ ਘੰਟਿਆਂ ਦੀ ਜ਼ਰੂਰਤ ਹੋਵੇਗੀਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਮਹਿਲਾਵਾਂ ਦੀ ਕਿਰਤ ਸ਼ਕਤੀ ਦੀ ਭਾਗੀਦਾਰੀ ਲਈ ਮੌਕਿਆਂ ਵਜੋਂ ਕੰਮ-ਅਨੁਕੂਲ ਕਾਰਜ ਸਥਾਨਾਂ ਵਰਗੇ ਪ੍ਰਬੰਧਾਂ ਦੀ ਵਰਤੋਂ ਕਰ ਸਕਦੇ ਹਾਂ। ਲਾਲ ਕਿਲ੍ਹੇ ਦੀ ਫ਼ਸੀਲ ਤੋਂ 15 ਅਗਸਤ ਨੂੰ ਰਾਸ਼ਟਰ ਨੂੰ ਦਿੱਤੇ ਆਪਣੇ ਸੰਬੋਧਨ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਮਹਿਲਾ ਸ਼ਕਤੀ ਦੀ ਪੂਰੀ ਸ਼ਮੂਲੀਅਤ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ, "ਮਹਿਲਾ ਸ਼ਕਤੀ ਦੀ ਸਹੀ ਵਰਤੋਂ ਕਰਕੇ ਭਾਰਤ ਆਪਣੇ ਟੀਚਿਆਂ ਨੂੰ ਤੇਜ਼ੀ ਨਾਲ ਹਾਸਲ ਕਰ ਸਕਦਾ ਹੈ।" ਪ੍ਰਧਾਨ ਮੰਤਰੀ ਨੇ ਇਹ ਸੋਚਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਕਿ ਦੇਸ਼ ਵਿੱਚ ਨਵੇਂ ਉੱਭਰ ਰਹੇ ਖੇਤਰਾਂ ਵਿੱਚ ਮਹਿਲਾਵਾਂ ਲਈ ਕੀ ਕੀਤਾ ਜਾ ਸਕਦਾ ਹੈ।

ਭਾਰਤ ਦੇ ਡੈਮੋਗ੍ਰਾਫਿਕ ਡਿਵੀਡੈਂਡ (ਭਾਵ ਕੁੱਲ ਆਬਾਦੀ ਵਿੱਚ ਕੰਮ ਕਰਨ ਵਾਲੇ ਲੋਕਾਂ ਦਾ ਅਨੁਪਾਤ ਜ਼ਿਆਦਾ ਹੈ) 'ਤੇ ਟਿੱਪਣੀ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 21ਵੀਂ ਸਦੀ ਵਿੱਚ ਭਾਰਤ ਦੀ ਸਫਲਤਾ ਇਸ ਗੱਲ 'ਤੇ ਨਿਰਭਰ ਕਰੇਗੀ ਕਿ ਇਸ ਦੀ ਕਿੰਨੀ ਚੰਗੀ ਤਰ੍ਹਾਂ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ,"ਅਸੀਂ ਉੱਚ ਗੁਣਵੱਤਾ ਵਾਲੇ ਹੁਨਰਮੰਦ ਕਾਰਜਬਲ ਤਿਆਰ ਕਰਕੇ ਗਲੋਬਲ ਮੌਕਿਆਂ ਦਾ ਫਾਇਦਾ ਉਠਾ ਸਕਦੇ ਹਾਂ।" ਪ੍ਰਧਾਨ ਮੰਤਰੀ ਨੇ ਇਹ ਵੀ ਉਜਾਗਰ ਕੀਤਾ ਕਿ ਭਾਰਤ ਦੁਨੀਆ ਦੇ ਕਈ ਦੇਸ਼ਾਂ ਨਾਲ ਪ੍ਰਵਾਸ ਅਤੇ ਗਤੀਸ਼ੀਲਤਾ ਭਾਈਵਾਲੀ ਸਮਝੌਤਿਆਂ 'ਤੇ ਦਸਤਖਤ ਕਰ ਰਿਹਾ ਹੈ ਅਤੇ ਦੇਸ਼ ਦੇ ਸਾਰੇ ਰਾਜਾਂ ਨੂੰ ਇਨ੍ਹਾਂ ਮੌਕਿਆਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ,“ਸਾਨੂੰ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰਨਾ ਪਵੇਗਾਇੱਕ ਦੂਸਰੇ ਤੋਂ ਸਿੱਖਣਾ ਪਵੇਗਾ।

ਪ੍ਰਧਾਨ ਮੰਤਰੀ ਨੇ ਇਸ ਤੱਥ ਤੋਂ ਜਾਣੂ ਕਰਵਾਇਆ ਕਿ ਸਾਡੇ ਇਮਾਰਤ ਅਤੇ ਨਿਰਮਾਣ ਕਰਮਚਾਰੀ ਸਾਡੇ ਕਾਰਜਬਲ ਦਾ ਅਨਿੱਖੜਵਾਂ ਅੰਗ ਹਨਇਸ ਮੌਕੇ 'ਤੇ ਮੌਜੂਦ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਲਈ ਜੋ 'ਸੈੱਸਦੀ ਵਿਵਸਥਾ ਕੀਤੀ ਗਈ ਹੈਉਹ ਉਸ ਦੀ ਪੂਰੀ ਵਰਤੋਂ ਕਰਨ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਦੱਸਿਆ ਗਿਆ ਹੈ ਕਿ ਇਸ ਸੈੱਸ ਵਿੱਚੋਂ ਲਗਭਗ 38,000 ਕਰੋੜ ਰੁਪਏ ਦੀ ਹੁਣ ਤੱਕ ਰਾਜਾਂ ਦੁਆਰਾ ਵਰਤੋਂ ਨਹੀਂ ਕੀਤੀ ਗਈ ਹੈ।” ਉਨ੍ਹਾਂ ਸਾਰਿਆਂ ਨੂੰ ਇਸ ਗੱਲ 'ਤੇ ਧਿਆਨ ਦੇਣ ਦੀ ਅਪੀਲ ਕੀਤੀ ਕਿ ਕਿਵੇਂ ਆਯੁਸ਼ਮਾਨ ਭਾਰਤ ਯੋਜਨਾ ਦੇ ਨਾਲ ਈਐੱਸਆਈਸੀ ਵੱਧ ਤੋਂ ਵੱਧ ਕਰਮਚਾਰੀਆਂ ਨੂੰ ਲਾਭ ਪਹੁੰਚਾ ਸਕਦੀ ਹੈ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਭਰੋਸਾ ਦਿਵਾਉਂਦਿਆਂ ਆਪਣੇ ਸੰਬੋਧਨ ਦੀ ਸਮਾਪਤੀ ਕੀਤੀ ਕਿ ਸਾਡੇ ਸਮੂਹਿਕ ਪ੍ਰਯਤਨ ਦੇਸ਼ ਦੀ ਅਸਲ ਸਮਰੱਥਾ ਨੂੰ ਉਜਾਗਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਪਿਛੋਕੜ

ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰਾਲਾ 25-26 ਅਗਸਤ 2022 ਨੂੰ ਤਿਰੂਪਤੀਆਂਧਰਾ ਪ੍ਰਦੇਸ਼ ਵਿਖੇ ਦੋ ਦਿਨਾ ਸੰਮੇਲਨ ਦਾ ਆਯੋਜਨ ਕਰ ਰਿਹਾ ਹੈ। ਇਹ ਸੰਮੇਲਨ ਕਿਰਤ ਨਾਲ ਸਬੰਧਿਤ ਵੱਖ-ਵੱਖ ਅਹਿਮ ਮੁੱਦਿਆਂ 'ਤੇ ਚਰਚਾ ਕਰਨ ਲਈ ਸਹਿਕਾਰੀ ਸੰਘਵਾਦ ਦੀ ਭਾਵਨਾ ਨਾਲ ਕਰਵਾਈ ਜਾ ਰਹੀ ਹੈ। ਇਹ ਕੇਂਦਰ ਅਤੇ ਰਾਜ ਸਰਕਾਰਾਂ ਦੇ ਦਰਮਿਆਨ ਬਿਹਤਰ ਨੀਤੀਆਂ ਬਣਾਉਣ ਅਤੇ ਮਜ਼ਦੂਰਾਂ ਦੀ ਭਲਾਈ ਲਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਿੱਚ ਹੋਰ ਤਾਲਮੇਲ ਬਣਾਉਣ ਵਿੱਚ ਮਦਦ ਕਰੇਗੀ।

ਇਸ ਸੰਮੇਲਨ ਵਿੱਚ ਹੋਰ ਮੁੱਦਿਆਂ ਦੇ ਨਾਲ-ਨਾਲ ਸਮਾਜਿਕ ਸੁਰੱਖਿਆ ਨੂੰ ਵਿਆਪਕ ਬਣਾਉਣ ਲਈ ਈ-ਸ਼੍ਰਮ ਪੋਰਟਲ ਨਾਲ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਏਕੀਕ੍ਰਿਤ ਕਰਨ 'ਤੇ ਚਾਰ ਥੀਮੈਟਿਕ ਸੈਸ਼ਨ ਹੋਣਗੇਰਾਜ ਸਰਕਾਰਾਂ ਦੁਆਰਾ ਚਲਾਏ ਜਾ ਰਹੇ ਈਐੱਸਆਈ ਹਸਪਤਾਲਾਂ ਦੁਆਰਾ ਡਾਕਟਰੀ ਦੇਖਭਾਲ਼ ਵਿੱਚ ਸੁਧਾਰ ਕਰਨ ਲਈ ਸਵਾਸਥ ਸੇ ਸਮ੍ਰਿਧੀ ਅਤੇ ਪੀਐੱਮਜੇਏਵਾਈ (PMJAY) ਨਾਲ ਏਕੀਕਰਣਚਾਰ ਲੇਬਰ ਕੋਡਾਂ ਤਹਿਤ ਉਨ੍ਹਾਂ ਨੂੰ ਲਾਗੂ ਕਰਨ ਲਈ ਨਿਯਮਾਂ ਅਤੇ ਰੂਪ-ਰੇਖਾ ਤਿਆਰ ਕਰਨਾ; Vision Shramev Jayate @ 2047 ਕੰਮ ਦੀਆਂ ਨਿਆਂਸੰਗਤ ਤੇ ਬਰਾਬਰੀ ਦੀਆਂ ਸਥਿਤੀਆਂਗਿਗ ਅਤੇ ਪਲੈਟਫਾਰਮ ਵਰਕਰਾਂ ਸਮੇਤ ਸਾਰੇ ਕਰਮਚਾਰੀਆਂ ਲਈ ਸਮਾਜਿਕ ਸੁਰੱਖਿਆਕੰਮ 'ਤੇ ਲਿੰਗ ਸਮਾਨਤਾ ਸ਼ਾਮਲ ਹਨ।

 

 

 

**********

ਡੀਐੱਸ/ਟੀਐੱਸ



(Release ID: 1854580) Visitor Counter : 153