ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
azadi ka amrit mahotsav

ਕੈਬਨਿਟ ਨੇ ਜੈਵ ਵਿਵਿਧਤਾ ਸੰਭਾਲ਼ ਦੇ ਖੇਤਰ ਵਿੱਚ ਭਾਰਤ ਅਤੇ ਨੇਪਾਲ ਦੇ ਦਰਮਿਆਨ ਸਹਿਮਤੀ ਪੱਤਰ ‘ਤੇ ਹਸਤਾਖਰ ਕਰਨ ਨੂੰ ਪ੍ਰਵਾਨਗੀ ਦਿੱਤੀ

Posted On: 31 AUG 2022 12:17PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੈਬਨਿਟ ਨੇ ਨੇਪਾਲ ਸਰਕਾਰ ਦੇ ਨਾਲ ਜੈਵ ਵਿਵਿਧਤਾ ਸੰਭਾਲ਼ ‘ਤੇ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਜਾਣ ਨਾਲ ਸਬੰਧਿਤ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਦੋਨਾਂ ਦੇਸ਼ਾਂ ਦੇ ਦਰਮਿਆਨ ਗਲਿਆਰਿਆਂ ਅਤੇ ਆਪਸ ਵਿੱਚ ਜੁੜੇ ਖੇਤਰਾਂ ਨੂੰ ਫਿਰ ਤੋਂ ਸ਼ੁਰੂ ਕਰਨਾ ਤੇ ਗਿਆਨ ਅਤੇ ਬਿਹਤਰੀਨ ਤੌਰ-ਤਰੀਕਿਆਂ ਨੂੰ ਸਾਂਝਾ ਕਰਨ ਸਮੇਤ ਵਣ, ਵਣ ਜੀਵ, ਵਾਤਾਵਰਣ, ਜੈਵ ਵਿਵਿਧਤਾ ਸੰਭਾਲ਼ ਅਤੇ ਜਲਵਾਯੂ ਪਰਿਵਰਤਨ ਦੇ ਖੇਤਰ ਵਿੱਚ ਸਹਿਯੋਗ ਤੇ ਤਾਲਮੇਲ ਨੂੰ ਵਧਾਉਣਾ ਤੇ ਮਜ਼ਬੂਤ ਕਰਨਾ ਹੈ।

 

ਇਹ ਸਹਿਮਤੀ ਪੱਤਰ ਦੋਹਾਂ ਧਿਰਾਂ ਦੇ ਦਰਮਿਆਨ ਗਲਿਆਰਿਆਂ ਅਤੇ ਆਪਸ ਵਿੱਚ ਜੁੜੇ ਖੇਤਰਾਂ ਨੂੰ ਫਿਰ ਤੋਂ ਸ਼ੁਰੂ ਕਰਨ ਤੇ ਗਿਆਨ ਅਤੇ ਬਿਹਤਰੀਨ ਤੌਰ-ਤਰੀਕਿਆਂ ਨੂੰ ਸਾਂਝਾ ਕਰਨ ਸਮੇਤ ਵਣ, ਵਣ ਜੀਵ, ਵਾਤਾਵਰਣ, ਜੈਵ ਵਿਵਿਧਤਾ ਸੰਭਾਲ਼ ਅਤੇ ਜਲਵਾਯੂ ਪਰਿਵਰਤਨ ਦੇ ਖੇਤਰ ਵਿੱਚ ਆਪਸੀ ਸਹਿਯੋਗ ਨੂੰ ਹੁਲਾਰਾ ਦੇਣ ਵਿੱਚ ਮਦਦ ਕਰੇਗਾ।

************ 

ਡੀਐੱਸ 


(Release ID: 1855785) Visitor Counter : 140