ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਅਧਿਆਪਕ ਦਿਵਸ ਦੀ ਪੂਰਵ ਸੰਧਿਆ 'ਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ
Posted On:
04 SEP 2022 6:09PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਦੇਸ਼ ਦੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਪੂਰਵ ਸੰਧਿਆ 'ਤੇ ਵਧਾਈਆਂ ਦਿੱਤੀਆਂ ਹਨ।
ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਕਿਹਾ, “ਅਧਿਆਪਕ ਦਿਵਸ ਦੇ ਮੌਕੇ 'ਤੇ ਮੈਂ ਦੇਸ਼ ਭਰ ਦੇ ਸਾਰੇ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।
ਮਹਾਨ ਅਧਿਆਪਕ, ਦਾਰਸ਼ਨਿਕ ਅਤੇ ਸਾਬਕਾ ਰਾਸ਼ਟਰਪਤੀ, ਡਾ. ਐੱਸ ਰਾਧਾਕ੍ਰਿਸ਼ਨਨ ਦੀ ਜਯੰਤੀ ਨੂੰ ਸਮਰਪਿਤ ਮਨਾਏ ਜਾਣ ਵਾਲੇ 'ਅਧਿਆਪਕ ਦਿਵਸ' ਦੇ ਮੌਕੇ 'ਤੇ, ਮੈਂ ਉਨ੍ਹਾਂ ਨੂੰ ਸ਼ਰਧਾ ਭਾਵ ਨਾਲ ਨਮਨ ਕਰਦੀ ਹਾਂ। ਉਹ ਉਨ੍ਹਾਂ ਅਧਿਆਪਕਾਂ ਲਈ ਪ੍ਰੇਰਨਾ-ਸਰੋਤ ਹਨ, ਜੋ ਵਿਦਿਆਰਥੀਆਂ ਵਿੱਚ ਗਿਆਨ ਦੇ ਨਾਲ-ਨਾਲ ਮਨੁੱਖੀ ਕਦਰਾਂ-ਕੀਮਤਾਂ ਦਾ ਸੰਚਾਰ ਕਰਦੇ ਹਨ।
ਸਾਡੇ ਅਧਿਆਪਕ ਖੋਜ, ਪ੍ਰਯੋਗ ਅਤੇ ਇਨੋਵੇਸ਼ਨਾਂ ਰਾਹੀਂ ਲਗਾਤਾਰ ਆਪਣੀ ਸਮਰੱਥਾ ਅਤੇ ਯੋਗਤਾ ਵਿੱਚ ਸੁਧਾਰ ਕਰ ਰਹੇ ਹਨ। ਰਾਸ਼ਟਰੀ ਸਿੱਖਿਆ ਨੀਤੀ-2020 ਰਾਹੀਂ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਂਦਾ ਜਾ ਰਿਹਾ ਹੈ। ਇਹ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਭਾਰਤੀ ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ।
ਮੇਰੀ ਕਾਮਨਾ ਹੈ ਕਿ ਅਧਿਆਪਨ ਦੇ ਇਸ ਨੇਕ ਕਾਰਜ ਵਿੱਚ ਹੋਰ ਵਧੇਰੇ ਯੋਗ ਪ੍ਰਤਿਭਾਵਾਂ ਜੁੜਨ। ਮੈਂ ਸਾਰੇ ਅਧਿਆਪਕਾਂ ਨੂੰ ਮੁੜ ਸ਼ੁਭਕਾਮਨਾਵਾਂ ਦਿੰਦਾ ਹਾਂ। ਉਨ੍ਹਾਂ ਦੇ ਯਤਨਾਂ ਨਾਲ ਹੀ ਅਜਿਹੇ ਜ਼ਿੰਮੇਵਾਰ ਨਾਗਰਿਕ ਤਿਆਰ ਹੁੰਦੇ ਹਨ, ਜੋ ਹਰ ਸੰਭਵ ਤਰੀਕੇ ਨਾਲ ਦੇਸ਼ ਦੀ ਭਲਾਈ ਲਈ ਕੰਮ ਕਰਨ ਲਈ ਤਤਪਰ ਰਹਿੰਦੇ ਹਨ।
ਮੈਨੂੰ ਪੂਰਾ ਵਿਸ਼ਵਾਸ ਹੈ ਕਿ ਅਧਿਆਪਕਾਂ ਦੇ ਚੰਗੇ ਯਤਨਾਂ ਨਾਲ ਭਾਰਤ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਹਾਸਲ ਕਰੇਗਾ।”
ਰਾਸ਼ਟਰਪਤੀ ਦਾ ਸੰਦੇਸ਼ ਹਿੰਦੀ ਵਿੱਚ ਦੇਖਣ ਲਈ ਇੱਥੇ ਕਲਿੱਕ ਕਰੋ
********
ਡੀਐੱਸ/ਬੀਐੱਮ
(Release ID: 1857004)
Visitor Counter : 142