ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 06 SEP 2022 5:58PM by PIB Chandigarh

ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਖ ਹਸੀਨਾ ਨੇ ਅੱਜ (6 ਸਤੰਬਰ, 2022) ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਭਵਨ ਵਿੱਚ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦਾ ਸੁਆਗਤ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਸਾਡਾ ਸਾਂਝਾ ਇਤਿਹਾਸਭਾਸ਼ਾ ਅਤੇ ਸੱਭਿਆਚਾਰ ਸਾਨੂੰ ਆਪਸ ਵਿੱਚ ਬੰਨ੍ਹਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਅਗਵਾਈ ਹੇਠ ਭਾਰਤ ਤੇ ਬੰਗਲਾਦੇਸ਼ ਦੇ ਦਰਮਿਆਨ ਦੁਵੱਲੇ ਸਬੰਧਾਂ ਦਾ ਕਾਫੀ ਵਿਸਤਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੋਵੇਂ ਦੇਸ਼ਾਂ ਨੇ ਮਿਲ ਕੇ ਬੰਗਲਾਦੇਸ਼ ਦੀ ਆਜ਼ਾਦੀ ਦੇ 50ਵੇਂ ਵਰ੍ਹੇ ਅਤੇ ਭਾਰਤ-ਬੰਗਲਾਦੇਸ਼ ਦੁਵੱਲੇ ਸਬੰਧਾਂ ਦੀ ਗੋਲਡਨ ਜੁਬਲੀ ਮਨਾਈਉਹ ਸੱਚਮੁੱਚ ਹੀ ਵਿਲੱਖਣ ਹੈ। ਇਨ੍ਹਾਂ ਇਤਿਹਾਸਕ ਜਸ਼ਨਾਂ ਵਿੱਚ ਹਿੱਸਾ ਲੈਣ ਲਈ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੋਵਾਂ ਦੀ ਬੰਗਲਾਦੇਸ਼ ਫੇਰੀ ਦਰਸਾਉਂਦੀ ਹੈ ਕਿ ਭਾਰਤ ਬੰਗਲਾਦੇਸ਼ ਨਾਲ ਆਪਣੇ ਸਬੰਧਾਂ ਨੂੰ ਕਿੰਨਾ ਮਹੱਤਵ ਦਿੰਦਾ ਹੈ।

ਰਾਸ਼ਟਰਪਤੀ ਨੇ ਇਹ ਨੋਟ ਕਰ ਕੇ ਖੁਸ਼ੀ ਮਹਿਸੂਸ ਕੀਤੀ ਕਿ ਬੰਗਲਾਦੇਸ਼ ਨੇ ਆਪਣੇ ਲੋਕਾਂ ਦੀ ਸਮਾਜਿਕ-ਆਰਥਿਕ ਖੁਸ਼ਹਾਲੀ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਾਰਤ ਬੰਗਲਾਦੇਸ਼ ਦੀ ਵਿਕਾਸ ਯਾਤਰਾ ਵਿੱਚ ਇੱਕ ਭਰੋਸੇਮੰਦ ਭਾਈਵਾਲ ਬਣਿਆ ਰਹੇਗਾ।

ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਸਬੰਧ ਹਮੇਸ਼ਾ ਸਹਿਯੋਗ ਅਤੇ ਆਪਸੀ ਵਿਸ਼ਵਾਸ ਦੀ ਭਾਵਨਾ ਤੋਂ ਸੇਧਤ ਰਹੇ ਹਨ। ਮਹਾਮਾਰੀ ਅਤੇ ਮੌਜੂਦਾ ਅੰਤਰਰਾਸ਼ਟਰੀ ਸਥਿਤੀ ਇਹ ਜ਼ਰੂਰੀ ਕਰਦੀ ਹੈ ਕਿ ਭਾਰਤ ਅਤੇ ਬੰਗਲਾਦੇਸ਼ ਵਿਸ਼ਵ ਸੰਕਟ ਨਾਲ ਨਜਿੱਠਣ ਲਈ ਆਰਥਿਕ ਤੌਰ 'ਤੇ ਵਧੇਰੇ ਜੁੜੇ ਰਹਿਣ। ਉਨ੍ਹਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਇਸ ਦੌਰੇ ਨਾਲ ਦੋਹਾਂ ਦੇਸ਼ਾਂ ਦੇ ਸਬੰਧਾਂ ਵਿੱਚ ਹੋਰ ਪ੍ਰਪੱਕਤਾ ਆਵੇਗੀ ਅਤੇ ਵਿਕਾਸ ਹੋਵੇਗਾ।

 

 

 **********

ਡੀਐੱਸ/ਬੀਐੱਮ


(Release ID: 1857318) Visitor Counter : 136