ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
                
                
                
                
                
                    
                    
                        ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ-19 ਟੀਕੇ ਦੀ ਉਪਲਬਧਤਾ
                    
                    
                        
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 202.16 ਕਰੋੜ ਤੋਂ ਵੱਧ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਹੁਣ ਵੀ  5.17 ਕਰੋੜ ਤੋਂ ਵੱਧ ਅਤਿਰਿਕਤ ਅਤੇ ਅਣਵਰਤੀਆਂ ਖੁਰਾਕਾਂ ਮੌਜੂਦ ਹਨ
                    
                
                
                    Posted On:
                07 SEP 2022 9:14AM by PIB Chandigarh
                
                
                
                
                
                
                ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਧਾਉਣ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ। 
 
	
		
			|  ਵੈਕਸੀਨ ਖੁਰਾਕਾਂ |   (7 ਸਤੰਬਰ, 2022 ਤੱਕ) | 
		
			| ਹੁਣ ਤੱਕ ਹੋਈ ਸਪਲਾਈ |   2,02,16,02,325 | 
		
			|  ਬਕਾਇਆ ਟੀਕੇ   |   5,17,71,950 | 
	
 
 
  ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਸ਼੍ਰੇਣੀ ਦੇ ਜ਼ਰੀਏ ਵੈਕਸੀਨ ਦੀਆਂ 202.16 ਕਰੋੜ ਤੋਂ ਵੱਧ  (2,02,16,02,325) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।
ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ  ਕੋਵਿਡ ਵੈਕਸੀਨ 5.17 ਕਰੋੜ ਤੋਂ ਵੱਧ (5,17,71,950) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।
 
****
ਐੱਮਵੀ
                
                
                
                
                
                (Release ID: 1857384)
                Visitor Counter : 167