ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਐਲਿਜ਼ਾਬੈਥ ਟ੍ਰੱਸ ਦੇ ਦਰਮਿਆਨ ਟੈਲੀਫੋਨ 'ਤੇ ਗੱਲਬਾਤ

Posted On: 10 SEP 2022 6:58PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਟੇਨ ਦੇ ਪ੍ਰਧਾਨ ਮੰਤਰੀ, ਐਲਿਜ਼ਾਬੈਥ ਟ੍ਰੱਸ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ 'ਤੇ ਪ੍ਰਧਾਨ ਮੰਤਰੀ ਟ੍ਰੱਸ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਬ੍ਰਿਟੇਨ ਦੇ ਵਪਾਰ ਮੰਤਰੀ ਅਤੇ ਵਿਦੇਸ਼ ਮੰਤਰੀ ਦੇ ਤੌਰ 'ਤੇ ਉਨ੍ਹਾਂ ਦੀਆਂ ਪਿਛਲੀਆਂ ਭੂਮਿਕਾਵਾਂ ਵਿੱਚ ਭਾਰਤ-ਬ੍ਰਿਟੇਨ ਦੁਵੱਲੇ ਸਬੰਧਾਂ ਵਿੱਚ ਉਨ੍ਹਾਂ ਦੇ ਬਹੁਮੁੱਲੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਦੋਨੋਂ ਨੇਤਾਵਾਂ ਨੇ ਭਾਰਤ ਅਤੇ ਬ੍ਰਿਟੇਨ ਦੇ ਦਰਮਿਆਨ 'ਵਿਆਪਕ ਰਣਨੀਤਕ ਸਾਂਝੇਦਾਰੀਨੂੰ ਹੋਰ ਵੀ ਜ਼ਿਆਦਾ ਮਜ਼ਬੂਤ ਕਰਨ ਦੀ ਪ੍ਰਤੀਬੱਧਤਾ ਜਤਾਈ।

ਦੋਨਾਂ ਨੇਤਾਵਾਂ ਨੇ ਰੋਡਮੈਪ 2030 'ਤੇ ਅਮਲ ਵਿੱਚ ਹੁਣ ਤੱਕ ਦੀ ਪ੍ਰਗਤੀ, ਮੌਜੂਦਾ ਸਮੇਂ ਵਿੱਚ ਜਾਰੀ ਐੱਫਟੀਏ ਸਬੰਧੀ ਵਾਰਤਾਰੱਖਿਆ ਤੇ ਸੁਰੱਖਿਆ ਸਬੰਧੀ ਸਹਿਯੋਗ ਅਤੇ ਦੋਨਾਂ ਹੀ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਪਰਸਪਰ ਸਬੰਧਾਂ ਸਹਿਤ ਦੁਵੱਲੇ ਹਿਤ ਦੇ ਵਿਭਿੰਨ ਮੁੱਦਿਆਂ 'ਤੇ ਚਰਚਾ ਕੀਤੀ।

ਭਾਰਤ ਦੇ ਸਮੁੱਚੀ ਜਨਤਾ ਦੀ ਤਰਫ਼ੋਂ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ ਦੂਜੀ ਦੇ ਦੁਖਦ ਅਕਾਲ ਚਲਾਣੇ 'ਤੇ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਅਤੇ ਉੱਥੋਂ ਦੀ ਜਨਤਾ ਦੇ ਪ੍ਰਤੀ ਗਹਿਰੀ ਸੰਵੇਦਨਾ ਵਿਅਕਤ ਕੀਤੀ।

 

***

 

ਡੀਐੱਸ/ਐੱਸਟੀ



(Release ID: 1858379) Visitor Counter : 119