ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸਿਕੰਦਰਾਬਾਦ ਵਿੱਚ ਅੱਗ ਲਗਣ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
13 SEP 2022 9:30AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਸਿਕੰਦਰਾਬਾਦ ਵਿੱਚ ਅੱਗ ਲਗਣ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਕਰੀਬੀ ਸਬੰਧੀ ਦੇ ਲਈ 2 ਲੱਖ ਰੁਪਏ ਅਤੇ ਦੁਰਘਟਨਾ ਵਿੱਚ ਘਾਇਲ ਹੋਏ ਲੋਕਾਂ ਵਿੱਚੋਂ ਹਰੇਕ ਦੇ ਲਈ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਵੀ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਸਿਕੰਦਰਾਬਾਦ, ਤੇਲੰਗਾਨਾ ਵਿੱਚ ਅੱਗ ਲਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਘਾਇਲ ਲੋਕ ਜਲਦੀ ਠੀਕ ਹੋਣ। ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਹਰੇਕ ਮ੍ਰਿਤਕ ਨੇ ਕਰੀਬੀ ਸਬੰਧੀ ਨੂੰ ਦਿੱਤੇ ਜਾਣਗੇ। ਘਾਇਲ ਲੋਕਾਂ ਵਿੱਚੋਂ ਹਰੇਕ ਨੂੰ 50,000 ਰੁਪਏ ਦਿੱਤੇ ਜਾਣਗੇ।
******
ਡੀਐੱਸ/ਐੱਸਟੀ
(Release ID: 1859016)
ਵਿਜ਼ੀਟਰ ਕਾਊਂਟਰ : 173
Read this release in:
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam