ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ
ਦਿੱਵਿਯਾਂਗਜਨਾਂ ਦੇ ਸਮਾਵੇਸ਼ਨ ਲਈ ਉਨ੍ਹਾਂ ਦੀ ਸਮਰੱਥਾਂ ‘ਤੇ ਧਿਆਨ ਕੇਂਦ੍ਰਿਤ ਕਰਨਾ ਅਹਿਮ ਹੈ- ਡਾ. ਵੀਰੇਂਦਰ ਕੁਮਾਰ
ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਅੱਜ ਦੋ ਦਿਨਾਂ ਸੰਵੇਦੀਕਰਣ (ਸੈਸੀਟਾਈਜੈਸ਼ਨ) ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ
Posted On:
15 SEP 2022 4:50PM by PIB Chandigarh
ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਬ੍ਰਿਲੀਅੰਟ ਕਨਵੇਂਸ਼ਨ ਸੈਂਟਰ ਵਿੱਚ ਅੱਜ (15 ਸਤੰਬਰ 2022) ਇੱਕ ਦੋ ਦਿਨਾਂ ਸੰਵੇਦੀਕਰਣ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਆਰਪੀਡਬਲਿਊਡੀ ਐਕਟ ਅਤੇ ਉਸ ਦੇ ਤਹਿਤ ਬਣਾਏ ਗਏ ਨਿਯਮਾਂ ਦੇ ਪ੍ਰਾਵਧਨਾਂ ਦੇ ਲਾਗੂਕਰਨ ਵਿੱਚ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀ ਭੂਮਿਕਾ ਅਤੇ ਜਵਾਬਦੇਹੀ ਨੂੰ ਲੈ ਕੇ ਸੰਵੇਦਨਸ਼ੀਲ ਬਣਾਉਣ ਅਤੇ ਸਰਕਾਰ ਦੇ ਪ੍ਰੋਗਰਾਮ ਦੇ ਪ੍ਰਚਾਰ ਨੂੰ ਅੱਗੇ ਵਧਾਉਣਾ ਹੈ।
ਇਸ ਪ੍ਰੋਗਰਾਮ ਦਾ ਉਦਘਾਟਨ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਅਤੇ ਸੁਸ਼੍ਰੀ ਪ੍ਰਤਿਮਾ ਭੌਮਿਕ ਦੀ ਮੌਜੂਦਗੀ ਵਿੱਚ ਕੀਤਾ। ਇਸ ਪ੍ਰਗੋਰਾਮ ਵਿੱਚ 4 ਰਾਜਾਂ/ਕੇਂਦਰ-ਸ਼ਾਸਿਤ ਪ੍ਰਦੇਸ਼ਾਂ ਯਾਨੀ ਦਿੱਲੀ, ਗੋਆ, ਓਡੀਸ਼ਾ ਅਤੇ ਪੰਜਾਬ ਦੇ ਮੰਤਰੀਆਂ ਅਤੇ 18 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।
ਇਸ ਪ੍ਰੋਗਰਾਮ ਦਾ ਉਦਘਾਟਨ ਕਰਦੇ ਹੋਏ ਕੇਂਦਰੀ ਸਮਾਜਿਕ ਨਿਆ ਅਤੇ ਸਸ਼ਕਤੀਕਰਣ ਮੰਤਰੀ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਦਿੱਵਿਯਾਂਗਜਨਾਂ ਦੇ ਵਿਆਪਕ ਵਿਕਾਸ ਲਈ ਸਰਕਾਰ ਦੀਆਂ ਵੱਖ-ਵੱਖ ਪਹਿਲਾਂ ਅਤੇ ਪ੍ਰੋਗਰਾਮਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਸਿੱਖਿਆ, ਖੇਡ, ਲਲਿਤ ਕਲਾ, ਸੰਗੀਤ ਆਦਿ ਜਿਹੇ ਜੀਵਨ ਦੇ ਸਾਰੇ ਪਹਿਲੂਆਂ ਵਿੱਚ ਦਿੱਵਿਯਾਂਗਜਨਾਂ ਦੀਆਂ ਸਮਰੱਥਾਵਾਂ ਨੂੰ ਰੇਖਾਂਕਿਤ ਕੀਤਾ ਅਤੇ ਉਨ੍ਹਾਂ ਨੇ ਲਈ ਅਨੁਕੂਲ ਵਾਤਾਵਰਣ ਬਣਾਉਣ ਲਈ ਕਿਹਾ।
ਉਨ੍ਹਾਂ ਨੇ ਰਾਜਾਂ/ਕੇਂਦਰ-ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਵਿਯਾਂਗਜਨਾਂ ਦੇ ਪ੍ਰਤੀ ਸਕਾਰਾਤਮਕ ਦ੍ਰਿਸ਼ਟੀਕੋਣ ਅਪਣਾਉਣ ਲਈ ਮਿਲਕੇ ਕੰਮ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਹਾ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਦਿੱਵਿਯਾਂਗ ਖੇਡ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ ਜਿਸ ਦੀ ਅਨੁਮਾਨਿਤ ਲਾਗਤ 171 ਕਰੋੜ ਰੁਪਏ ਹੈ। ਇਸ ਕੇਂਦਰ ਦੇ ਮੌਜੂਦਾ ਵਿੱਤੀ ਸਾਲ ਵਿੱਚ ਚਾਲੂ ਹੋਣ ਦੀ ਸੰਭਾਵਨਾ ਹੈ। ਇਸ ਕੇਂਦਰ ਵਿੱਚ ਦਿੱਵਿਯਾਂਗ ਖਿਡਾਰੀਆਂ ਦੀ ਟ੍ਰੇਨਿੰਗ ਲਈ ਅਤਿਆਧੁਨਿਕ ਸੁਵਿਧਾਵਾਂ ਹੋਣਗੀਆਂ ਤਾਕਿ ਉਹ ਰਾਸ਼ਟਰੀ/ਅੰਤਰਰਾਸ਼ਟਰੀ ਮੰਚਾਂ ‘ਤੇ ਮੁਕਾਬਲੇ ਕਰ ਸਕਣ।
ਕੇਂਦਰੀ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਅਤੇ ਸੁਸ਼੍ਰੀ ਪ੍ਰਤਿਮਾ ਭੌਮਿਕ ਨੇ ਵੀ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਦਿੱਵਿਯਾਂਗਜਨਾਂ ਦੇ ਸਸ਼ਕਤੀਕਰਣ ਅਤੇ ਉਨ੍ਹਾਂ ਦੇ ਸਮਾਵੇਸ਼ਨ ਲਈ ਕੇਂਦਰੀ ਸਰਕਾਰ ਦੇ ਨਾਲ ਮਿਲਕੇ ਕੰਮ ਕਰਨ ਦਾ ਸੱਦਾ ਦਿੱਤਾ।
ਦਿੱਵਿਯਾਂਗਜਨ ਸਸ਼ਕਤੀਕਰਣ ਵਿਭਾਗ ਦੇ ਤਹਿਤ ਕੰਮ ਕਰਨ ਰਹੇ ਵੱਖ-ਵੱਖ ਰਾਸ਼ਟਰੀ ਸੰਸਥਾਨ, ਖੁਦਮੁਖਤਿਆਰ ਸੰਸਥਾਵਾਂ ਅਤੇ ਕੇਂਦਰ ਜਨਤਕ ਖੇਤਰ ਦੇ ਉਪਕ੍ਰਮ ਵੀ ਆਪਣੇ ਪ੍ਰੋਗਰਾਮਾਂ/ਸੇਵਾਵਾਂ ਨੂੰ ਸਾਂਝਾ ਕਰਨਗੇ ਤਾਂਕਿ ਦਿੱਵਿਯਾਂਗਜਨਾਂ ਦੇ ਲਾਭ ਲਈ ਉਨ੍ਹਾਂ ਦੀਆਂ ਗਤੀਵਿਧੀਆਂ ਦੇ ਵਿਸਤਾਰ ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਜਾਣੂ ਕਰਵਾਇਆ ਜਾ ਸਕੇ।
ਇਹ ਵਿਭਾਗ ਦੁਆਰਾ ਆਯੋਜਿਤ ਇਸ ਤਰ੍ਹਾਂ ਦੀ ਦੂਜੀ ਸੰਵੇਦੀਕਰਣ ਵਰਕਸ਼ਾਪ ਹੈ। ਪਹਿਲੀ ਵਰਕਸ਼ਾਪ ਮਾਰਚ 2022 ਵਿੱਚ ਗੁਜਰਾਤ ਦੇ ਕੇਵਡੀਆ ਵਿੱਚ ਆਯੋਜਿਤ ਕੀਤੀ ਗਈ ਸੀ।
***
ਐੱਮਜੀ/ਆਰਐੱਨਐੱਮ/ਆਰਕੇ/ਐੱਮਪੀਡਬਲਿਊ
(Release ID: 1859795)
Visitor Counter : 125