ਯੁਵਾ ਮਾਮਲੇ ਤੇ ਖੇਡ ਮੰਤਰਾਲਾ

ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡਾਂ ਤੇ ਯੁਵਾ ਮਾਮਲੇ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ 20 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐੱਨਡੀਯੂ), ਅੰਮ੍ਰਿਤਸਰ ਦੇ ਸਲਾਨਾ ਖੇਡ ਇਨਾਮ ਵੰਡ ਸਮਾਰੋਹ ਵਿੱਚ ਖਿਡਾਰੀਆਂ ਨੂੰ ਸਨਮਾਨਿਤ ਕਰਨਗੇ

Posted On: 19 SEP 2022 3:46PM by PIB Chandigarh

ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡ ਤੇ ਯੁਵਾ ਮਾਮਲੇ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ 20 ਸਤੰਬਰ 2022 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐੱਨਡੀਯੂ), ਅੰਮ੍ਰਿਤਸਰ ਦੇ 52ਵੇਂ ਸਲਾਨਾ ਖੇਡ ਇਨਾਮ ਵੰਡ ਸਮਾਰੋਹ ਦੌਰਾਨ ਅੰਤਰਰਾਸ਼ਟਰੀ, ਖੇਲੋ ਇੰਡੀਆ ਅਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਪੱਧਰ 'ਤੇ ਵੱਖ-ਵੱਖ ਖੇਡਾਂ ਵਿੱਚ ਯੂਨੀਵਰਸਿਟੀ ਦਾ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਅਤੇ ਸਮੁੱਚੇ ਤੌਰ 'ਤੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਕਾਲਜਾਂ ਨੂੰ ਟਰਾਫੀਆਂ ਦੇ ਨਾਲ ਸਨਮਾਨਿਤ ਕਰਨਗੇ।

ਸ਼੍ਰੀ ਅਨੁਰਾਗ ਸਿੰਘ ਠਾਕੁਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਪੰਜਾਬ ਦੇ ਖੇਡ ਅਤੇ ਯੁਵਾ ਸੇਵਾਵਾਂ ਮੰਤਰੀ ਮਾਣਯੋਗ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਪ੍ਰਧਾਨਗੀ ਭਾਸ਼ਣ ਦੇਣਗੇ। ਇਸ ਤੋਂ ਇਲਾਵਾ, ਇਸ ਮੌਕੇ ਵਾਈਸ-ਚਾਂਸਲਰ ਪ੍ਰੋ: ਜਸਪਾਲ ਸਿੰਘ ਸੰਧੂ ਖਿਡਾਰੀਆਂ ਅਤੇ ਮਹਿਮਾਨਾਂ ਨੂੰ ਸੰਬੋਧਨ ਕਰਨਗੇ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ ਅਤੇ 23 ਵਾਰ ਰਿਕਾਰਡ ਸਮੇਂ ਲਈ ਭਾਰਤ ਦੀ ਵੱਕਾਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ ਜਿੱਤੀ ਹੈ। ਯੂਨੀਵਰਸਿਟੀ ਨੇ 35 ਅਰਜੁਨ ਐਵਾਰਡੀ, 6 ਪਦਮ ਸ਼੍ਰੀ ਐਵਾਰਡੀ ਅਤੇ 2 ਦਰੋਣਾਚਾਰੀਆ ਐਵਾਰਡੀ ਪੈਦਾ ਕੀਤੇ ਹਨ। ਹਰ ਸਾਲ ਸਰੀਰਕ ਸਿੱਖਿਆ ਵਿਭਾਗ (ਅਲਾਈਡ ਟੀਚਿੰਗ) 90 ਤੋਂ ਵੱਧ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਟਰ-ਕਾਲਜ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪਾਂ ਦਾ ਆਯੋਜਨ ਕਰਦਾ ਹੈ ਅਤੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪਾਂ ਵਿੱਚ ਹਿੱਸਾ ਲੈਣ ਲਈ 70 ਤੋਂ ਵੱਧ ਯੂਨੀਵਰਸਿਟੀ ਟੀਮਾਂ (ਪੁਰਸ਼ ਅਤੇ ਮਹਿਲਾ) ਭੇਜਦਾ ਹੈ। ਭਾਰਤੀ ਖੇਡ ਅਥਾਰਿਟੀ (ਸਾਈ) ਨੇ ਯੂਨੀਵਰਸਿਟੀ ਕੈਂਪਸ ਵਿੱਚ ਹਾਕੀ ਅਤੇ ਹੈਂਡਬਾਲ ਲਈ ਖੇਲੋ ਇੰਡੀਆ ਕੇਂਦਰ ਅਤੇ ਤਲਵਾਰਬਾਜ਼ੀ ਅਤੇ ਤੀਰਅੰਦਾਜ਼ੀ ਲਈ ਖੇਲੋ ਇੰਡੀਆ ਅਕੈਡਮੀਆਂ ਸਥਾਪਿਤ ਕੀਤੀਆਂ ਹਨ।

ਹਰ ਸਾਲ, ਯੂਨੀਵਰਸਿਟੀ ਸਲਾਨਾ ਖੇਡ ਇਨਾਮ ਵੰਡ ਸਮਾਰੋਹ ਆਯੋਜਿਤ ਕਰਦੀ ਹੈ, ਜਿਸ ਵਿੱਚ ਲਗਭਗ 250 ਖਿਡਾਰੀਆਂ (ਅੰਤਰਰਾਸ਼ਟਰੀ/ਖੇਲੋ ਇੰਡੀਆ/ਇੰਟਰ-ਯੂਨੀਵਰਸਿਟੀ ਪੱਧਰ) ਨੂੰ ਲਗਭਗ 2.00 ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ।

 

 

 

*********

ਪੀਐੱਸ/ਜੀਐੱਸ



(Release ID: 1860587) Visitor Counter : 136