ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਇੱਕ ਟੂਰਿਸਟ ਵਾਹਨ ਦੇ ਖੱਡ ਵਿੱਚ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

Posted On: 26 SEP 2022 10:42AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਇੱਕ ਟੂਰਿਸਟ ਵਾਹਨ ਦੇ ਖੱਡ ਵਿੱਚ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਜ਼ਖ਼ਮੀ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

 

"ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਇੱਕ ਟੂਰਿਸਟ ਵਾਹਨ ਦੇ ਖੱਡ ਵਿੱਚ ਡਿੱਗਣ ਦੀ ਘਟਨਾ ਅਤਿਅੰਤ ਦੁਖਦਾਈ ਹੈ। ਇਸ ਦੁਗਘਟਨਾ ਵਿੱਚ ਜਿਨ੍ਹਾਂ ਨੇ ਆਪਣਿਆਂ ਨੂੰ ਗੁਆ ਦਿੱਤਾ ਹੈਉਨ੍ਹਾਂ ਦੇ ਪਰਿਵਾਰਾਂ ਦੇ ਪ੍ਰਤੀ ਮੈਂ ਗਹਿਰੀ ਸੰਵੇਦਨਾ ਪ੍ਰਗਟ ਕਰਦਾ ਹਾਂ। ਇਸ ਦੇ ਨਾਲ ਹੀ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ"

 

 

****

 

ਡੀਐੱਸ/ਐੱਸਟੀ


(Release ID: 1862261) Visitor Counter : 146