ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਦੀ ਜਪਾਨ ਦੇ ਪ੍ਰਧਾਨ ਮੰਤਰੀ ਦੇ ਨਾਲ ਬੈਠਕ

Posted On: 27 SEP 2022 10:13AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਫੁਮੀਓ ਕਿਸ਼ੀਦਾ ਦੇ ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅਕਾਲ ਚਲਾਣੇ ’ਤੇ ਗਹਿਰੀ ਸੰਵੇਦਨਾ ਵਿਅਕਤ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤ-ਜਪਾਨ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇੱਕ ਸੁਤੰਤਰ, ਖੁੱਲ੍ਹੇ ਅਤੇ ਸਮਾਵੇਸ਼ੀ ਹਿੰਦ-ਪ੍ਰਸ਼ਾਂਤ ਖੇਤਰ ਦੇ ਵਿਜ਼ਨ ਦੀ ਪਰਿਕਲਪਨਾ ਵਿੱਚ ਮਰਹੂਮ ਪ੍ਰਧਾਨ ਮੰਤਰੀ ਆਬੇ ਦੇ ਯੋਗਦਾਨ ਨੂੰ ਰੇਖਾਂਕਿਤ ਕੀਤਾ।

ਦੋਹਾਂ ਲੀਡਰਾਂ ਦੇ ਦਰਮਿਆਨ ਦੁਵੱਲੇ ਸਬੰਧਾਂ ਨੂੰ ਹੋਰ ਗਹਿਰਾ ਕਰਨ ਦੇ ਨਾਲ ਸਬੰਧਿਤ ਵਿਚਾਰਾਂ ਦਾ ਉਪਯੋਗੀ ਅਦਾਨ-ਪ੍ਰਦਾਨ ਹੋਇਆ। ਉਨ੍ਹਾਂ ਨੇ ਕਈ ਖੇਤਰੀ ਅਤੇ ਆਲਮੀ ਮੁੱਦਿਆਂ ’ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ, ਅਤੇ ਇਸ ਖੇਤਰ ਵਿੱਚ ਅਤੇ ਵਿਭਿੰਨ ਅੰਤਰਰਾਸ਼ਟਰੀ ਸਮੂਹਾਂ ਅਤੇ ਸੰਸਥਾਨਾਂ ਵਿੱਚ ਨਾਲ ਮਿਲ ਕੇ ਕੰਮ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਫਿਰ ਤੋਂ ਦੁਹਰਾਇਆ

 

***

ਡੀਐੱਸ/ਐੱਸਐੱਚ/ਵੀਕੇ



(Release ID: 1862716) Visitor Counter : 150