ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਆਈਟੀ ਨਿਯਮ, 2021 ਦੇ ਤਹਿਤ 10 ਯੂਟਿਊਬ ਚੈਨਲਾਂ ਦੇ 45 ਯੂਟਿਊਬ ਵੀਡੀਓਜ਼ ਨੂੰ ਬਲੌਕ ਕੀਤਾ
ਧਾਰਮਿਕ ਭਾਈਚਾਰਿਆਂ ਵਿਰੁੱਧ ਨਫ਼ਰਤੀ ਭਾਸ਼ਣ ਅਤੇ ਫਿਰਕੂ ਅਸ਼ਾਂਤੀ ਫੈਲਾਉਣ ਵਾਲੇ ਵੀਡੀਓਜ਼ ਨੂੰ ਬਲੌਕ ਕੀਤਾ ਗਿਆ
ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਸਬੰਧਾਂ ਅਤੇ ਜਨਤਕ ਵਿਵਸਥਾ ਨੂੰ ਨੁਕਸਾਨ ਪਹੁੰਚਾਉਣ ਲਈ ਛੇੜਛਾੜ ਕੀਤੀਆਂ ਤਸਵੀਰਾਂ ਅਤੇ ਵੀਡੀਓ ਦੀ ਵਰਤੋਂ ਕੀਤੀ ਗਈ
Posted On:
26 SEP 2022 5:44PM by PIB Chandigarh
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਖੁਫੀਆ ਏਜੰਸੀਆਂ ਵਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਯੂਟਿਊਬ ਨੂੰ 10 ਯੂਟਿਊਬ ਚੈਨਲਾਂ ਦੇ 45 ਯੂਟਿਊਬ ਵੀਡੀਓਜ਼ ਨੂੰ ਬਲੌਕ ਕਰਨ ਦਾ ਨਿਰਦੇਸ਼ ਦਿੱਤਾ ਹੈ। ਸਬੰਧਤ ਵੀਡੀਓਜ਼ ਨੂੰ ਬਲੌਕ ਕਰਨ ਦੇ ਆਦੇਸ਼ 23.09.2022 ਨੂੰ ਸੂਚਨਾ ਟੈਕਨਾਲੋਜੀ (ਮੱਧਵਰਤੀ ਦਿਸ਼ਾ-ਨਿਰਦੇਸ਼ ਅਤੇ ਡਿਜੀਟਲ ਮੀਡੀਆ ਨੈਤਿਕਤਾ ਕੋਡ) ਨਿਯਮ, 2021 ਦੇ ਉਪਬੰਧਾਂ ਦੇ ਤਹਿਤ ਜਾਰੀ ਕੀਤੇ ਗਏ ਸਨ। ਬਲੌਕ ਕੀਤੇ ਵੀਡੀਓਜ਼ ਨੂੰ 1 ਕਰੋੜ 30 ਲੱਖ ਤੋਂ ਵੱਧ ਵਾਰ ਦੇਖਿਆ ਗਿਆ ਸੀ।
ਇਸ ਸਮੱਗਰੀ ਵਿੱਚ ਜਾਅਲੀ ਖ਼ਬਰਾਂ ਅਤੇ ਧਾਰਮਿਕ ਭਾਈਚਾਰਿਆਂ ਵਿੱਚ ਨਫ਼ਰਤ ਫੈਲਾਉਣ ਦੇ ਇਰਾਦੇ ਨਾਲ ਫੈਲਾਏ ਗਏ ਛੇੜਛਾੜ ਕੀਤੇ ਵਿਡੀਓਜ਼ ਸ਼ਾਮਲ ਸਨ। ਉਦਾਹਰਨਾਂ ਵਿੱਚ ਝੂਠੇ ਦਾਅਵਿਆਂ ਜਿਵੇਂ ਕਿ ਸਰਕਾਰ ਨੇ ਕੁਝ ਭਾਈਚਾਰਿਆਂ ਦੇ ਧਾਰਮਿਕ ਅਧਿਕਾਰਾਂ ਨੂੰ ਖੋਹ ਲਿਆ ਹੈ, ਧਾਰਮਿਕ ਭਾਈਚਾਰਿਆਂ ਵਿਰੁੱਧ ਹਿੰਸਕ ਧਮਕੀਆਂ, ਭਾਰਤ ਵਿੱਚ ਘਰੇਲੂ ਯੁੱਧ ਦਾ ਐਲਾਨ, ਆਦਿ ਸ਼ਾਮਲ ਹਨ। ਇਨ੍ਹਾਂ ਵਿਡੀਓਜ਼ ਵਿੱਚ ਦੇਸ਼ ਅੰਦਰ ਫਿਰਕੂ ਅਸਹਿਮਤੀ ਪੈਦਾ ਕਰਨ ਅਤੇ ਜਨਤਕ ਵਿਵਸਥਾ ਵਿੱਚ ਵਿਘਨ ਪਾਉਣ ਦੀ ਸੰਭਾਵਨਾ ਪਾਈ ਗਈ ਸੀ।
ਮੰਤਰਾਲੇ ਵਲੋਂ ਬਲੌਕ ਕੀਤੇ ਗਏ ਕੁਝ ਵੀਡੀਓਜ਼ ਦੀ ਵਰਤੋਂ ਅਗਨੀਪਥ ਯੋਜਨਾ, ਭਾਰਤੀ ਹਥਿਆਰਬੰਦ ਬਲਾਂ, ਭਾਰਤ ਦੇ ਰਾਸ਼ਟਰੀ ਸੁਰੱਖਿਆ ਉਪਕਰਣ, ਕਸ਼ਮੀਰ ਆਦਿ ਨਾਲ ਸਬੰਧਤ ਮੁੱਦਿਆਂ 'ਤੇ ਗਲਤ ਜਾਣਕਾਰੀ ਫੈਲਾਉਣ ਲਈ ਕੀਤੀ ਜਾ ਰਹੀ ਸੀ। ਇਸ ਸਮੱਗਰੀ ਨੂੰ ਰਾਸ਼ਟਰੀ ਸੁਰੱਖਿਆ ਅਤੇ ਹੋਰਨਾਂ ਦੇਸ਼ਾਂ ਨਾਲ ਭਾਰਤ ਦੇ ਦੋਸਤਾਨਾ ਸਬੰਧਾਂ ਦੇ ਦ੍ਰਿਸ਼ਟੀਕੋਣ ਤੋਂ ਗਲਤ ਅਤੇ ਸੰਵੇਦਨਸ਼ੀਲ ਮੰਨਿਆ ਗਿਆ ਸੀ।
ਕੁਝ ਵੀਡੀਓਜ਼ ਨੇ ਭਾਰਤੀ ਖੇਤਰ ਤੋਂ ਬਾਹਰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੁਝ ਹਿੱਸਿਆਂ ਦੇ ਨਾਲ ਭਾਰਤ ਦੀ ਤਰੁੱਟੀਪੂਰਨ ਬਾਹਰੀ ਸੀਮਾ ਨੂੰ ਦਰਸਾਇਆ ਹੈ। ਅਜਿਹੀ ਕਾਰਟੋਗ੍ਰਾਫਿਕ ਗਲਤ ਪੇਸ਼ਕਾਰੀ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਹਾਨੀਕਾਰਕ ਪਾਈ ਗਈ ਹੈ।
ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨੇ ਇਸ ਮੁੱਦੇ 'ਤੇ ਬੋਲਦਿਆਂ ਕਿਹਾ ਹੈ ਕਿ ਮੰਤਰਾਲੇ ਵਲੋਂ ਬਲੌਕ ਕੀਤੀ ਗਈ ਸਮੱਗਰੀ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ, ਦੇਸ਼ ਦੀ ਸੁਰੱਖਿਆ, ਹੋਰਨਾਂ ਦੇਸ਼ਾਂ ਨਾਲ ਭਾਰਤ ਦੇ ਦੋਸਤਾਨਾ ਸਬੰਧਾਂ ਅਤੇ ਦੇਸ਼ ਵਿੱਚ ਜਨਤਕ ਵਿਵਸਥਾ ਲਈ ਹਾਨੀਕਾਰਕ ਪਾਈ ਗਈ ਸੀ।
ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ, ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਸਬੰਧਾਂ ਅਤੇ ਜਨਤਕ ਵਿਵਸਥਾ ਨੂੰ ਢਾਹ ਲਾਉਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਵਚਨਬੱਧ ਹੈ।
https://twitter.com/ianuragthakur/status/1574365658048974848
******
ਸੌਰਭ ਸਿੰਘ
(Release ID: 1862725)
Visitor Counter : 213