ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੇ ਸਰਕਾਰੀ ਅੰਤਿਮ ਸੰਸਕਾਰ ਵਿੱਚ ਹਿੱਸਾ ਲਿਆ
Posted On:
27 SEP 2022 4:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, ਟੋਕੀਓ ਦੇ ਨਿਪੌਨ ਬੁਡੋਕਨ ਵਿੱਚ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੇ ਸਰਕਾਰੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਸਰਕਾਰੀ ਅੰਤਿਮ ਸੰਸਕਾਰ ਵਿੱਚ 20 ਤੋਂ ਅਧਿਕ ਰਾਸ਼ਟਰਾਂ/ਸਰਕਾਰਾਂ ਦੇ ਮੁਖੀਆਂ ਸਹਿਤ 100 ਤੋਂ ਅਧਿਕ ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ।
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਆਬੇ ਦੀ ਯਾਦ ਨੂੰ ਸਨਮਾਨ ਦਿੱਤਾ, ਜਿਨ੍ਹਾਂ ਨੂੰ ਉਹ ਆਪਣਾ ਪਿਆਰਾ ਮਿੱਤਰ ਅਤੇ ਭਾਰਤ-ਜਪਾਨ ਸਾਂਝੇਦਾਰੀ ਦਾ ਇੱਕ ਮਹਾਨ ਸਮਰਥਕ ਮੰਨਦੇ ਸਨ।
ਸਰਕਾਰੀ ਅੰਤਿਮ ਸੰਸਕਾਰ ਦੇ ਬਾਅਦ, ਪ੍ਰਧਾਨ ਮੰਤਰੀ ਨੇ ਅਕਾਸਾਕਾ ਪੈਲੇਸ ਵਿੱਚ ਮਰਹੂਮ ਪ੍ਰਧਾਨ ਮੰਤਰੀ ਆਬੇ ਦੀ ਪਤਨੀ ਸ਼੍ਰੀਮਤੀ ਅਕੀ ਆਬੇ ਦੇ ਨਾਲ ਇੱਕ ਨਿਜੀ ਬੈਠਕ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਮਤੀ ਆਬੇ ਦੇ ਪ੍ਰਤੀ ਆਪਣੀਆਂ ਹਾਰਦਿਕ ਸੰਵੇਦਨਾਵਾਂ ਵਿਅਕਤ ਕੀਤੀਆਂ। ਉਨ੍ਹਾਂ ਨੇ ਆਪਣੀ ਸਨੇਹਪੂਰਨ ਮਿੱਤਰਤਾ ਅਤੇ ਭਾਰਤ-ਜਪਾਨ ਸਬੰਧਾਂ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਵਿੱਚ ਸਾਬਕਾ ਪ੍ਰਧਾਨ ਮੰਤਰੀ ਆਬੇ ਦੁਆਰਾ ਕੀਤੇ ਗਏ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ। ਇਸ ਦੇ ਬਾਅਦ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਕਿਸ਼ੀਦਾ ਦੇ ਨਾਲ ਇੱਕ ਸੰਖੇਪ ਗੱਲਬਾਤ ਵਿੱਚ ਆਪਣੀਆਂ ਸੰਵੇਦਨਾਵਾਂ ਨੂੰ ਦੁਹਰਾਇਆ।
***
ਡੀਐੱਸ/ਏਕੇ
(Release ID: 1863376)
Visitor Counter : 132
Read this release in:
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam