ਖੇਤੀਬਾੜੀ ਮੰਤਰਾਲਾ
ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਲਈ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲ ਦੀ ਸਮੀਖਿਆ ਬੈਠਕ ਕੱਲ੍ਹ ਚੰਡੀਗੜ੍ਹ ਵਿੱਚ ਹੋਵੇਗੀ
ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਖੇਤ ਪ੍ਰਦਰਸ਼ਨ ਪਿੰਡ ਹਰਲਾਲਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ (ਐੱਸਏਐੱਸ) ਨਗਰ, ਪੰਜਾਬ ਵਿਖੇ ਹੋਵੇਗਾ
Posted On:
02 OCT 2022 4:25PM by PIB Chandigarh
ਡਾ. ਅਭਿਲਕਸ਼ ਲਿਖੀ, ਐਡੀਸ਼ਨਲ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, (ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ) ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਸਕੀਮ ਲਈ ਭਾਰਤੀ ਖੇਤੀ ਖੋਜ ਪਰਿਸ਼ਦ (ਆਈਸੀਏਆਰ) - ਐਗਰੀਕਲਚਰਲ ਟੈਕਨੋਲੋਜੀ ਐਪਲੀਕੇਸ਼ਨ ਰਿਸਰਚ ਇੰਸਟੀਟਿਊਟਸ (ਏਟੀਆਰਆਈ) ਦੁਆਰਾ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਰਾਜਾਂ ਵਿੱਚ ਕੀਤੀਆਂ ਜਾ ਰਹੀਆਂ ਸੂਚਨਾ, ਸਿੱਖਿਆ ਅਤੇ ਸੰਚਾਰ (ਆਈਈਸੀ) ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਕਲ੍ਹ (03 ਅਕਤੂਬਰ, 2022) ਬਾਅਦ ਦੁਪਹਿਰ, ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ (ਆਰਆਈਸੀਐੱਮ), ਸੈਕਟਰ-32, ਚੰਡੀਗੜ੍ਹ ਵਿਖੇ ਬੈਠਕ ਦੀ ਪ੍ਰਧਾਨਗੀ ਕਰਨਗੇ।
ਇਸ ਤੋਂ ਪਹਿਲਾਂ ਸਵੇਰੇ, ਡਾ. ਅਭਿਲਕਸ਼ ਲਿਖੀ, ਪੰਜਾਬ ਦੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ (ਐੱਸਏਐੱਸ) ਨਗਰ ਦੀ ਖਰੜ ਤਹਿਸੀਲ ਦੇ ਪਿੰਡ ਹਰਲਾਲਪੁਰ ਵਿਖੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਖੇਤ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ ਅਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ।
ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਦੇ ਉਦੇਸ਼ਾਂ ਵਿੱਚ ਵਾਤਾਵਰਣ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵਾਂ ਦੇ ਨੁਕਸਾਨ ਨੂੰ ਰੋਕਣਾ; ਢੁਕਵੇਂ ਮਸ਼ੀਨੀਕਰਣ ਇਨਪੁਟਸ ਦੀ ਵਰਤੋਂ ਦੁਆਰਾ ਹੋਰ ਉਪਯੋਗਤਾ ਲਈ ਮਿੱਟੀ ਜਾਂ ਸੰਗ੍ਰਹਿ ਵਿੱਚ ਧਾਰਨ/ਸ਼ਾਮਲ ਕਰਕੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨਾ; ਛੋਟੀਆਂ ਹੋਲਡਿੰਗਾਂ ਅਤੇ ਵਿਅਕਤੀਗਤ ਮਾਲਕੀ ਦੀ ਉੱਚ ਲਾਗਤ ਦੇ ਕਾਰਨ ਪੈਦਾ ਹੋਣ ਵਾਲੀਆਂ ਪ੍ਰਤੀਕੂਲ ਅਰਥਵਿਵਸਥਾਵਾਂ ਨੂੰ ਔਫਸੈੱਟ ਕਰਨ ਲਈ, ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਕਸਟਮ ਹਾਇਰਿੰਗ ਲਈ ਫਾਰਮ ਮਸ਼ੀਨਰੀ ਬੈਂਕਾਂ ਨੂੰ ਉਤਸ਼ਾਹਿਤ ਕਰਨਾ; ਫਸਲਾਂ ਦੀ ਰਹਿੰਦ-ਖੂੰਹਦ ਦੀ ਪ੍ਰਭਾਵੀ ਵਰਤੋਂ ਅਤੇ ਪ੍ਰਬੰਧਨ ਲਈ ਪ੍ਰਦਰਸ਼ਨ, ਸਮਰੱਥਾ ਨਿਰਮਾਣ ਗਤੀਵਿਧੀਆਂ ਅਤੇ ਵਿਭਿੰਨ ਜਾਣਕਾਰੀ, ਸਿੱਖਿਆ ਅਤੇ ਸੰਚਾਰ ਰਣਨੀਤੀਆਂ ਰਾਹੀਂ ਹਿਤਧਾਰਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸ਼ਾਮਲ ਹੈ।
**********
ਪੀਐੱਸ
(Release ID: 1864585)
ਵਿਜ਼ੀਟਰ ਕਾਊਂਟਰ : 17