ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ
ਉਨ੍ਹਾਂ ਨੇ ਦਿੱਲੀ ਦੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਵਿੱਚ ਲਾਲ ਬਹਾਦੁਰ ਸ਼ਾਸਤਰੀ ਦੀ ਗੈਲਰੀ ਤੋਂ ਕੁਝ ਝਲਕੀਆਂ ਵੀ ਸਾਂਝੀਆਂ ਕੀਤੀਆਂ
Posted On:
02 OCT 2022 9:15AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਲਾਲ ਬਹਾਦੁਰ ਸ਼ਾਸਤਰੀ ਬਾਰੇ ਆਪਣੇ ਵਿਚਾਰਾਂ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ। ਸ਼੍ਰੀ ਮੋਦੀ ਨੇ ਦਿੱਲੀ ਸਥਿਤ ਪ੍ਰਧਾਨ ਮੰਤਰੀ ਸੰਗ੍ਰਹਾਲਯ ਵਿੱਚ ਲਾਲ ਬਹਾਦੁਰ ਸ਼ਾਸਤਰੀ ਦੀ ਗੈਲਰੀ ਤੋਂ ਕੁਝ ਝਲਕੀਆਂ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੀ ਜੀਵਨ ਯਾਤਰਾ ਅਤੇ ਉਪਲਬਧੀਆਂ ਨੂੰ ਦਰਸਾਇਆ ਗਿਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
''ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੀ ਸਾਦਗੀ ਅਤੇ ਨਿਰਣਾਇਕਤਾ ਦੇ ਲਈ ਪੂਰੇ ਭਾਰਤ ਵਿੱਚ ਸਰਾਹਿਆ ਜਾਂਦਾ ਹੈ। ਸਾਡੇ ਇਤਿਹਾਸ ਦੇ ਇੱਕ ਬੇਹੱਦ ਹੀ ਮਹੱਤਵਪੂਰਨ ਸਮੇਂ ਵਿੱਚ ਉਨ੍ਹਾਂ ਦੀ ਦ੍ਰਿੜ੍ਹ ਅਗਵਾਈ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ।''
“ਅੱਜ, ਸ਼ਾਸਤਰੀ ਜੀ ਦੀ ਜਯੰਤੀ 'ਤੇ, ਮੈਂ ਦਿੱਲੀ ਦੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਵਿੱਚ ਉਨ੍ਹਾਂ ਦੀ ਗੈਲਰੀ ਤੋਂ ਕੁਝ ਝਲਕੀਆਂ ਵੀ ਸਾਂਝੀਆਂ ਕਰ ਰਿਹਾ ਹਾਂ, ਜੋ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੀ ਜੀਵਨ ਯਾਤਰਾ ਅਤੇ ਉਪਲਬਧੀਆਂ ਨੂੰ ਦਰਸਾਉਂਦੀਆਂ ਹਨ। ਪ੍ਰਧਾਨ ਮੰਤਰੀ ਸੰਗ੍ਰਹਾਲਯ ਜ਼ਰੂਰ ਜਾਣਾ ਚਾਹੀਦਾ ਹੈ..."
****
ਡੀਐੱਸ/ਐੱਸਟੀ
(Release ID: 1864609)
Read this release in:
English
,
Urdu
,
Marathi
,
Hindi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam