ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕਾਨਪੁਰ ਵਿੱਚ ਟਰੈਕਟਰ-ਟਰਾਲੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

Posted On: 01 OCT 2022 10:30PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਨਪੁਰ ਵਿੱਚ ਇੱਕ ਟਰੈਕਟਰ-ਟਰਾਲੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।

 

ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਵੀ ਕੀਤਾ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

 

ਕਾਨਪੁਰ ਵਿੱਚ ਹੋਈ ਟਰੈਕਟਰ-ਟਰਾਲੀ ਦੁਰਘਟਨਾ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਈਸ਼ਵਰ ਨੂੰ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

 

ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਭੁਗਤਾਨ ਕੀਤਾ ਜਾਵੇਗਾ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”

 

 

 

 

*****

 

ਡੀਐੱਸ


(Release ID: 1864618) Visitor Counter : 117