ਮਾਈਕਰੋ , ਸਮਾਲ ਅਤੇ ਮੀਡੀਅਮ ਉੱਦਮ ਮੰਤਰਾਲਾ

ਅਹਿਮਦਾਬਾਦ, ਗੁਜਰਾਤ ਵਿੱਚ ਐਸ.ਸੀ. ਐਸਟੀ ਉੱਦਮੀਆਂ ਵਿੱਚ ਜਾਗਰੂਕਤਾ ਲਈ ਰਾਸ਼ਟਰੀ ਐਸ.ਸੀ. ਐਸਟੀ ਹੱਬ ਸੰਮੇਲਨ

Posted On: 29 SEP 2022 11:59AM by PIB Chandigarh

ਮਾਈਕਰੋ , ਸਮਾਲ ਅਤੇ ਮੀਡੀਅਮ ਉੱਦਮ ਮੰਤਰਾਲਾ ਨੇ ਰਾਸ਼ਟਰੀ ਐਸ.ਸੀ. ਐਸਟੀ  ਹੱਬ (ਐਨ.ਐਸ.ਐਸ.ਐਚ.)ਯੋਜਨਾ ਅਤੇ ਮੰਤਰਾਲੇ ਦੀਆਂ ਹੋਰ ਯੋਜਨਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ 28 ਸਤੰਬਰ 2022 ਨੂੰ ਅਹਿਮਦਾਬਾਦ, ਗੁਜਰਾਤ ਵਿਖੇ ਇੱਕ ਰਾਸ਼ਟਰੀ ਐਸ.ਸੀ. ਐਸਟੀ  ਹੱਬ ਕਨਕਲੇਵ ਦਾ ਆਯੋਜਨ ਕੀਤਾ। ਕਨਕਲੇਵ ਵਿੱਚ ਸੰਸਦ ਮੈਂਬਰ ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੀ ਭਲਾਈ ਬਾਰੇ ਸੰਸਦੀ ਸਟੈਂਡਿੰਗ ਕਮੇਟੀ ਦੇ ਚੇਅਰਮੈਨ ਡਾ. ਕਿਰੀਟ ਪ੍ਰੇਮਜੀਭਾਈ ਸੋਲੰਕੀ ਅਤੇ ਹੋਰ ਸੀਨੀਅਰ ਪਤਵੰਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਵਿੱਚ 300 ਤੋਂ ਵੱਧ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਉੱਦਮੀਆਂ ਨੇ ਭਾਗ ਲਿਆ। ਸ਼੍ਰੀ ਗੌਰਾਂਗ ਦੀਕਸ਼ਿਤ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਨੈਸ਼ਨਲ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ (ਐਨ.ਐਸ.ਆਈ.ਸੀ.) ਨੇ ਸਾਰੇ ਪਤਵੰਤਿਆਂ ਅਤੇ ਭਾਗੀਦਾਰਾਂ ਦਾ ਸੁਆਗਤ ਕੀਤਾ ਅਤੇ ਇਸ ਤੋਂ ਬਾਅਦ ਮਾਈਕਰੋ , ਸਮਾਲ ਅਤੇ ਮੀਡੀਅਮ ਉੱਦਮ ਮੰਤਰਾਲਾ ਦੀ ਸੰਯੁਕਤ ਸਕੱਤਰ ਸ੍ਰੀਮਤੀ ਮਰਸੀ ਈਪਾਓ ਵੱਲੋਂ ਮੁੱਖ ਭਾਸ਼ਣ ਦਿੱਤਾ ਗਿਆ। ਇਸ ਸੈਮੀਨਾਰ ਦੌਰਾਨ, ਐਸ.ਸੀ. ਅਤੇ ਐਸਟੀ ਨਾਲ ਸਬੰਧਤ ਮੌਜੂਦਾ ਅਤੇ ਨਵੇਂ ਉੱਦਮੀਆਂ ਨੂੰ ਪ੍ਰਮੁੱਖ ਸੀ.ਪੀ.ਐਸ.ਈ. ਸੰਸਥਾਵਾਂ ਜਿਵੇਂ ਕਿ ਜੀ.ਈ.ਐਮ., ਆਰ.ਐਸ.ਈ. ਟੀ. ਆਈ, ਟੀ. ਆਰ.ਆਈ. ਐਫ., ਈ.ਡੀ   ਆਦਿ ਨਾਲ ਗੱਲਬਾਤ ਕਰਨ ਲਈ ਇੱਕ ਪਲੇਟਫਾਰਮ ਮਿਲਿਆ।


 

ਇਸ ਮੌਕੇ ਬੋਲਦਿਆਂ ਡਾ: ਸੋਲੰਕੀ ਨੇ ਕਿਹਾ ਕਿ ਗੁਜਰਾਤ ਰਾਜ ਦੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਵੱਧ ਤੋਂ ਵੱਧ ਉੱਦਮੀਆਂ ਨੂੰ ਐਨ.ਐਸ.ਐਸ.ਐਚ ਸਕੀਮ ਤਹਿਤ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਹਾਜ਼ਰੀਨ ਵਿੱਚ ਮੌਜੂਦ ਬੈਂਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੇ ਉੱਦਮੀਆਂ ਨੂੰ ਪਹਿਲ ਦੇ ਆਧਾਰ 'ਤੇ ਕਰਜ਼ਾ ਸਹਾਇਤਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਆਪਣੇ ਕਾਰੋਬਾਰ ਦੀ ਸਮਰੱਥਾ ਵਧਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਪ੍ਰਧਾਨ ਮੰਤਰੀ ਦੇ 'ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪ੍ਰਦਾਨ ਕਰਨ ਵਾਲੇ ਬਣਨ' ਦੇ ਦ੍ਰਿਸ਼ਟੀਕੋਣ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਨੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਉੱਦਮੀਆਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਆਰਥਿਕਤਾ ਨੂੰ ਮਜ਼ਬੂਤ ​​ਕਰਨ ਲਈ ਆਪਣਾ ਯੋਗਦਾਨ ਪਾਉਣ।

 

 



 

ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਲਿਮਿਟੇਡ (ਐਨਟੀਪੀਸੀ), ਭਾਰਤੀ ਖੁਰਾਕ ਨਿਗਮ (ਐਫਸੀਆਈ), ਤੇਲ ਅਤੇ ਕੁਦਰਤੀ ਗੈਸ ਕਾਰਪੋਰੇਸ਼ਨ (ਓਐਨਜੀਸੀ) ਅਤੇ ਆਇਲ ਕਾਰਪੋਰੇਸ਼ਨ ਆਫ਼ ਇੰਡੀਆ (ਆਈਓਸੀਐਲ) ਵਰਗੇ ਜਨਤਕ ਖੇਤਰ ਦੇ ਉਦਯੋਗਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ ਅਤੇ ਵਿਕਰੇਤਾਵਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਅਤੇ ਵੇਚੀਆਂ ਜਾਣ ਵਾਲੀਆਂ ਸੇਵਾਵਾਂ/ਉਤਪਾਦਾਂ ਦੀ ਸੂਚੀ ਦੇ ਬਾਰੇ ਪੇਸ਼ਕਾਰੀਆਂ ਪੇਸ਼ ਦਿੱਤੀਆਂ । ਇਸ ਸੈਮੀਨਾਰ ਵਿੱਚ ਸਟੇਟ ਬੈਂਕ ਆਫ ਇੰਡੀਆ ਅਤੇ ਯੈੱਸ ਬੈਂਕ ਵਰਗੀਆਂ ਵਿੱਤੀ ਸੰਸਥਾਵਾਂ ਨੇ ਵੀ ਹਿੱਸਾ ਲਿਆ। ਉਨ੍ਹਾਂ ਨੇ ਐਮਐਸਐਮਈ ਸੈਕਟਰ ਨਾਲ ਸਬੰਧਤ ਵੱਖ-ਵੱਖ ਉੱਦਮਾਂ ਲਈ ਆਪਣੀਆਂ ਵੱਖ-ਵੱਖ ਲੋਨ ਸਕੀਮਾਂ ਦੇ ਵੇਰਵੇ ਸਾਂਝੇ ਕੀਤੇ। ਹੋਰ ਸਰਕਾਰੀ ਸੰਸਥਾਵਾਂ ਜਿਨ੍ਹਾਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਐਮਐਸਐਮਈ ਦੀ ਮਦਦ ਲਈ ਵੱਖ-ਵੱਖ ਸਕੀਮਾਂ ਪੇਸ਼ ਕੀਤੀਆਂ, ਉਹ ਸਨ ਜੀ.ਈ.ਐਮ., ਆਰ.ਐਸ.ਈ. ਟੀ. ਆਈ, ਜ਼ਿਲ੍ਹਾ ਉਦਯੋਗ ਕੇਂਦਰ, ਐਮਐਸਐਮਈ - ਡੀ. ਐੱਫ. ਓ. ਅਹਿਮਦਾਬਾਦ ਆਦਿ। ਇਸ ਸੈਮੀਨਾਰ ਵਿੱਚ, ਐਸ.ਸੀ. ਅਤੇ ਐਸਟੀ ਦੇ ਐਮਐਸਈ ਭਾਗੀਦਾਰਾਂ ਦੀ ਸਹੂਲਤ ਲਈ ਐਂਟਰਪ੍ਰਾਈਜ਼ ਰਜਿਸਟ੍ਰੇਸ਼ਨ ਅਤੇ ਜੀ.ਈ.ਐਮ., ਰਜਿਸਟ੍ਰੇਸ਼ਨ ਡੈਸਕ ਵੀ ਸਥਾਪਿਤ ਕੀਤੇ ਗਏ ਸਨ।

 

ਭਾਰਤੀ ਅਰਥਵਿਵਸਥਾ ਦੇ ਸਮਾਵੇਸ਼ੀ ਵਿਕਾਸ ਲਈ, ਐਮਐਸਐਮਈ ਮੰਤਰਾਲੇ ਨੇ ਰਾਸ਼ਟਰੀ ਅਨੁਸੂਚਿਤ ਜਾਤੀ-ਅਨੁਸੂਚਿਤ ਜਨਜਾਤੀ ਹੱਬ (ਐਨ.ਐਸ.ਐਸ.ਐਚ.) ਯੋਜਨਾ ਸ਼ੁਰੂ ਕੀਤੀ ਹੈ। ਇਸਦਾ ਉਦੇਸ਼ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਾਤੀ ਦੀ ਆਬਾਦੀ ਵਿੱਚ ਸਮਰੱਥਾ ਨਿਰਮਾਣ ਅਤੇ ਉੱਦਮੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਕੇ ਜਨਤਕ ਖਰੀਦ ਵਿੱਚ ਉਹਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। 

ਸਾਡੀ ਅਰਥਵਿਵਸਥਾ ਵਿੱਚ ਐਮਐਸਐਮਈ ਸੈਕਟਰ ਦੀ ਮਹੱਤਤਾ ਨੂੰ ਦੇਖਦੇ ਹੋਏ, ਇਹ ਜ਼ਰੂਰੀ ਹੈ ਕਿ ਦੇਸ਼ ਦੇ ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਇੱਕ ਅਨੁਕੂਲ ਮਾਹੌਲ ਸਿਰਜਣ ਲਈ ਕੇਂਦਰਿਤ ਯਤਨ ਕੀਤੇ ਜਾਣ ਜਿੱਥੇ ਉਹ ਆਤਮ ਨਿਰਭਰ ਭਾਰਤ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਭਾਰਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਇੱਕ ਅਨਿੱਖੜਵੀਂ ਭੂਮਿਕਾ ਨਿਭਾ ਸਕਣ।

ਦੇਸ਼ ਦੀ ਆਰਥਿਕ ਸਿਹਤ ਲਈ ਐਮਐਸਐਮਈ ਸੈਕਟਰ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਸਰਕਾਰ ਟਿਕਾਊ ਵਿਕਾਸ ਲਈ ਅਤੇ ਉਨ੍ਹਾਂ ਨੂੰ ਗਲੋਬਲ ਵੈਲਿਊ ਚੇਨ ਦੇ ਅਨੁਕੂਲ ਬਣਾਉਣ ਲਈ ਐਮਐਸਐਮਈ ਸੈਕਟਰ ਨੂੰ ਸਸ਼ਕਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਰਾਸ਼ਟਰ ਪੱਧਰੀ ਸੰਮੇਲਨ ਐਸ.ਸੀ. ਐਸਟੀ  ਐਮਐਸਐਮਈ ਸੈਕਟਰ ਨੂੰ ਭਾਰਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਨਵੇਂ ਵਿਚਾਰਾਂ ਨੂੰ ਸ਼ਾਮਲ ਕਰਕੇ ਆਪਣੇ ਦਾਇਰੇ ਦਾ ਵਿਸਥਾਰ ਕਰਨ ਵਿੱਚ ਸਹਾਇਤਾ ਕਰਦੇ ਹਨ।

*********
 



(Release ID: 1864772) Visitor Counter : 125