ਮਾਈਕਰੋ , ਸਮਾਲ ਅਤੇ ਮੀਡੀਅਮ ਉੱਦਮ ਮੰਤਰਾਲਾ
azadi ka amrit mahotsav

ਖਾਦੀ ਅਤੇ ਪੇਂਡੂ ਉਦਯੋਗ ਕਮਿਸ਼ਨ (ਕੇਵੀਆਈਸੀ) ਨੇ ਸਫਾਈ ਮੁਹਿੰਮ ਸ਼ੁਰੂ ਕੀਤੀ

Posted On: 29 SEP 2022 2:52PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਈ ਮੌਕਿਆਂ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਸਵੱਛਤਾ ਦਾ ਸੁਨੇਹਾ ਦਿੱਤਾ ਹੈ। ਨਵੀਂ ਦਿੱਲੀ ਦੇ ਰਾਜਪਥ 'ਤੇ ਸਵੱਛ ਭਾਰਤ ਅਭਿਆਨ ਦੀ ਸ਼ੁਰੂਆਤ ਕਰਦਿਆਂ ਹੋਇਆਂ ਪ੍ਰਧਾਨ ਮੰਤਰੀ ਨੇ ਇਹ ਗੱਲ ਕਹੀ ਸੀ, " ਸਿਰਫ ਸਵੱਛ ਭਾਰਤ ਰਾਹੀਂ ਹੀ ਇਹ ਦੇਸ਼ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸੱਚੀ ਸ਼ਰਧਾਂਜਲੀ ਦੇ ਸਕਦਾ ਹੈ।"

ਸਵੱਛ ਭਾਰਤ ਅਭਿਆਨ 2 ਅਕਤੂਬਰ 2014 ਨੂੰ ਦੇਸ਼ ਭਰ ਵਿੱਚ ਵਿਆਪਕ ਤੌਰ 'ਤੇ ਇੱਕ ਰਾਸ਼ਟਰੀ ਅੰਦੋਲਨ ਵਜੋਂ ਸ਼ੁਰੂ ਕੀਤਾ ਗਿਆ ਸੀ।

ਪ੍ਰਧਾਨ ਮੰਤਰੀ ਦੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਖਾਦੀ ਅਤੇ ਪੇਂਡੂ ਉਦਯੋਗ ਕਮਿਸ਼ਨ (ਕੇਵੀਆਈਸੀ) ਆਪਣੀ ਪੂਰੀ ਸਮਰੱਥਾ ਅਤੇ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ। ਕਮਿਸ਼ਨ ਦੇ ਚੇਅਰਮੈਨ ਸ੍ਰੀ ਮਨੋਜ ਕੁਮਾਰ ਨੇ ਇਸ ਸਬੰਧ ਵਿੱਚ ਨਵੀਂ ਦਿੱਲੀ ਦੇ ਰਾਜ ਘਾਟ ਵਿਖੇ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਅਤੇ ਸਫਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

 

ਇਸ ਤੋਂ ਪਹਿਲਾਂ 17 ਸਤੰਬਰ, 2022 ਨੂੰ ਪ੍ਰਧਾਨ ਮੰਤਰੀ ਦੇ ਜਨਮਦਿਨ ਦੇ ਮੌਕੇ 'ਤੇ, ਮਾਈਕਰੋ , ਸਮਾਲ ਅਤੇ ਮੀਡੀਅਮ ਉੱਦਮ ਮੰਤਰੀ ਸ਼੍ਰੀ ਨਰਾਇਣ ਰਾਣੇ ਦੀ ਅਗਵਾਈ ਹੇਠ, ਖਾਦੀ ਅਤੇ ਪੇਂਡੂ ਉਦਯੋਗ ਕਮਿਸ਼ਨ (ਕੇਵੀਆਈਸੀ) ਦੇ ਚੇਅਰਮੈਨ ਨੇ ਕਮਿਸ਼ਨ ਦੇ ਕੇਂਦਰੀ ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਇੱਕ ਮੀਟਿੰਗ ਦਾ ਆਯੋਜਨ ਕੀਤਾ। ਮੁੰਬਈ ਦੇ ਜੁਹੂ ਬੀਚ 'ਤੇ ਸਵੱਛਤਾ ਦੇ ਵਿਸ਼ੇ 'ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਫ਼ਾਈ ਪ੍ਰੋਗਰਾਮ ਕਰਵਾਇਆ ਗਿਆ।

*********

ਐਮ ਜੇਪੀਐਸ


(Release ID: 1864773) Visitor Counter : 114